116 ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਤਿੰਨ ਕਰੋੜ ਰੁਪਏ ਜਾਰੀ
Published : Sep 6, 2021, 3:24 pm IST
Updated : Sep 6, 2021, 3:24 pm IST
SHARE ARTICLE
Captain Amarinder Singh
Captain Amarinder Singh

ਤਿੰਨ ਕਰੋੜ ਰੁਪਏ ਦੀ ਇਸ ਰਾਸ਼ੀ ਨਾਲ ਖੇਡ ਮੈਦਾਨਾਂ ਨੂੰ ਵਧੀਆ ਰੂਪ ਦਿੱਤਾ ਜਾਵੇਗਾ ਅਤੇ ਖਿਡਾਰੀਆਂ ਲਈ ਖੇਡ ਸਾਜੋ-ਸਮਾਨ ਖਰੀਦਿਆ ਜਾਵੇਗਾ।

 

ਚੰਡੀਗੜ -  ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣ ਦੀਆਂ ਲਗਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ 116 ਹੋਰ ਸਕੂਲਾਂ ਵਾਸਤੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ 13 ਹਜ਼ਾਰ ਤੋਂ ਵੱਧ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ।

Vijay Inder SinglaVijay Inder Singla

ਇਸ ਦੇ ਨਾਲ ਹੀ ਸਕੂਲਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ ਲਈ ਵੀ ਮੁਹਿੰਮ ਆਰੰਭੀ ਗਈ ਹੈ। ਤਿੰਨ ਕਰੋੜ ਰੁਪਏ ਦੀ ਇਸ ਰਾਸ਼ੀ ਨਾਲ ਖੇਡ ਮੈਦਾਨਾਂ ਨੂੰ ਵਧੀਆ ਰੂਪ ਦਿੱਤਾ ਜਾਵੇਗਾ ਅਤੇ ਖਿਡਾਰੀਆਂ ਲਈ ਖੇਡ ਸਾਜੋ-ਸਮਾਨ ਖਰੀਦਿਆ ਜਾਵੇਗਾ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਖੇਡ ਫੰਡ ਦੀ ਵਰਤੋਂ ਸਬੰਧੀ ਜ਼ਿਲਾ ਸਿੱਖਿਆ ਅਫਸਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਤਾਂ ਜੋ ਇਸ ਨੂੰ ਖਰਚਣ ਸਬੰਧੀ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ। ਬੁਲਾਰੇ ਅਨੁਸਾਰ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮੈਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ

Schools Schools

ਜਿਨਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ। ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ। ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ।

ਬੁਲਾਰੇ ਅਨੁਸਾਰ ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਨਿਯਮਾਂ ਦੀ ਸਖਤ ਪਾਲਣਾ ਕਰਨ ਵਾਸਤੇ ਨਿਰਦੇਸ਼ ਦਿੱਤੇ ਗਏ ਹਨ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement