ਸਿੱਖਿਆ ਵਿਭਾਗ ਦੇ ਕਲਰਕ ਵੱਲੋਂ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ
Published : Sep 6, 2022, 7:30 pm IST
Updated : Sep 6, 2022, 7:30 pm IST
SHARE ARTICLE
bribe
bribe

ਇਸ ਸਬੰਧੀ ਉਕਤ ਸੁਖਵਿੰਦਰ ਸਿੰਘ ਕਲਰਕ ਨੇ ਪੈਨਸ਼ਨ ਲਾਉਣ ਸਬੰਧੀ ਐਲ.ਏ. ਅਤੇ ਡਿਪਟੀ ਡੀ.ਓ. ਦੇ ਨਾਮ ਉਪਰ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ

 

ਚੰਡੀਗੜ੍ਹ : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਫਾਜਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਅਬਾਦੀ ਅਬੋਹਰ, ਜਿਲਾ ਫ਼ਾਜ਼ਿਲਕਾ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਤਿਆਰ ਪੜਤਾਲੀਆ ਰਿਪੋਰਟ ਉਪਰੰਤ ਮੁਲਜ਼ਮ ਸੁਖਵਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅਧੀਨ 7 ਤਹਿਤ ਵਿਜੀਲੈਸ ਬਿਉਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।          

ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੀ ਦਾਦੀ ਸ਼ਕੁੰਤਲਾ ਦੇਵੀ ਸਿੱਖਿਆ ਵਿਭਾਗ ਵਿੱਚੋਂ ਸੇਵਾਦਾਰਨੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਈ ਸੀ ਅਤੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿਕਮੇ ਵੱਲੋਂ ਉਸ ਦੀ ਪੈਨਸ਼ਨ ਅਜੇ ਤੱਕ ਨਹੀਂ ਲਗਾਈ ਗਈ। 

ਇਸ ਸਬੰਧੀ ਉਕਤ ਸੁਖਵਿੰਦਰ ਸਿੰਘ ਕਲਰਕ ਨੇ ਪੈਨਸ਼ਨ ਲਾਉਣ ਸਬੰਧੀ ਐਲ.ਏ. ਅਤੇ ਡਿਪਟੀ ਡੀ.ਓ. ਦੇ ਨਾਮ ਉਪਰ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਿਸ ਪਿੱਛੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਇਹ ਰਾਸ਼ੀ ਉਕਤ ਮੁਲਜ਼ਮ ਦੇ ਮੋਬਾਇਲ ਨੰਬਰ ਉਪਰ ਗੂਗਲ ਪੇਅ ਕਰ ਦਿੱਤੀ ਅਤੇ ਫੋਨ ਉਪਰ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਇਸ ਉਪਰੰਤ ਵਿਜੀਲੈਸ ਬਿਉਰੋ ਨੇ ਸ਼ਿਕਾਇਤ ਦੇ ਅਧਾਰ ’ਤੇ ਪੜਤਾਲੀਆ ਰਿਪੋਰਟ ਤਿਆਰ ਕਰਕੇ ਇਹ ਮੁਕੱਦਮਾ ਦਰਜ ਕੀਤਾ ਹੈ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement