ਸੰਗੀਤ ਜਗਤ ਅਤੇ ਫ਼ਿਲਮ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ’ਚ ਕੀਤੀ ਜਾਵੇਗੀ ਫ਼ਿਲਮ ਸਿਟੀ ਦੀ ਸਥਾਪਨਾ- ਅਮਨ ਅਰੋੜਾ
Published : Sep 6, 2022, 5:02 pm IST
Updated : Sep 6, 2022, 5:02 pm IST
SHARE ARTICLE
Aman Arora
Aman Arora

ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਨੂੰ ਦੇਸ਼-ਵਿਦੇਸ਼ ਵਿਚ ਉਚਾਈਆਂ ਤੱਕ ਪਹੁੰਚਾਉਣ ਲਈ ਮਿਲੇਗਾ ਮੰਚ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੌਮੀ ਤੇ ਕੌਮਾਂਤਰੀ ਫ਼ਿਲਮ ਅਤੇ ਸੰਗੀਤ ਜਗਤ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉੱਤਰੀ ਭਾਰਤ ਦੀ ਪਹਿਲੀ ਅਤੇ ਵਿਲੱਖਣ ਫ਼ਿਲਮ ਤੇ ਮਨੋਰੰਜਨ ਸਿਟੀ ਸਥਾਪਤ ਕਰਨ ਵੱਲ ਤਵੱਜੋ ਦੇ ਰਹੀ ਹੈ, ਜਿਸ ਨਾਲ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਨੂੰ ਦੇਸ਼-ਵਿਦੇਸ਼ ਵਿਚ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਮੰਚ ਮਿਲੇਗਾ।

ਸੂਬੇ ਵਿਚ ਫ਼ਿਲਮ ਸਿਟੀ ਦੀ ਸਥਾਪਨਾ ਲਈ ਬੁਨਿਆਦੀ ਢਾਂਚੇ, ਸੰਕਲਪ ਅਤੇ ਹੋਰ ਲੋੜਾਂ ਦਾ ਵਿਸਥਾਰ ਨਾਲ ਅਧਿਐਨ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇੱਕ ਵਫ਼ਦ ਸਮੇਤ ਰਾਮੋਜੀ ਫ਼ਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓ, ਹੈਦਰਾਬਾਦ ਦਾ ਦੌਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਨੋਰੰਜਨ ਉਦਯੋਗ ਲਈ ਢੁਕਵੇਂ ਸਥਾਨ 'ਤੇ ਅਤਿ-ਆਧੁਨਿਕ ਫ਼ਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਕਰਨ ਵੱਲ ਸੇਧਤ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਨਿਆਰੇਪਣ ਕਾਰਨ ਪੰਜਾਬ ਹਮੇਸ਼ਾ ਹੀ ਫ਼ਿਲਮ ਸਨਅਤ ਲਈ ਖਿੱਚ ਦਾ ਕੇਂਦਰ ਰਿਹਾ ਹੈ ਪਰ ਇੱਥੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸਾਜ਼ੋ-ਸਾਮਾਨ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕੁਦਰਤੀ ਸੁੰਦਰਤਾ, ਚਾਰ ਰੁੱਤਾਂ ਅਤੇ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਲਈ ਜਾਣੇ ਜਾਂਦੇ ਪੰਜਾਬ ਵਿਚ ਕੈਮਰੇ ਦੀਆਂ ਲੋੜਾਂ ਪੂਰਾ ਕਰਨ ਦੀ ਅਥਾਹ ਸਮਰੱਥਾ ਹੈ।

ਹੈਦਰਾਬਾਦ ਦੇ ਮਨੋਰੰਜਨ ਮਾਹਿਰਾਂ ਦੇ ਫੀਡਬੈਕ ਸਾਂਝੇ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚਲੇ ਦੋ ਕੌਮਾਂਤਰੀ ਹਵਾਈ ਅੱਡਿਆਂ, ਸੂਬੇ ਦੇ ਹਰ ਪਿੰਡ ਤੱਕ ਪਹੁੰਚ ਰੱਖਣ ਵਾਲੇ ਭਾਰਤ ਦੇ ਸਭ ਤੋਂ ਵਧੀਆ ਸੜਕੀ ਸੰਪਰਕ, ਰੇਲ ਸੰਪਰਕ ਅਤੇ ਆਧੁਨਿਕ ਜੀਵਨ ਸ਼ੈਲੀ ਹਾਲੀਵੁੱਡ, ਬਾਲੀਵੁੱਡ, ਪਾਲੀਵੁੱਡ ਅਤੇ ਟਾਲੀਵੁੱਡ ਨੂੰ ਸੂਬੇ ਵੱਲ ਖਿੱਚਣ ਲਈ ਅਹਿਮ ਹਥਿਆਰ ਹਨ।

ਵਫ਼ਦ ਨੇ ਆਪਣੇ ਇੱਕ ਰੋਜ਼ਾ ਅਧਿਐਨ ਦੌਰੇ ਦੌਰਾਨ ਦੱਖਣ ਭਾਰਤ ਦੇ ਮਾਹਿਰਾਂ ਨਾਲ ਫ਼ਿਲਮ ਤੇ ਮਨੋਰੰਜਨ ਉਦਯੋਗ ਦੀਆਂ ਆਧੁਨਿਕ ਲੋੜਾਂ ਅਨੁਸਾਰ ਫ਼ਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਲਈ ਖਰੜਾ ਤਿਆਰ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ਦੇਸ਼ ਦੇ ਉੱਤਰੀ ਖੇਤਰ ਵਿਚ ਮਨੋਰੰਜਨ ਜਗਤ ਦਾ ਧੁਰਾ ਬਣਾਉਣ ਦੇ ਸੁਪਨੇ ਦੀ ਪੈਰਵੀ ਕਰਦਿਆਂ ਵਫ਼ਦ ਨੇ ਇਸ ਉਦਯੋਗ ਦੀਆਂ ਭਵਿੱਖੀ ਲੋੜਾਂ ਬਾਰੇ ਸੰਭਾਵਨਾਵਾਂ ਦੀ ਪੜਚੋਲ ਵੀ ਕੀਤੀ।

ਇਸ ਉੱਚ ਪੱਧਰੀ ਵਫ਼ਦ ਵਿਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਵਿੱਤ ਅਜੋਏ ਕੁਮਾਰ ਸਿਨਹਾ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ, ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ ਅਤੇ ਇਨਵੈਸਟ ਪੰਜਾਬ ਦੇ ਸੀਨੀਅਰ ਸਲਾਹਕਾਰ ਉਤਸਵ ਕਾਂਤ ਸ਼ਾਮਲ ਸਨ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement