ਮੁੜ ਭਖਿਆ SYL ਦਾ ਮੁੱਦਾ, ਕੇਂਦਰ ਨੇ SC 'ਚ ਕਿਹਾ- ਪੰਜਾਬ ਸਰਕਾਰ ਨਹੀਂ ਕਰ ਰਹੀ ਸਹਿਯੋਗ  
Published : Sep 6, 2022, 3:52 pm IST
Updated : Sep 6, 2022, 3:52 pm IST
SHARE ARTICLE
Supreme Court
Supreme Court

ਅਟਾਰਨੀ ਜਨਰਲ ਵੇਣੂਗੋਪਾਲ ਨੇ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪ੍ਰੈਲ ’ਚ ਮੀਟਿੰਗ ਲਈ ਪੱਤਰ ਭੇਜਿਆ ਗਿਆ ਸੀ

 

ਨਵੀਂ ਦਿੱਲੀ - ਐੱਸਵਾਈਐੱਲ ਦਾ ਮੁੱਦਾ ਮੁੜ ਭਖਦਾ ਨਜ਼ਰ ਆ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ’ਚ ਆਪਣਾ ਪੱਖ ਰੱਖਿਆ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਕਿ  ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਕਿਹਾ ਕਿ ਜਲ ਸ਼ਕਤੀ ਮੰਤਰਾਲਾ ਇਸ ਵਿਵਾਦ ਨੂੰ ਸੁਲਝਾਉਣ ਲਈ ਕੋਸ਼ਿਸ਼ ਕਰ ਰਿਹਾ ਹੈ ਤੇ ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਵਿਚ  ਸਹਿਯੋਗ ਨਹੀਂ ਕਰ ਰਹੀ ਹੈ।

ਅਟਾਰਨੀ ਜਨਰਲ ਵੇਣੂਗੋਪਾਲ ਨੇ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪ੍ਰੈਲ ’ਚ ਮੀਟਿੰਗ ਲਈ ਪੱਤਰ ਭੇਜਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ।  ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਕਰਨ ਲਈ ਕਿਹਾ ਹੈ। ਕੋਰਟ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਜਲ ਸ਼ਕਤੀ ਮੰਤਰਾਲਾ ਨਾਲ ਇਸ ਮਹੀਨੇ ਦੇ ਅਖ਼ੀਰ 'ਚ ਬੈਠਕ ਕਰਨ।

ਸਤਲੁਜ-ਯਮੁਨਾ ਲਿੰਕ 'ਤੇ ਹੋਈ ਮੀਟਿੰਗ ਦੀ ਰਿਪੋਰਟ ਫਿਰ ਸੁਪਰੀਮ ਕੋਰਟ 'ਚ ਦਾਖ਼ਲ ਕੀਤੀ ਜਾਵੇ। ਅਸੀਂ 4 ਹਫ਼ਤਿਆਂ ਦਾ ਸਮਾਂ ਦਿੰਦੇ ਹਾਂ। ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਵਿਚੋਲਗੀ ਜ਼ਰੀਏ ਇਸ ਵਿਵਾਦ ਦਾ ਹੱਲ ਨਿਕਲ ਜਾਵੇਗਾ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement