
ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਆਮ-ਖਾਸ ਬਾਗ਼ ਵਿਖੇ ਬਾਗ਼ਬਾਨੀ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ
ਫ਼ਤਿਹਗੜ੍ਹ ਸਾਹਿਬ, 6 ਸਤੰਬਰ (ਸਵਰਨਜੀਤ ਸਿੰਘ ਸੇਠੀ/ਅਮਰਬੀਰ ਸਿੰਘ ਚੀਮਾ) : ਪੰਜਾਬ ਸਰਕਾਰ ਬਾਗਬਾਨੀ ਦੇ ਧੰਦੇ ਨੂੰ ਵਧੇਰੇ ਪ੍ਰਫੁੱਲਿਤ ਕਰਨ ਲਈ ਸੂਬੇ ਵਿਚਲੀਆਂ ਬਾਗਬਾਨੀ ਦੀਆਂ ਖਾਲੀ ਜ਼ਮੀਨਾਂ 'ਤੇ ਤਾਰਬੰਦੀ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਜ਼ਮੀਨਾਂ 'ਤੇ ਬਾਗਬਾਨੀ ਦਾ ਕੰਮ ਸ਼ੁਰੂ ਕੀਤਾ ਜਾ ਸਕੇਂ¢
ਇਹ ਜਾਣਕਾਰੀ ਪੰਜਾਬ ਦੇ ਬਾਗਬਾਨੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਮ ਖਾਸ ਬਾਗ ਵਿਖੇ ਬਾਗਬਾਨੀ ਦੇ ਦਫ਼ਤਰ ਵਿਖੇ ਕੀਤੀ ਅਚਨਚੇਤ ਚੈਕਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ¢ ਉਨ੍ਹਾਂ ਦੱਸਿਆ ਕਿ ਇਸ ਕੰਮ 'ਤੇ ਲਗਭਗ 6 ਕਰੋੜ ਰੁਪਏ ਖਰਚ ਕੀਤੇ ਜਾਣਗੇ¢ ਇਸ ਮੌਕੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ¢ ਸ੍ਰੀ ਸਰਾਰੀ ਨੇ ਦੱਸਿਆ ਕਿ ਪਿੰਡਾਂ ਵਿਚ ਖਾਲੀ ਪਈਆਂ ਪੰਚਾਇਤੀ ਜ਼ਮੀਨਾਂ ਨੂੰ ਵੀ ਬਾਗਬਾਨੀ ਨਾਲ ਜੋੜਿਆ ਜਾਵੇਗਾ ਇਸ ਨਾਲ ਜਿੱਥੇ ਪੰਚਾਇਤਾਂ ਦੀ ਆਮਦਨ ਵਿਚ ਵਾਧਾ ਹੋਵੇਗਾ ਉੱਥੇ ਹੀ ਕਿਸਾਨਾਂ ਦੀ ਆਮਦਨ ਵੀ ਦੁੱਗਣੀ ਹੋ ਸਕੇਗੀ¢
ਉਨ੍ਹਾਂ ਕਿਹਾ ਕਿ ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੇ ਮੰਤਵ ਨਾਲ ਖੇਤੀਬਾੜੀ ਤੇ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ¢
ਪੱਤਰਕਾਰਾਂ ਵੱਲੋਂ ਬਾਗਬਾਨੀ ਦੀਆਂ ਪੁਰਾਣੀਆਂ ਇਮਾਰਤਾਂ ਦੀ ਖਸਤਾ ਹਾਲਤ ਅਤੇ ਵਿਭਾਗ ਦੀਆਂ ਨਵੀਆਂ ਇਮਾਰਤਾਂ ਸਬੰਧੀ ਪੁੱਛੇ ਸਵਾਲ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਕੰਮ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਜਿੱਥੇ ਵਿਭਾਗ ਦੀਆਂ ਪੁਰਾਣੀਆਂ ਇਮਾਰਤਾਂ ਦੀ ਮੁਰੰਮਤ ਹੋਣ ਯੋਗ ਹੋਵੇਗੀ ਉੱਥੇ ਲੋਕ ਨਿਰਮਾਣ ਵਿਭਾਗ ਵੱਲੋਂ ਮੁਰੰਮਤ ਕੀਤੀ ਜਾਵੇਗੀ ਅਤੇ ਜਿੱਥੇ ਨਵੀਆਂ ਇਮਾਰਤਾਂ ਦੀ ਜਰੂਰਤ ਹੈ ਉੱਥੇ ਨਵੀਆਂ ਇਮਾਰਤਾਂ ਵੀ ਬਣਾਈਆਂ ਜਾਣਗੀਆਂ¢
ਉਨ੍ਹਾਂ ਕਿਹਾ ਕਿ ਬਾਗਬਾਨੀ ਦਫ਼ਤਰਾਂ ਵਿਚ ਸਾਧਨਾਂ ਦੀ ਘਾਟ ਜਿਵੇਂ ਕਿ ਆਉਣ-ਜਾਣ ਦੀ ਸਮੱਸਿਆਂ ਜਾਂ ਘੱਟ ਸਟਾਫ਼ ਦੀ ਸਮੱਸਿਆਂ ਦਾ ਵੀ ਛੇਤੀ ਹੀ ਹੱਲ ਕੀਤਾ ਜਾਵੇਗਾ ਅਤੇ ਵਿਭਾਗ ਵਿਚ ਖਾਲੀ ਪਈਆਂ ਅਸਾਮੀਆਂ ਵੀ ਛੇਤੀ ਹੀ ਭਰੀਆਂ ਜਾਣਗੀਆਂ¢ ਸਰਕਾਰੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਨਾ ਮਿਲਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਸਰਕਾਰ ਕੋਲ ਫੰਡਾਂ ਦੀ ਘਾਟ ਨਹੀਂ ਹੈ |
11
ਫ਼ੋਟੋ ਕੈਪਸ਼ਨ: ਬਾਗਬਾਨੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਦੌਰਾ ਕਰਨ ਸਮੇਂ ਗੱਲਬਾਤ ਕਰਦੇ ਹੋਏ |-ਫ਼ੋਟੋ: ਸੇਠੀ