ਚਰਚ ਵਿਚ ਭੰਨਤੋੜ ਦਾ ਮਾਮਲਾ: HC ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਕੀਤੀ ਤਲਬ 
Published : Sep 6, 2022, 12:56 pm IST
Updated : Sep 6, 2022, 1:02 pm IST
SHARE ARTICLE
 Church vandalism case: HC summons status report from Punjab Govt
Church vandalism case: HC summons status report from Punjab Govt

ਨੈਸ਼ਨਲ ਕ੍ਰਿਸ਼ਚੀਅਨ ਲੀਗ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

 

ਤਰਨਤਾਰਨ -  ਪੰਜਾਬ ਵਿਚ ਚਰਚਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਕੁੱਝ ਦਿਨ ਪਹਿਲਾਂ ਤਰਨਤਾਰਨ 'ਚ ਰਾਤ ਸਮੇਂ ਕੁਝ ਲੋਕਾਂ ਨੇ ਚਰਚ 'ਚ ਭੰਨਤੋੜ ਕੀਤੀ ਸੀ। ਬਾਅਦ ਵਿਚ ਪੁਜਾਰੀ ਦੀ ਕਾਰ ਨੂੰ ਵੀ ਸਾੜ ਦਿੱਤਾ ਗਿਆ।

ਇਸ ਖ਼ਿਲਾਫ਼ ਨੈਸ਼ਨਲ ਕ੍ਰਿਸ਼ਚੀਅਨ ਲੀਗ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਪੰਜਾਬ ਵਿਚ ਫਿਰਕੂ ਦੰਗੇ ਹੋ ਸਕਦੇ ਹਨ। ਤਰਨਤਾਰਨ ਚਰਚ ਵਿਖੇ ਵਾਪਰੀ ਘਟਨਾ ਤੋਂ ਬਾਅਦ ਈਸਾਈ ਭਾਈਚਾਰਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।

ਉਸ ਨੇ ਚਰਚਾਂ ਅਤੇ ਈਸਾਈ ਭਾਈਚਾਰੇ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਕੁਝ ਦਿਨ ਪਹਿਲਾਂ ਤਰਨਤਾਰਨ 'ਚ ਅੱਧੀ ਰਾਤ ਨੂੰ ਕੁਝ ਲੋਕਾਂ ਨੇ ਚਰਚ 'ਤੇ ਹਮਲਾ ਕਰ ਦਿੱਤਾ ਸੀ। ਜਿਸ ਨੇ ਚਰਚ ਦੇ ਬਾਹਰ ਪ੍ਰਭੂ ਯਿਸੂ ਅਤੇ ਮਦਰ ਮਰੀਅਮ ਦੀ ਮੂਰਤੀ ਦਾ ਸਿਰ ਤੋੜ ਦਿੱਤਾ। ਪੁਜਾਰੀ ਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ ਗਈ। ਇਸ ਸਬੰਧੀ ਈਸਾਈ ਭਾਈਚਾਰੇ ਨੂੰ ਇਨਸਾਫ਼ ਲਈ ਧਰਨਾ ਵੀ ਦੇਣਾ ਪਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ। 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement