
ਡੀ.ਆਈ.ਜੀ. ਭੁੱਲਰ ਨੇ ਰਿਮਟ ਯੂਨੀਵਰਸਟੀ ਦੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਫ਼ਤਿਹਗੜ੍ਹ ਸਾਹਿਬ, 6 ਸਤੰਬਰ: (ਰਾਜਿੰਦਰ ਸਿੰਘ ਭੱਟ) : ਨੌਜਵਾਨ ਪੀੜ੍ਹੀ ਨੂੰ ਨਸ਼ਿਆ ਦੀ ਲਾਹਣਤ ਤੋਂ ਬਚਾਉਣ ਲਈ ਪੰਜਾਬ ਪੁਲਿਸ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸਿਆਂ ਨਹੀਂ ਜਾਵੇਗਾ | ਇਹ ਪ੍ਰਗਟਾਵਾ ਰੂਪਨਗਰ ਰੇਂਜ ਦੇ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਮੰਡੀ ਗੋਬਿੰਦਗੜ੍ਹ ਦੀ ਰਿਮਟ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਕਲਚਰਲ ਕਲੱਬ ਵੱਲੋ ਕਰਵਾਏ ਗਏ ਰਾਜ ਪੱਧਰੀ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕੀਤਾ |
ਉਨ੍ਹਾਂ ਕਿਹਾ ਕਿ ਨਸ਼ਿਆ ਦੇ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਹਰ ਚੁਣੋਤੀ ਦਾ ਡੱਟ ਕੇ ਸਾਹਮਣਾ ਕੀਤਾ ਜਾ ਸਕਦਾ ਹੈ | ਡੀ.ਆਈ.ਜੀ. ਭੁੱਲਰ ਨੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਮਾੜੀ ਸੰਗਤ ਕਾਰਨ ਨਸ਼ਿਆਂ ਦੀ ਗਿ੍ਫਤ ਵਿੱਚ ਫਸਦੀ ਚਲੀ ਜਾ ਰਹੀ ਹੈ ਜੋ ਕਿ ਸਾਡੇ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਨੌਜਵਾਨ ਵਰਗ ਨੂੰ ਸਹੀ ਰਾਹ ਵਿਖਾਉਣਾ ਸਾਡੀ ਜਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਹੀਂ ਵਿਖਾਉਣੀ ਚਾਹੀਦੀ |
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸਿ?ਆ ਦੇ ਖਾਤਮੇ ਲਈ ਵੱਡੀ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪਿਛਲੇ ਸਮੇਂ ਅੰਦਰ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਈ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਡੀ.ਆਈ.ਜੀ. ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਨਸ਼ਿਆ ਦੀ ਲਾਹਣਤ ਨੂੰ ਖਤਮ ਕਰਨ ਵਿੱਚ ਉਸਾਰੂ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਉਨ੍ਹਾ ਦੀ ਪਹਿਚਾਣ ਵਾਲਾ ਕੋਈ ਦੋਸਤ ਜਾਂ ਰਿਸ਼ਤੇਦਾਰ ਨਸਿ?ਆਂ ਦਾ ਆਦੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਜ਼ਦੀਕੀ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਭੇਜਿਆ ਜਾਵੇ ਜਿਥੇ ਸਰਕਾਰ ਵੱਲੋਂ ਮੁਫਤ ਦਵਾਈ ਦੇ ਕੇ ਨਸ਼ਾ ਛੁਡਾਇਆ ਜਾਂਦਾ ਹੈ |
ਸ. ਭੁੱਲਰ ਨੇ ਕਿਹਾ ਕਿ ਨਸ਼ੇ ਦੇ ਤਕਸਰਾਂ ਨੂੰ ਸਲਾਖਾ ਪਿਛੇ ਬੰਦ ਕੀਤਾ ਜਾਵੇਗਾ ਅਜਿਹਾ ਤਾ ਹੋ ਸਕਦਾ ਜੇਕਰ ਲੋਕ ਪੁਲਿਸ ਨੂੰ ਸਹਿਯੋਗ ਦੇਣ ਕਿਉਕਿ ਲੋਕਾ ਦੇ ਸਹਿਯੋਗ ਨਾਲ ਹੀ ਜੁਰਮ ਦਾ ਖਾਤਮਾ ਕੀਤਾ ਜਾ ਸਕਦਾ ਹੈ |