ਅੰਮ੍ਰਿਤਸਰ 'ਚ ਹੋ ਸਕਦਾ ਹੈ ਜੀ-20 ਸਿਖ਼ਰ ਸੰਮੇਲਨ; 20 ਦੇਸ਼ਾਂ ਦੇ ਡੈਲੀਗੇਟ ਹੋਣਗੇ ਇਕੱਠੇ
Published : Sep 6, 2022, 9:29 am IST
Updated : Sep 6, 2022, 9:29 am IST
SHARE ARTICLE
 G-20 summit may be held in Amritsar
G-20 summit may be held in Amritsar

3 ਦਸੰਬਰ 2016 ਤੋਂ ਬਾਅਦ ਹੋਵੇਗੀ ਪਹਿਲੀ ਅੰਤਰਰਾਸ਼ਟਰੀ ਕਾਨਫਰੰਸ

 

ਮੁਹਾਲੀ: ਅਗਲੇ ਸਾਲ ਜੀ-20 ਸਿਖਰ ਸੰਮੇਲਨ 2023 ਭਾਰਤ ਵਿਚ ਹੋਣ ਜਾ ਰਿਹਾ ਹੈ ਪਰ ਇਹ ਸਿਖਰ ਸੰਮੇਲਨ ਅੰਮ੍ਰਿਤਸਰ ਵਿਚ ਹੋ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 3 ਦਸੰਬਰ 2016 ਤੋਂ ਬਾਅਦ ਇਹ ਪਹਿਲੀ ਅੰਤਰਰਾਸ਼ਟਰੀ ਪੱਧਰ ਦੀ ਕਾਨਫ਼ਰੰਸ ਹੋਵੇਗੀ।

2016 ਵਿਚ ਭਾਰਤ ਅਤੇ ਅਫ਼ਗ਼ਾਨਿਸਤਾਨ ਦੇ ਸਬੰਧਾਂ ਨੂੰ ਲੈ ਕੇ ਇੱਕ ਕਾਨਫ਼ਰੰਸ ਕਰਵਾਈ ਗਈ ਸੀ ਪਰ ਜੀ-20 ਕਾਨਫ਼ਰੰਸ ਵਿਚ ਵੱਖ-ਵੱਖ 20 ਦੇਸ਼ਾਂ ਦੇ ਨੁਮਾਇੰਦੇ ਅੰਮ੍ਰਿਤਸਰ ਪਹੁੰਚਣਗੇ। ਜਦੋਂ ਕਿ ਹੁਣ ਨਗਰ ਨਿਗਮ ਅਤੇ ਡੀ.ਸੀ ਦਫ਼ਤਰ ਵਿਚ ਕਾਨਫ਼ਰੰਸ ਸਬੰਧੀ ਪਿਛਲੇ ਕੁਝ ਦਿਨਾਂ ਤੋਂ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ।

ਇਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਮੀਟਿੰਗਾਂ 'ਚ ਜ਼ਿੰਮੇਵਾਰੀਆਂ ਅਤੇ ਕੰਮਾਂ ਬਾਰੇ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸਮੇਂ ਸ਼ਹਿਰ ਵਿਚ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਿਚ ਕੂੜੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਬਾਇਓ-ਮੇਡੀਏਸ਼ਨ ਦਾ ਕੰਮ ਖ਼ਤਮ ਕਰਨ ਲਈ ਵੀ ਜ਼ੋਰ ਦਿੱਤਾ ਗਿਆ ਹੈ।

ਸਫ਼ਾਈ ਲਈ ਨਗਰ ਨਿਗਮ ਦੇ ਨਾਲ-ਨਾਲ ਪ੍ਰਦੂਸ਼ਣ ਬੋਰਡ ਨੂੰ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਹਵਾ ਪ੍ਰਦੂਸ਼ਣ ਚੈਕ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਕਿਸ ਖੇਤਰ ਵਿਚ ਕਿੰਨਾ ਪ੍ਰਦੂਸ਼ਣ ਹੈ, ਇਸ ਬਾਰੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ।

ਨਗਰ ਨਿਗਮ ਨੂੰ ਪੂਰੇ ਸ਼ਹਿਰ ਵਿਚ ਸਟਰੀਟ ਅਤੇ ਟਰੈਫ਼ਿਕ ਲਾਈਟਾਂ ਠੀਕ ਕਰਨ ਲਈ ਕਿਹਾ ਗਿਆ ਹੈ। ਸਟਰੀਟ ਅਤੇ ਟ੍ਰੈਫ਼ਿਕ ਲਾਈਟਾਂ ਦੇ ਪ੍ਰਬੰਧ ਨੂੰ ਠੀਕ ਕਰਨ ਲਈ ਵੀ ਡਾਟਾ ਮੰਗਿਆ ਗਿਆ ਹੈ, ਤਾਂ ਜੋ ਇਸ ਕੰਮ ਨੂੰ ਵੀ ਲੋੜ ਅਨੁਸਾਰ ਨੇਪਰੇ ਚਾੜ੍ਹਿਆ ਜਾ ਸਕੇ।

ਜੇਕਰ 2023 'ਚ ਜੀ-20 ਸੰਮੇਲਨ ਅੰਮ੍ਰਿਤਸਰ 'ਚ ਹੁੰਦਾ ਹੈ ਤਾਂ ਇਸ ਦਾ ਸਿੱਧਾ ਫ਼ਾਇਦਾ ਅੰਮ੍ਰਿਤਸਰ ਨੂੰ ਹੋਵੇਗਾ। ਸ਼ਹਿਰ ਨੂੰ ਸੁੰਦਰ ਅਤੇ ਬਿਹਤਰ ਬਣਾਉਣ ਲਈ ਅੰਮ੍ਰਿਤਸਰ ਲਈ ਕਰੋੜਾਂ ਰੁਪਏ ਦਾ ਫ਼ੰਡ ਜਾਰੀ ਕੀਤਾ ਜਾਵੇਗਾ, ਜਿਸ ਨਾਲ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਦੇਣ ਤੋਂ ਇਲਾਵਾ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਕਰੋੜਾਂ ਰੁਪਏ ਖ਼ਰਚ ਕੀਤੇ ਜਾਣਗੇ।

SHARE ARTICLE

ਏਜੰਸੀ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement