NIA ਨੇ ਹੈਪੀ ਮਲੇਸ਼ੀਆ ਨੂੰ ਕੀਤਾ WANTED ਕਰਾਰ, ਲੁਧਿਆਣਾ ਬੰਬ ਬਲਾਸਟ 'ਚ ਸ਼ਾਮਲ ਸੀ ਆਰੋਪੀ 
Published : Sep 6, 2022, 12:24 pm IST
Updated : Sep 6, 2022, 12:24 pm IST
SHARE ARTICLE
Harpreet Singh Happy Malaysia
Harpreet Singh Happy Malaysia

ਪੋਸਟਰ 'ਤੇ ਲਿਖਿਆ ਹੈ ਕਿ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ

 

 ਲੁਧਿਆਣਾ - ਪੰਜਾਬ ਦੇ ਲੁਧਿਆਣਾ ਦੇ ਕੋਰਟ ਕੰਪਲੈਕਸ 'ਚ ਹੋਏ ਬੰਬ ਧਮਾਕੇ ਦੇ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਹੈਪੀ ਮਲੇਸ਼ੀਆ ਨੂੰ NIA ਨੇ ਵਾਂਟੇਡ ਐਲਾਨ ਦਿੱਤਾ ਹੈ। NIA ਨੇ ਹੈਪੀ ਮਲੇਸ਼ੀਆ ਲਈ ਪੋਸਟਰ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਕੀਤੇ ਹਨ। ਇਨ੍ਹਾਂ ਪੋਸਟਰਾਂ ਵਿਚ ਐਨਆਈਏ ਅਧਿਕਾਰੀਆਂ ਦੇ ਨੰਬਰ ਅਤੇ ਵਟਸਐਪ ਨੰਬਰ ਹਨ। 

ਪੋਸਟਰ 'ਤੇ ਲਿਖਿਆ ਹੈ ਕਿ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸੂਚਨਾ ਦੇਣ ਵਾਲੇ ਦਾ ਨਾਂ ਵੀ ਜਨਤਕ ਨਹੀਂ ਕੀਤਾ ਜਾਵੇਗਾ। ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਪਿੰਡ ਮੈਂਡੀ ਕਲਾਂ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਦੋਸ਼ੀ ਮਲੇਸ਼ੀਆ ਵਿਚ ਹੈ। 

ਦੱਸ ਦਈਏ ਕਿ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਦੁਪਹਿਰ 12.25 ਵਜੇ ਹੋਏ ਬੰਬ ਧਮਾਕੇ ਵਿਚ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋ ਗਏ ਸਨ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਸਨ। ਧਮਾਕੇ ਦੇ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿਚ ਪਈ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਸੀ। 

ਧਮਾਕੇ 'ਚ ਜ਼ਖਮੀ ਸੰਦੀਪ ਕੌਰ (31 ਸਾਲ) ਲੁਧਿਆਣਾ ਦੇ ਪਿੰਡ ਰਾਜਕੋਟ ਅਤੇ ਸ਼ਰਨਜੀਤ ਕੌਰ (25 ਸਾਲ) ਜਮਾਲਪੁਰ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਨੀਸ਼ ਕੁਮਾਰ (32 ਸਾਲ) ਵਾਸੀ ਪੁਲਿਸ ਕਲੋਨੀ ਨੂੰ ਸੀ.ਐਮ.ਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ। ਕੁਲਦੀਪ ਸਿੰਘ (50 ਸਾਲ) ਅਤੇ ਕ੍ਰਿਸ਼ਨ ਖੰਨਾ (75 ਸਾਲ) ਦਾ ਡੀਐਮਸੀ ਲੁਧਿਆਣਾ ਵਿਖੇ ਇਲਾਜ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਇਕ ਹੋਰ ਵਿਅਕਤੀ ਵੀ ਜ਼ਖਮੀ ਹੋ ਗਿਆ ਸੀ।  

ਇਸ ਧਮਾਕੇ 'ਚ ਅੱਤਵਾਦੀ ਐਂਗਲ ਹੋਣ ਕਾਰਨ ਕੇਂਦਰੀ ਜਾਂਚ ਏਜੰਸੀ NIA ਅਤੇ NSG ਸਰਗਰਮ ਹੋ ਗਏ। ਦੋਵੇਂ ਏਜੰਸੀਆਂ ਦੇ ਅਧਿਕਾਰੀ ਜਾਂਚ ਲਈ ਚੰਡੀਗੜ੍ਹ ਅਤੇ ਨਵੀਂ ਦਿੱਲੀ ਤੋਂ ਲੁਧਿਆਣਾ ਪੁੱਜੇ। ਦੋਵਾਂ ਏਜੰਸੀਆਂ ਦੇ ਅਧਿਕਾਰੀ ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਨਾਲ ਮਿਲ ਕੇ ਜਾਂਚ ਕਰ ਰਹੇ ਹਨ। ਇਸ ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਇਹ ਧਮਾਕਾ ਵਿਦੇਸ਼ੀ ਤਾਕਤਾਂ ਦੀ ਕਾਰਵਾਈ ਹੈ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਲੁਧਿਆਣਾ 'ਚ ਹੋਏ ਧਮਾਕੇ 'ਚ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਦਾ ਹੱਥ ਸੀ। ਹਾਲ ਹੀ ਵਿਚ ਜਲਾਲਾਬਾਦ ਵਿਚ ਹੋਏ ਬੰਬ ਧਮਾਕੇ ਅਤੇ ਸਰਹੱਦ ਪਾਰ ਤੋਂ ਆਏ ਟਿਫਿਨ ਬੰਬ ਦਾ ਵੀ ਇਸ ਧਮਾਕੇ ਨਾਲ ਸੰਪਰਕ ਹੋਣ ਦਾ ਖਦਸਾ ਜਤਾਇਆ ਜਾ ਰਿਹਾ ਹੈ। 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement