
'ਖੇਡਾਂ ਵਤਨ ਪੰਜਾਬ ਦੀਆਂ' ਰਾਹੀ ਪੰਜਾਬ ਦੀ ਜਵਾਨੀ ਰਹੇਗੀ ਨਸ਼ਿਆਂ ਤੋਂ ਦੂਰ : ਵਿਧਾਇਕ ਰਾਏ
ਸਰਹਿੰਦ, 6 ਸਤੰਬਰ (ਅਮਰਬੀਰ ਸਿੰਘ ਚੀਮਾ): 'ਖੇਡਾਂ ਵਤਨ ਪੰਜਾਬ ਦੀਆਂ' ਰਾਹੀ ਪੰਜਾਬ ਦੀ ਨੌਜਵਾਨੀ 'ਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਦੂਰ ਰਹੇਗੀ |
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਕੋਟਲਾ ਬਜਵਾੜਾ ਦੇ ਹਾਈ ਸਕੂਲ ਵਿਖੇ ਸਰਕਲ ਇੰਚਾਰਜ ਬਲਵੀਰ ਸਿੰਘ ਚੀਮਾ ਦੀ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਕਬੱਡੀ ਦਾ ਉਦਘਾਟਨ ਕਰਨ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਕੀਤਾ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੂਬੇ 'ਚ ਸਾਰਥਕ ਕਦਮ ਚੁੱਕੇ ਜਾ ਰਹੇ ਹਨ, ਜਿਸ ਤਹਿਤ 'ਖੇਡਾਂ ਵਤਨ ਪੰਜਾਬ ਦੀਆਂ' ਸ਼ੁਰੂ ਕੀਤੀਆਂ ਗਈਆਂ ਹਨ | ਇਸ ਮੌਕੇ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਗੁਰਬਚਨ ਕੌਰ ਅੱਤੇਵਾਲੀ ਨੇ ਵੀ ਵਿਸੇਸ਼ ਤੌਰ 'ਤੇ ਭਾਗ ਲਿਆ | ਇਸ ਮੌਕੇ ਮੈਂਬਰ ਪਲਵਿੰਦਰ ਸਿੰਘ, ਹਰਵਿੰਦਰ ਸਿੰਘ ਮਾਨ, ਬਲਵੀਰ ਸਿੰਘ ਸਰਪੰਚ, ਬਲਵਿੰਦਰ ਸਿੰਘ ਕੋਕੀ ਹਾਜਰ ਸਨ |
Sirhind_3heema_6_1