ਮਾਮਲੇ ’ਚ 4 ਵਿਅਕਤੀਆਂ ਨੂੰ ਗਿਆ ਨਾਮਜ਼ਦ, ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਹੈਰੋਇਨ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ 75 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜੈਤੋ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਤੀ ਨੇ ਆਪਣੀ ਹੀ ਪਤਨੀ ਦਾ ਕੀਤਾ ਕਤਲ
ਪੰਜਾਬ ਦੇ ਡੀ.ਜੀ.ਪੀ. ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੇ ਇਕ ਆਪਰੇਸ਼ਨ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਵਿਅਕਤੀ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ 15 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
In an intelligence-led operation, @AmritsarRPolice has busted a major trans-border narcotics smuggling ring with arrest of one person Harpreet Singh and seizure of 15 Kg Heroin (1/2) pic.twitter.com/eIv0U0QtGs
— DGP Punjab Police (@DGPPunjabPolice) September 6, 2023
ਥਾਣਾ ਕੱਥੂਨੰਗਲ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਮਾਮਲੇ ਦੀ ਜਾਂਚ ਦੌਰਾਨ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐਫ.ਆਈ.ਆਰ. ਮੁਤਾਬਕ ਮੁਖਬਰ ਨੇ ਬੀਤੇ ਦਿਨੀਂ ਪੁਲਿਸ ਨੂੰ ਜਾਣਕਾਰੀ ਦਿਤੀ ਸੀ ਕਿ ਹਰਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਨਿਊ ਰਣਜੀਤ ਪੁਰਾ ਥਾਣਾ ਛੇਹਰਟਾ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਕੰਮ ਕਰਦਾ ਆ ਰਿਹਾ ਹੈ।
ਇਹ ਵੀ ਪੜ੍ਹੋ: CM ਮਾਨ ਨੇ ਕੀਤਾ ਵੱਡਾ ਐਲਾਨ, 710 ਨਵ-ਨਿਯੁਕਤ ਪਟਵਾਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁਲਜ਼ਮ ਪਾਕਿਸਤਾਨ ਤੋਂ ਡਰੋਨ ਰਾਹੀਂ ਜਾਂ ਰਾਵੀ ਦਰਿਆ ਰਾਹੀਂ ਹੈਰੋਇਨ ਦੀ ਖੇਪ ਮੰਗਵਾ ਕੇ ਭਾਰਤ ਵਿਚ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰਦਾ ਹੈ। ਇਸ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਹਰਪ੍ਰੀਤ ਸਿੰਘ ਅਪਣੀ ਕਾਰ ਰਾਹੀਂ ਗੁਰਦਾਸਪੁਰ ਵਾਲੇ ਪਾਸਿਉਂ ਹੈਰੋਇਨ ਦੀ ਖੇਪ ਲੈ ਕੇ ਅੰਮ੍ਰਿਤਸਰ ਵੱਲ ਆ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਨਾਕੇਬੰਦੀ ਸ਼ੁਰੂ ਕੀਤੀ, ਜਿਸ ਦੌਰਾਨ ਹਰਪ੍ਰੀਤ ਸਿੰਘ ਨਾਂਅ ਦੇ ਨੌਜਵਾਨ ਨੂੰ ਕਾਬੂ ਕੀਤਾ ਗਿਆ। ਚੈਕਿੰਗ ਦੌਰਾਨ ਉਸ ਦੀ ਕਾਰ ਵਿਚੋਂ ਹੈਰੋਇਨ ਦੇ 6 ਪੈਕੇਟ ਬਰਾਮਦ ਹੋਏ, ਜਿਸ ਦਾ ਵਜ਼ਰ 15 ਕਿਲੋਗ੍ਰਾਮ ਸੀ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁਛਗਿਛ ਕਰ ਰਹੀ ਹੈ।