ਲੋਕਾਂ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਖੱਜਲ ਖੁਆਰੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਵਾਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਦਾ ਐਲਾਨ ਕੀਤਾ ਹੈ। ਦਰਅਸਲ 8 ਸਤੰਬਰ ਨੂੰ ਇਕ ਵੱਡਾ ਸਮਾਗਮ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਬੁਰੀ ਖ਼ਬਰ, ਸਰਕਾਰ ਨੇ ਬਕਾਇਆ ਜਮ੍ਹਾਂ ਕਰਵਾਉਣ 'ਤੇ ਦਿਤੀ ਛੋਟ ਵਾਪਸ ਲਈ
ਇਸ ਸਮਾਗਮ ਵਿਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਕੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਵਿਚ ਲਿਖਿਆ ਕਿ ਇਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ।
ਇਹ ਵੀ ਪੜ੍ਹੋ: 'ਆਪ' ਨਾਲ ਗਠਜੋੜ 'ਤੇ ਸਹਿਮਤ ਹੋਏ ਨਵਜੋਤ ਸਿੱਧੂ, ਕਿਹਾ- ਨਿੱਜੀ ਸੁਆਰਥਾਂ ਨੂੰ ਛੱਡ ਕੇ ਲੜਨੀਆਂ ਚਾਹੀਦੀਆਂ ਅਗਲੀਆਂ ਚੋਣਾਂ
8 ਸਤੰਬਰ ਨੂੰ ਅਸੀਂ ਇਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ। ਉਮੀਦ ਹੈ ਕਿ ਨਵੇਂ ਹੱਥਾਂ ਵਿਚ ਨਵੀਆਂ ਕਲਮਾਂ ਇਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ। ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।