ਮੁਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵਿਰੁਧ ਵੀ ਹੋ ਸਕਦੀ ਹੈ ਕਾਰਵਾਈ
ਸੁਲਤਾਨਪੁਰ ਲੋਧੀ: ਢਿੱਲੋ ਭਰਾਵਾਂ ਵਲੋਂ ਬਿਆਸ ਦਰਿਆ 'ਚ ਛਾਲ ਮਾਰਨ ਦੇ ਮਾਮਲੇ ਵਿਚ ਫਰਾਰ ਐਸ.ਐਚ.ਓ. ਨਵਦੀਪ ਸਿੰਘ ਵਿਰੁਧ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਡੀ.ਜੀ.ਪੀ. ਨੇ ਇੰਸਪੈਕਟਰ ਨਵਦੀਪ ਸਿੰਘ ਨੂੰ ਤੁਰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕਰ ਦਿਤਾ ਹੈ। ਹਾਲਾਂਕਿ ਦੋ ਹੋਰ ਮੁਲਜ਼ਮ ਮੁਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵਿਰੁਧ ਵੀ ਸਖ਼ਤ ਕਾਰਵਾਈ ਹੋ ਸਕਦੀ ਹੈ।
ਇਹ ਵੀ ਪੜ੍ਹੋ: ਉਦੈਨਿਧੀ ਸਟਾਲਿਨ ਦੇ ‘ਸਨਾਤਨ ਧਰਮ’ ਨਾਲ ਜੁੜੇ ਬਿਆਨ ’ਤੇ ਪ੍ਰਧਾਨ ਮੰਤਰੀ ਦੀ ਪ੍ਰਤੀਕਿਰਿਆ, “ਢੁਕਵਾਂ ਜਵਾਬ ਜ਼ਰੂਰੀ”
ਦੱਸ ਦੇਈਏ ਕਿ ਬੀਤੇ ਦਿਨ ਮਾਨਵਜੀਤ ਅਤੇ ਜਸ਼ਨਬੀਰ ਦੇ ਪਿਤਾ ਜਤਿੰਦਰ ਪਾਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿਤੀ ਸੀ। ਉਨ੍ਹਾਂ ਕਿਹਾ ਕਿ ਜਸ਼ਨਬੀਰ ਦੀ ਲਾਸ਼ ਮਿਲਣ ਤੋਂ ਬਾਅਦ ਮਾਮਲਾ ਦਰਜ ਹੋਏ ਨੂੰ 3 ਦਿਨ ਬੀਤ ਚੁੱਕੇ ਹਨ ਪਰ ਅਜੇ ਤਕ ਨਾ ਤਾਂ ਐਸ.ਐਚ.ਓ. ਨਵਦੀਪ ਅਤੇ ਨਾ ਹੀ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਹੋਈ ਹੈ। ਪੀੜਤ ਪ੍ਰਵਾਰ ਵਲੋਂ ਐਸ.ਐਚ.ਓ. ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਐੱਸ.ਪੀ.ਜੀ. ਦੇ ਮੁਖੀ ਅਰੁਣ ਕੁਮਾਰ ਸਿਨਹਾ ਦੀ ਗੁਰੂਗ੍ਰਾਮ ਦੇ ਹਸਪਤਾਲ ’ਚ ਮੌਤ
ਉਨ੍ਹਾਂ ਕਿਹਾ ਸੀ ਕਿ ਜੇਕਰ ਤਿੰਨਾਂ ਮੁਲਜ਼ਮਾਂ ਵਿਰੁਧ ਕਾਰਵਾਈ ਨਾ ਹੋਈ ਤਾਂ ਉਹ ਬੁੱਧਵਾਰ ਨੂੰ ਜਸ਼ਨਬੀਰ ਦੀ ਦੇਹ ਨੂੰ ਕਪੂਰਥਲਾ ਹਸਪਤਾਲ ਦੇ ਮੁਰਦਾਘਰ ਤੋਂ ਜਲੰਧਰ ਲੈ ਕੇ ਆਉਣਗੇ। ਇਸ ਤੋਂ ਬਾਅਦ ਉਹ ਦੇਹ ਨੂੰ ਜਲੰਧਰ ਤੋਂ ਚੰਡੀਗੜ੍ਹ ਲੈ ਕੇ ਜਾਣਗੇ ਅਤੇ ਉਥੇ ਵੱਡਾ ਸੰਘਰਸ਼ ਵਿੱਢਣਗੇ। ਹਾਲਾਂਕਿ ਐਸ.ਐਚ.ਓ. ਨੂੰ ਬਰਖ਼ਾਸਤ ਕੀਤੇ ਜਾਣ ਮਗਰੋਂ ਹੁਣ ਪ੍ਰਵਾਰ ਵਲੋਂ ਜਸ਼ਨਬੀਰ ਢਿੱਲੋਂ ਦਾ ਅੰਤਮ ਸਸਕਾਰ ਕਰ ਦਿਤਾ ਗਿਆ ਹੈ। ਉਧਰ ਪੁਲਿਸ ਵਲੋਂ ਮਾਨਵਦੀਪ ਸਿੰਘ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਢਾਬੇ 'ਤੇ ਖਾਣਾ ਖਾ ਕੇ ਆ ਰਹੇ ਪ੍ਰਵਾਰ ਨਾਲ ਵਾਪਰਿਆ ਹਾਦਸਾ, ਨਦੀ ਵਿਚ ਡਿੱਗੀ ਪਿਕਅੱਪ, ਚਾਰ ਮੌਤਾਂ
ਮਾਮਲੇ ਵਿਚ ਲਾਈਨ ਹਾਜ਼ਰ ਚੱਲ ਰਹੇ ਥਾਣਾ ਡਿਵੀਜ਼ਨ ਨੰਬਰ 1 ਦੇ ਇੰਚਾਰਜ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਮਾਮਲਾ ਦਰਜ ਹੁੰਦੇ ਹੀ ਫਰਾਰ ਹੋ ਗਏ। ਇਨ੍ਹਾਂ ਵਿਰੁਧ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨਾਂ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਵਿਰੁਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਿਆ ਹੈ ਕਿ ਰੂਪੋਸ਼ ਹੋਣ ਤੋਂ ਬਾਅਦ ਤਿੰਨੋਂ ਲਗਾਤਾਰ ਕੁੱਝ ਵਕੀਲਾਂ ਦੇ ਸੰਪਰਕ ਵਿਚ ਹਨ ਅਤੇ ਅਗਾਊਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਤਿੰਨੋਂ ਜਲਦੀ ਹੀ ਅਪਣੇ ਵਕੀਲ ਰਾਹੀਂ ਕਪੂਰਥਲਾ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ।