ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਦਿਤਾ ਜਾਵੇਗਾ ਸਨਮਾਨ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ: ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਅਪਣੇ ਅਧਿਆਪਕਾਂ ਨੂੰ ਉਨ੍ਹਾਂ ਦੇ ਚੰਗੇ ਕੰਮ ਲਈ ਹਰ ਹਫ਼ਤੇ ਸਨਮਾਨਤ ਕਰੇਗਾ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੇ ਕੰਮ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਤ ਕਰਨ ਲਈ 'ਟੀਚਰ ਆਫ਼ ਦਾ ਵੀਕ' ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਹਫ਼ਤੇ ਵਿਚ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਫੋਟੋਆਂ ਟੈਗ ਕਰਨ ਤੋਂ ਇਲਾਵਾ ਉਨ੍ਹਾਂ ਦੇ ਚੰਗੇ ਕੰਮਾਂ ਬਾਰੇ ਵੀ ਦਸਿਆ ਜਾਵੇਗਾ।
ਪੰਜਾਬ ਦੇ ਅਧਿਆਪਕਾਂ ਨੂੰ ਹੁਣ ਦਿੱਤਾ ਜਾਵੇਗਾ ਉਨ੍ਹਾਂ ਦਾ ਬਣਦਾ ਮਾਨ ਸਨਮਾਨ, ਹਰ ਹਫ਼ਤੇ ਸਕੂਲਾਂ ਵਿੱਚ "Teacher of the Week" ਟੈਗ ਨਾਲ ਨਵਾਜ਼ ਕੇ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਬਾਰੇ ਅਸੀਂ ਪੂਰੇ ਪੰਜਾਬ ਨੂੰ ਦੱਸਾਂਗੇ।#GovernmentSchools #Teachers #TeacheroftheWeek #punjabeducationrevolution #AAPPunjab… pic.twitter.com/m74bw5ARNo
— Harjot Singh Bains (@harjotbains) September 6, 2023
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਬਣਦਾ ਮਾਣ ਸਨਮਾਨ ਬਹਾਲ ਕਰਨ ਲਈ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਨਵੀਂ ਸ਼ੁਰੂਆਤ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਉਹ ਪੂਰੇ ਪੰਜਾਬ ਨੂੰ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਬਾਰੇ ਦੱਸਣਗੇ।
ਸਕੂਲ ਸਿੱਖਿਆ ਮੰਤਰੀ ਨੇ ਦਸਿਆ ਕਿ ਟੀਚਰ ਆਫ਼ ਦਿ ਟੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ। ਉਨ੍ਹਾਂ ਦਸਿਆ ਕਿ ਇਹ ਐਵਾਰਡ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿਰ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿਤਾ ਜਾਵੇਗਾ।