ਪੰਜਾਬ ਵਿਤ ਦਿਨੋਂ ਦਿਨ ਹਾਲਾਤ ਵਿਗੜ ਰਹੇ ਹਨ
ਜੈਤੋ: ਸੂਬੇ ਵਿਚ ਦਿਨੋ ਦਿਨ ਹਾਲਾਤ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਕਿਸੇ ਨੂੰ ਵੀ ਕਾਨੂੰਨ ਦਾ ਖੌਫ਼ ਨਹੀਂ ਰਿਹਾ ਹੈ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਚੋਰੀ, ਕਤਲ, ਬਲਾਤਕਾਰ ਇਹ ਸਭ ਆਮ ਹੋ ਗਏ ਹਨ। ਅਜਿਹਾ ਹੀ ਇਕ ਹੋਰ ਮਾਮਲਾ ਜੈਤੋ ਤੋਂ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: CM ਮਾਨ ਨੇ ਕੀਤਾ ਵੱਡਾ ਐਲਾਨ, 710 ਨਵ-ਨਿਯੁਕਤ ਪਟਵਾਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਜਿਥੇ ਇਕ ਪਤੀ ਨੇ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਸੂਏ ਮਾਰ-ਮਾਰ ਕੇ ਆਪਣੀ ਪਤਨੀ ਦਾ ਕਤਲ ਕੀਤਾ ਹੈ। ਮ੍ਰਿਤਕ ਦੀ ਪਹਿਚਾਣ ਸੰਦੀਪ ਕੌਰ ਵਜੋਂ ਹੋਈ ਹੈ ਜਦਕਿ ਮੁਲਜ਼ਮ ਦੀ ਪਹਿਚਾਣ ਨਿਰਮਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਬੁਰੀ ਖ਼ਬਰ, ਸਰਕਾਰ ਨੇ ਬਕਾਇਆ ਜਮ੍ਹਾਂ ਕਰਵਾਉਣ 'ਤੇ ਦਿਤੀ ਛੋਟ ਵਾਪਸ ਲਈ