ਲੁਧਿਆਣਾ ਤੋਂ NCR ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ
Published : Sep 6, 2023, 6:08 pm IST
Updated : Sep 6, 2023, 6:08 pm IST
SHARE ARTICLE
Ludhiana-NCR flights resume after 2 years from Sahnewal airport
Ludhiana-NCR flights resume after 2 years from Sahnewal airport

ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਤੋਂ ਦੋ ਸਾਲ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ

 

ਲੁਧਿਆਣਾ: ਕੌਮੀ ਰਾਜਧਾਨੀ ਖ਼ੇਤਰ (ਐਨ.ਸੀ.ਆਰ.) ਨਾਲ ਪੰਜਾਬ ਦੇ ਹਵਾਈ ਸੰਪਰਕ ਨੂੰ ਹੋਰ ਸੁਚਾਰੂ ਬਣਾਉਣ ਦੀ ਦਿਸ਼ਾ ਵਿਚ ਵੱਡੀ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁਧਵਾਰ ਨੂੰ ਹਿੰਡਨ-ਲੁਧਿਆਣਾ-ਹਿੰਡਨ ਉਡਾਣ ਦੀ ਸ਼ੁਰੂਆਤ ਕੀਤੀ, ਜਿਸ ਨਾਲ ਦੋ ਸਾਲ ਤੋਂ ਵੱਧ ਵਕਫ਼ੇ ਮਗਰੋਂ ਲੁਧਿਆਣਾ ਦੇ ਹਵਾਈ ਅੱਡੇ ਤੋਂ ਹਵਾਈ ਆਵਾਜਾਈ ਬਹਾਲ ਹੋਈ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਪਹਿਲੇ ਤਿੰਨ ਮਹੀਨਿਆਂ ਲਈ ਲੁਧਿਆਣਾ ਤੋਂ ਐਨ.ਸੀ.ਆਰ. ਦੇ ਹਵਾਈ ਸਫ਼ਰ ਦਾ ਕਿਰਾਇਆ ਸਿਰਫ਼ 999 ਰੁਪਏ ਹੋਵੇਗਾ।

Ludhiana-NCR flights resume after 2 years from Sahnewal airportLudhiana-NCR flights resume after 2 years from Sahnewal airport

ਇਸ ਨੂੰ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਲੁਧਿਆਣਾ ਦੇ ਹਵਾਈ ਅੱਡੇ ਤੋਂ ਦੋ ਸਾਲ ਤੋਂ ਵੱਧ ਸਮੇਂ ਬਾਅਦ ਉਡਾਣ ਸ਼ੁਰੂ ਹੋਈ ਹੈ, ਜਿਸ ਨਾਲ ਸਨਅਤੀ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।  ਉਨ੍ਹਾਂ ਕਿਹਾ ਕਿ ਇਹ ਉਡਾਣ ਮੈਸਰਜ਼ ਬਿੱਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਫਲਾਈ ਬਿੱਗ ਏਅਰਲਾਈਨਜ਼ ਦੇ ਨਾਂ ਉਤੇ ਚਲਾਈ ਜਾਵੇਗੀ ਅਤੇ ਮੁੱਢਲੇ ਤੌਰ ਉਤੇ ਇਹ ਉਡਾਣ ਪੰਜ ਦਿਨਾਂ ਲਈ ਸ਼ੁਰੂ ਕੀਤੀ ਜਾਵੇਗੀ ਪਰ ਅਗਲੇ ਮਹੀਨੇ ਤੋਂ ਇਹ ਉਡਾਣ ਸਾਰੇ ਹਫ਼ਤੇ ਲਈ ਚਲਾਈ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਸ ਉਡਾਣ ਰਾਹੀਂ ਲੁਧਿਆਣਾ ਤੋਂ ਹਿੰਡਨ (ਗਾਜ਼ੀਆਬਾਦ) ਪਹੁੰਚਣ ਲਈ 90 ਮਿੰਟ ਦਾ ਸਮਾਂ ਲੱਗੇਗਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਏਅਰਲਾਈਨ ਸ਼ੁਰੂਆਤੀ ਤੋਹਫ਼ੇ ਵਜੋਂ ਆਪਣੀ ਉਡਾਣ ਸ਼ੁਰੂ ਹੋਣ ਤੋਂ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਪ੍ਰਤੀ ਟਿਕਟ ਦੀ ਪੇਸ਼ਕਸ਼ ਕਰੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਐਨ.ਸੀ.ਆਰ. ਦਾ ਸਫ਼ਰ ਸਿਰਫ਼ 999 ਰੁਪਏ ਦਾ ਹੋਵੇਗਾ, ਜੋ ਬੱਸ ਸਫ਼ਰ ਨਾਲੋਂ ਸਸਤਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਸੂਬੇ ਦੇ ਲੋਕਾਂ ਦੀ ਸੁਰੱਖਿਅਤ, ਸਸਤੇ ਤੇ ਆਰਾਮਦਾਇਕ ਹਵਾਈ ਸਫ਼ਰ ਤਕ ਪਹੁੰਚ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ, ਜਿਸ ਨਾਲ ਵਪਾਰ, ਕਾਰੋਬਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਦਿੱਲੀ-ਐਨ.ਸੀ.ਆਰ. ਤਕ ਕੋਈ ਸਿੱਧੀ ਉਡਾਣ ਨਾ ਹੋਣ ਕਾਰਨ ਲੋਕਾਂ ਖ਼ਾਸ ਤੌਰ ਉਤੇ ਸਨਅਤਕਾਰਾਂ ਨੂੰ ਸੜਕ ਰਾਹੀਂ ਪੰਜਾਬ ਤੋਂ ਕੌਮੀ ਰਾਜਧਾਨੀ ਜਾਣ ਵੇਲੇ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਨਾ ਸਿਰਫ਼ ਬੇਲੋੜੀ ਪ੍ਰੇਸ਼ਾਨੀ ਹੁੰਦੀ ਸੀ, ਸਗੋਂ ਉਨ੍ਹਾਂ ਦੇ ਸਮੇਂ, ਪੈਸੇ ਤੇ ਊਰਜਾ ਵੀ ਅਜਾਈਂ ਜਾਂਦੀ ਸੀ।

Ludhiana-NCR flights resume after 2 years from Sahnewal airportLudhiana-NCR flights resume after 2 years from Sahnewal airport

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਉਡਾਣ ਸ਼ੁਰੂ ਹੋਣ ਨਾਲ ਇਸ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲਣ ਦੇ ਨਾਲ-ਨਾਲ ਦੁਨੀਆ ਭਰ ਦੇ ਮੋਹਰੀ ਉੱਦਮੀ ਸੂਬੇ ਵਿਚ ਵੱਡੇ ਪੱਧਰ ਉਤੇ ਨਿਵੇਸ਼ ਕਰਨ ਵਿਚ ਰੁਚੀ ਲੈਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਸਨਅਤੀਕਰਨ ਨੂੰ ਹੁਲਾਰਾ ਮਿਲੇਗਾ ਅਤੇ ਪੰਜਾਬ ਨੂੰ ਸਭ ਤੋਂ ਤਰਜੀਹੀ ਨਿਵੇਸ਼ ਸਥਾਨ ਵਜੋਂ ਦਰਸਾਉਣ ਵਿਚ ਵੀ ਮਦਦ ਮਿਲੇਗੀ।  ਉਨ੍ਹਾਂ ਚੇਤੇ ਕਰਵਾਇਆ ਕਿ ਲੁਧਿਆਣਾ ਹਵਾਈ ਅੱਡਾ ਬਹੁਤ ਪੁਰਾਣਾ ਹੈ, ਜੋ ਤਕਰੀਬਨ 1965 ਤੋਂ ਚੱਲ ਰਿਹਾ ਹੈ ਅਤੇ ਇਥੋਂ 1982 ਵਿਚ ਕਮਰਸ਼ੀਅਲ ਉਡਾਣਾਂ ਦੀ ਸ਼ੁਰੂਆਤ ਹੋਈ ਸੀ। ਭਗਵੰਤ ਮਾਨ ਨੇ ਦਸਿਆ ਕਿ ਰੀਜਨਲ ਕੁਨੈਕਟੀਵਿਟੀ (ਆਰ.ਸੀ.ਐਸ.) ਅਧੀਨ ਮੈਸਰਜ਼ ਅਲਾਇੰਸ ਏਅਰ ਨੇ 2 ਸਤੰਬਰ 2017 ਨੂੰ ਕਮਰਸ਼ੀਅਲ ਉਡਾਣ ਦੀ ਸ਼ੁਰੂਆਤ ਕੀਤੀ ਸੀ, ਜੋ  9 ਅਪ੍ਰੈਲ 2021 ਤਕ ਚੱਲਦੀ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਸ ਤੋਂ ਬਾਅਦ ਉਡਾਣਾਂ ਬੰਦ ਹੋ ਗਈਆਂ ਪਰ ਹੁਣ ਜਦੋਂ ਤੋਂ ਉਨ੍ਹਾਂ ਕਾਰਜਕਾਲ ਸੰਭਾਲਿਆ ਹੈ ਤਾਂ ਉਹ ਇਨ੍ਹਾਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਆਰ.ਸੀ.ਐਸ. ਸਕੀਮ ਅਧੀਨ ਨਵਾਂ ਰੂਟ ਹਿੰਡਨ-ਲੁਧਿਆਣਾ-ਹਿੰਡਨ, ਬਿਗ ਚਾਰਟਰ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਇਸ ਏਅਰਲਾਈਨ ਨੇ ਇਸ ਰੂਟ ਉਤੇ ਆਪਣੇ 19 ਸੀਟਾਂ ਵਾਲੇ ਟਵਿਨ ਓਟਰ ਜਹਾਜ਼ ਜ਼ਰੀਏ ਵਪਾਰਕ ਉਡਾਣਾਂ ਦੀ ਸ਼ੁਰੂਆਤ ਕੀਤੀ। ਇਹ ਟਰਾਂਸਪੋਰਟ ਜਹਾਜ਼ ਛੋਟੀ ਹਵਾਈ ਪੱਟੀ ਤੋਂ ਉਡਾਣ ਭਰਨ ਅਤੇ ਉਤਰਨ ਦੇ ਯੋਗ ਹੋ ਸਕਦਾ ਹੈ।

Ludhiana-NCR flights resume after 2 years from Sahnewal airport
Ludhiana-NCR flights resume after 2 years from Sahnewal airport

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਆਵਾਜਾਈ ਦੀ ਸਹੂਲਤ ਮੁਹੱਈਆ ਕਰਨ ਲਈ ਸੂਬਾ ਸਰਕਾਰ ਨੇ ਆਪਣੇ ਪੱਲਿਓਂ ਇਨ੍ਹਾਂ ਸਾਰੀਆਂ 19 ਟਿਕਟਾਂ ਉਤੇ ਪੈਂਦੀ ਵਾਈਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦਾ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ 19 ਸੀਟਾਂ ਉਤੇ ਵੀ.ਜੀ.ਐਫ. ਦਾ ਇਕ ਪਾਸੇ ਦੇ ਪ੍ਰਤੀ ਟਿਕਟ 11,829 ਰੁਪਏ ਸੂਬਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਪੰਜਾਬ ਦੇ ਲੋਕਾਂ ਨੂੰ ਬਿਹਤਰ ਹਵਾਈ ਆਵਾਜਾਈ ਸਹੂਲਤ ਮੁਹੱਈਆ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਉਡਾਣ ਦਾ ਇਕ ਪਾਸੇ ਦਾ ਬੇਸਿਕ ਕਿਰਾਇਆ ਤਕਰੀਬਨ ਦੋ ਹਜ਼ਾਰ ਰੁਪਏ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਸੂਬੇ ਦੇ ਹੋਰ ਹਵਾਈ ਅੱਡਿਆਂ ਤੋਂ ਵੀ ਉਡਾਣਾਂ ਛੇਤੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਦਮਪੁਰ ਵਿਚ ਏਅਰ ਟਰਮੀਨਲ ਤਿਆਰ ਹੈ ਅਤੇ ਸਪਾਈਸ ਜੈੱਟ ਏਅਰਲਾਈਨ ਅਗਲੇ ਦੋ ਮਹੀਨਿਆਂ ਵਿਚ ਆਦਮਪੁਰ ਤੋਂ ਨਾਂਦੇੜ, ਦਿੱਲੀ, ਗੋਆ, ਕੋਲਕਾਤਾ ਤੇ ਬੰਗਲੌਰ ਲਈ ਰੋਜ਼ਾਨਾ ਉਡਾਣ ਸ਼ੁਰੂ ਕਰੇਗੀ।  ਭਗਵੰਤ ਮਾਨ ਨੇ ਕਿਹਾ ਕਿ ਸਟਾਰ ਅਲਾਇੰਸ ਕੰਪਨੀ ਵੀ ਆਦਮਪੁਰ ਤੋਂ ਹਿੰਡਨ ਲਈ ਰੋਜ਼ਾਨਾ ਇਕ ਉਡਾਣ ਸ਼ੁਰੂ ਕਰੇਗੀ। ਉਨ੍ਹਾਂ ਦਸਿਆ ਕਿ ਅਗਲੇ ਦੋ ਮਹੀਨਿਆਂ ਵਿਚ ਅਲਾਇੰਸ ਏਅਰ ਤੇ ਫਲਾਈ ਬਿੱਲ ਕੰਪਨੀ ਵੱਲੋਂ ਕ੍ਰਮਵਾਰ ਬਠਿੰਡਾ ਤੋਂ ਦਿੱਲੀ, ਬਠਿੰਡਾ ਤੋਂ ਹਿੰਡਨ ਹਵਾਈ ਅੱਡਿਆਂ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। 

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਰ.ਸੀ.ਐਸ.-ਉਡਾਣ ਸਕੀਮ ਅਧੀਨ ਅਗਲੇ ਦੋ ਮਹੀਨਿਆਂ ਵਿਚ ਅਲਾਇੰਸ ਏਅਰ ਕੰਪਨੀ ਵੱਲੋਂ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ ਹਵਾਈ ਅੱਡੇ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਹਲਵਾਰਾ ਹਵਾਈ ਅੱਡਾ ਨਵੰਬਰ 2023 ਦੇ ਅੰਤ ਤਕ ਕਾਰਜਸ਼ੀਲ ਹੋ ਜਾਵੇਗਾ। ਇਸ ਮਗਰੋਂ ਲੁਧਿਆਣਾ ਵਾਸੀਆਂ ਲਈ ਹੋਰ ਜ਼ਿਆਦਾ ਉਡਾਣਾਂ ਉਪਲਬਧ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ, ਜੋ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM
Advertisement