ਲੁਧਿਆਣਾ ਦਾ ਸਾਹਨੇਵਾਲ ਹਵਾਈ ਅੱਡਾ ਅੱਜ ਤੋਂ ਮੁੜ ਚਾਲੂ, ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ੁਰੂ

By : GAGANDEEP

Published : Sep 6, 2023, 8:42 am IST
Updated : Sep 6, 2023, 8:42 am IST
SHARE ARTICLE
photo
photo

ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ 'ਤੇ ਪਹੁੰਚੇਗੀ ਪਹਿਲੀ ਫਲਾਈਟ

 

ਲੁਧਿਆਣਾ: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਾ ਸਾਹਨੇਵਾਲ ਹਵਾਈ ਅੱਡਾ ਅੱਜ ਤੋਂ ਮੁੜ ਚਾਲੂ ਹੋਣ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਉਣਗੇ। ਹਿੰਡਨ ਡੋਮੇਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ। ਜਦੋਂ ਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ, ਜੋ 12.25 'ਤੇ ਹਿੰਡਨ ਪਹੁੰਚੇਗੀ।

ਇਹ ਵੀ ਪੜ੍ਹੋ: ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ, ਮਹਿਲਾ ਨਸ਼ਾ ਤਸਕਰ ਦੀ 33.7 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹੋਰ ਮੰਤਰੀ ਅਤੇ ਆਗੂ ਵੀ ਹਵਾਈ ਅੱਡੇ 'ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਕੁਝ ਦੇਰ 'ਚ ਏਅਰਪੋਰਟ ਪਹੁੰਚ ਜਾਣਗੇ।

ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੈਂਪਸ ਪ੍ਰਬੰਧਕਾਂ ਅਤੇ ਸੁਰੱਖਿਆ ਗਾਰਡਾਂ ਦੀ ਨਿਯੁਕਤੀ

ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸਾਹਨੇਵਾਲ ਹਵਾਈ ਅੱਡੇ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਦੱਸਿਆ ਕਿ ਉਕਤ ਫਲਾਈਟ ਦਾ ਇਕ ਤਰਫਾ ਕਿਰਾਇਆ 3148 ਰੁਪਏ ਹੋਵੇਗਾ, ਜੋ ਕਿ ਦਿੱਲੀ-ਲੁਧਿਆਣਾ ਫਲਾਈਟ ਲਈ ਵਾਜਬ ਹੈ। ਐਮਪੀ ਅਰੋੜਾ ਖੁਦ ਹਿੰਡਨ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਸਾਹਨੇਵਾਲ ਲਈ ਇਸ ਉਦਘਾਟਨੀ ਉਡਾਣ ਵਿਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਸੇਵਾਮੁਕਤ ਜਨਰਲ ਵੀ ਕੇ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਐਮਪੀ ਅਰੋੜਾ ਨੇ ਸਾਹਨੇਵਾਲ ਏਅਰਪੋਰਟ ਦੇ ਮੁੜ ਚਾਲੂ ਹੋਣ ਦੇ ਮਾਮਲੇ ਨੂੰ ਪੰਜਾਬ ਲਈ ਵੱਡੀ ਪ੍ਰਾਪਤੀ ਦੱਸਿਆ ਹੈ। ਉਨਾਂ ਕਿਹਾ ਕਿ ਉਹ ਇਸ ਲਈ ਕਾਫੀ ਸਮੇਂ ਤੋਂ ਕੋਸ਼ਿਸ਼ ਕਰ ਰਹੇ ਸਨ। 16 ਅਗਸਤ ਨੂੰ ਉਨ੍ਹਾਂ ਨੇ ਉਡਾਨ ਸਕੀਮ ਤਹਿਤ ਸਾਹਨੇਵਾਲ ਏਅਰਪੋਰਟ ਲਈ ਉਡਾਣਾਂ ਸ਼ੁਰੂ ਕਰਨ ਸਬੰਧੀ ਐਮਓਸੀਏ ਦੇ ਸਕੱਤਰ ਰਾਜੀਵ ਬਾਂਸਲ ਨੂੰ ਪੱਤਰ ਲਿਖਿਆ ਸੀ।

ਐਮਪੀ ਅਰੋੜਾ ਨੇ ਦੱਸਿਆ ਕਿ ਇਹ ਫਲਾਈਟ ਸੋਮਵਾਰ ਤੋਂ ਸ਼ੁੱਕਰਵਾਰ ਤੱਕ 5 ਦਿਨਾਂ ਲਈ ਉਡਾਣ ਭਰੇਗੀ। ਅਕਤੂਬਰ ਦੇ ਅੰਤ ਤੋਂ ਪੂਰੇ ਹਫ਼ਤੇ ਲਈ ਉਡਾਣਾਂ ਸ਼ੁਰੂ ਹੋ ਜਾਣਗੀਆਂ। ਦੱਸਿਆ ਗਿਆ ਕਿ 10 ਸਤੰਬਰ 2023 ਤੋਂ ਹਿੰਡਨ ਨੂੰ ਵੀ ਬਠਿੰਡਾ ਨਾਲ ਜੋੜ ਦਿੱਤਾ ਜਾਵੇਗਾ। ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਕੰਮ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ, ਜਿਸ ਤੋਂ ਬਾਅਦ ਉੱਥੋਂ ਵੀ ਫਲਾਈਟ ਸੁਵਿਧਾ ਸ਼ੁਰੂ ਹੋ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement