ਸਫ਼ਾਈ ਸੇਵਕ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਲੁਧਿਆਣਾ ਦਾ ਸੁਪਰਵਾਈਜ਼ਰ ਕਾਬੂ
Published : Sep 6, 2023, 7:25 pm IST
Updated : Sep 6, 2023, 7:25 pm IST
SHARE ARTICLE
Municipal Corporation Ludhiana Supervisor caught for taking bribe
Municipal Corporation Ludhiana Supervisor caught for taking bribe

ਦਰਸ਼ਨ ਲਾਲ ਨੇ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ: ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀ ਸਦੀ ਤਕ ਘਟਾਉਣ ਦਾ ਟੀਚਾ ਦਿਤਾ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014 ਤੋਂ ਠੇਕੇ 'ਤੇ ਸਫ਼ਾਈ ਸੇਵਕ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਨਵੰਬਰ 2022 ਵਿਚ ਰੈਗੂਲਰ ਹੋਇਆ ਸੀ, ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫ਼ਾਈ ਸੇਵਕਾਂ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਮਾਰਕ ਕਰਨ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ 1000 ਰੁਪਏ ਪ੍ਰਤੀ ਮਹੀਨਾ ਲੈ ਰਿਹਾ ਹੈ।

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਮਤਰੇਏ ਪਿਓ ਨੇ ਨਾਬਾਲਗ ਧੀ ਨਾਲ ਕੀਤਾ ਜ਼ਬਰ-ਜਨਾਹ

ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ ਰੈਗੂਲਰ ਹੋਣ ਤੋਂ ਬਾਅਦ ਉਸ ਨੂੰ 6 ਮਹੀਨਿਆਂ ਦੀ ਤਨਖਾਹ ਮਿਲੀ ਸੀ ਅਤੇ ਮੁਲਜ਼ਮ ਸੁਪਰਵਾਈਜ਼ਰ ਤਨਖਾਹ ਜਾਰੀ ਕਰਨ ਬਦਲੇ ਉਸ ਤੋਂ 6000 ਰੁਪਏ (1000 ਰੁਪਏ ਪ੍ਰਤੀ ਮਹੀਨਾ) ਦੀ ਮੰਗ ਕਰ ਰਿਹਾ ਸੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿਚ ਉਹ ਭਵਿੱਖ ਵਿਚ ਉਸ ਦੀ ਗੈਰ-ਹਾਜ਼ਰੀ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ। ਬੁਲਾਰੇ ਨੇ ਦਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਿਤੀ 06.09.2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕੋਆਪਰੇਟਿਵ ਸੁਸਾਇਟੀ ’ਚ 6 ਕਰੋੜ ਦੇ ਘਪਲੇ ਵਿਰੁਧ BKU ਰਾਜੇਵਾਲ ਨੇ ਜਾਮ ਕੀਤਾ ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ

ਉਨ੍ਹਾਂ ਦਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਦੀਆਂ ਪੁਲਿਸ ਟੀਮਾਂ ਨੇ ਟਰੈਪ ਲਗਾ ਕੇ ਹੈਬੋਵਾਲ ਇਲਾਕੇ ਤੋਂ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਨ੍ਹਾਂ ਦਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement