ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ, ਮਹਿਲਾ ਨਸ਼ਾ ਤਸਕਰ ਦੀ 33.7 ਲੱਖ ਰੁਪਏ ਦੀ ਜਾਇਦਾਦ ਕੀਤੀ ਜ਼ਬਤ

By : GAGANDEEP

Published : Sep 6, 2023, 8:14 am IST
Updated : Sep 6, 2023, 8:14 am IST
SHARE ARTICLE
photo
photo

ਮਹਿਲਾ ਨਸ਼ਾ ਤਸਕਰ ਸ਼ਿਮਲਾ ਰਾਣੀ ਨੂੰ 7 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗਿਆ ਸੀ ਕਾਬੂ

 

ਫਾਜ਼ਿਲਕਾ: ਫਾਜ਼ਿਲਕਾ ਦੇ ਪਿੰਡ ਆਜ਼ਮਵਾਲਾ 'ਚ ਪੁਲਿਸ ਨੇ ਨਸ਼ਾ ਤਸਕਰ ਪਰਿਵਾਰ 'ਤੇ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਨਸ਼ੀਲੇ ਪਦਾਰਥਾਂ ਨਾਲ ਬਣੀ ਨਾਜਾਇਜ਼ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਨੇ ਜਾਇਦਾਦ ਨੂੰ ਜ਼ਬਤ ਕਰਕੇ ਇਸ ਨੂੰ ਕੇਸ ਨਾਲ ਜੋੜ ਦਿੱਤਾ ਹੈ। ਇਹ ਕਾਰਵਾਈ ਮੰਗਲਵਾਰ ਨੂੰ ਡੀਐਸਪੀ ਅਤੁਲ ਸੋਨੀ ਨੇ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੈਂਪਸ ਪ੍ਰਬੰਧਕਾਂ ਅਤੇ ਸੁਰੱਖਿਆ ਗਾਰਡਾਂ ਦੀ ਨਿਯੁਕਤੀ

ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਥਾਣਾ ਖੂਈਖੇੜਾ ਦੀ ਪੁਲਿਸ ਨੇ ਆਜ਼ਮਵਾਲਾ ਦੀ ਰਹਿਣ ਵਾਲੀ ਸ਼ਿਮਲਾ ਰਾਣੀ ਨੂੰ 7 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਸੀ। ਜੋ ਜੇਲ੍ਹ ਜਾਣ ਤੋਂ ਬਾਅਦ ਜ਼ਮਾਨਤ 'ਤੇ ਰਿਹਾਅ ਹੋ ਗਈ ਸੀ। ਜਦੋਂ ਪੁਲਿਸ ਨੇ ਆਪਣੇ ਪੱਧਰ 'ਤੇ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਉਸ ਦਾ ਪੂਰਾ ਪਰਿਵਾਰ ਨਸ਼ਾ ਤਸਕਰੀ ਵਿਚ ਸ਼ਾਮਲ ਹੈ ਅਤੇ ਉਸ ਨੇ ਨਸ਼ਾ ਵੇਚ ਕੇ ਨਾਜਾਇਜ਼ ਜਾਇਦਾਦ ਬਣਾਈ ਹੋਈ ਹੈ | ਜਿਸ ਦਾ ਪੂਰਾ ਰਿਕਾਰਡ ਬਣਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ ’ਵਰਸਟੀ ਕੈਂਪਸ ਵਿਦਿਆਰਥੀ ਕੌਂਸਲ ਲਈ ਵੋਟਾਂ ਅੱਜ, 21 ਉਮੀਦਵਾਰ ਅਜਮਾਉਣਗੇ ਕਿਸਮਤ

ਉਕਤ ਮਹਿਲਾ ਨਸ਼ਾ ਤਸਕਰ ਦੇ ਨਹਿਰ 'ਤੇ ਬਣੇ ਘਰ ਨੂੰ ਥਾਣਾ ਖੂਈਖੇੜਾ ਦੇ ਐੱਸਐੱਚਓ ਰਮੇਸ਼ ਨੇ ਜ਼ਬਤ ਕਰ ਲਿਆ। ਘਰ ਦੀ ਕੀਮਤ 16.5 ਲੱਖ ਰੁਪਏ ਹੈ। ਪੁਲਿਸ ਨੇ ਉਕਤ ਔਰਤ ਕੋਲੋਂ 8.5 ਲੱਖ ਰੁਪਏ ਦੀ ਕੀਮਤ ਦਾ ਇੱਕ ਟਰੈਕਟਰ, 2 ਦੁਕਾਨਾਂ (4 ਲੱਖ), 1 ਲੱਖ 80 ਹਜ਼ਾਰ ਰੁਪਏ ਦਾ ਇੱਕ ਬਾਈਕ ਅਤੇ ਇੱਕ ਹੋਰ ਸਮਾਨ ਵੀ ਜ਼ਬਤ ਕੀਤਾ ਗਿਆ ਹੈ। ਪੁਲਿਸ ਵੱਲੋਂ ਘਰ ਦੇ ਬਾਹਰ ਨੋਟਿਸ ਲਗਾ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement