
ਲੜਕੀ ਦੀ ਮਾਂ ਨੇ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਵਿਚ ਸ਼ਿਕਾਇਤ ਦਰਜ ਕਰਵਾਈ ਹੈ।
ਜਲੰਧਰ: ਸ਼ਹਿਰ ਦੀ ਦਾਨਿਸ਼ਮੰਦਾ ਕਾਲੋਨੀ 'ਚ ਮਤਰੇਏ ਪਿਤਾ ਵਲੋਂ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਜਿਸ ਵਿਅਕਤੀ ਨਾਲ ਉਸ ਦਾ ਦੂਜਾ ਵਿਆਹ ਹੋਇਆ ਹੈ, ਉਹ ਉਸ ਦੇ ਪਹਿਲੇ ਪਤੀ ਤੋਂ ਪੈਦਾ ਹੋਈ ਉਸ ਦੀ ਨਾਬਾਲਗ ਧੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕਈ ਦਿਨਾਂ ਤੋਂ ਉਸ ਨੂੰ ਜਬਰ-ਜ਼ਨਾਹ ਦਾ ਸ਼ਿਕਾਰ ਬਣਾ ਰਿਹਾ ਸੀ।
ਇਹ ਵੀ ਪੜ੍ਹੋ: ਇਸ ਸਾਲ ਪ੍ਰਚੰਡ ਗਰਮੀ ਦਰਜ ਕੀਤੀ ਗਈ : ਵਿਸ਼ਵ ਮੌਸਮ ਵਿਗਿਆਨੀ
ਲੜਕੀ ਦੀ ਮਾਂ ਨੇ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਤੁਰਤ ਕਾਰਵਾਈ ਕਰਦੇ ਹੋਏ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਅਜੇ ਤਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ: ਮਨੀਪੁਰ ’ਚ ਮੁੜ ਤਣਾਅ, ਪ੍ਰਦਰਸ਼ਨਕਾਰੀਆਂ ਨੇ ਫ਼ੌਜ ਦੇ ਬੈਰੀਕੇਡ ’ਤੇ ਧਾਵਾ ਬੋਲਿਆ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ। ਬਲਾਤਕਾਰ ਦੀ ਪੁਸ਼ਟੀ ਲਈ ਨਾਬਾਲਗ ਲੜਕੀ ਦਾ ਸਿਵਲ ਹਸਪਤਾਲ ਵਿਚ ਮੈਡੀਕਲ ਕਰਵਾਇਆ ਜਾਵੇਗਾ। ਬਲਾਤਕਾਰ ਦੀ ਮੈਡੀਕਲ ਪੁਸ਼ਟੀ ਹੋਣ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਨਾਬਾਲਗ ਨੇ ਦਸਿਆ ਕਿ ਉਸ ਦਾ ਪਿਤਾ ਉਸ ਨੂੰ ਧਮਕੀਆਂ ਦਿੰਦਾ ਸੀ ਅਤੇ ਫਿਰ ਉਸ ਨਾਲ ਬਲਾਤਕਾਰ ਕਰਦਾ ਸੀ। ਉਸ ਨੇ ਲੜਕੀ ਨੂੰ ਧਮਕੀ ਦਿਤੀ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਇਸ ਬਾਰੇ ਦਸਿਆ ਤਾਂ ਉਹ ਲੜਕੀ ਅਤੇ ਉਸ ਦੀ ਭੈਣ ਨੂੰ ਮਾਰ ਦੇਵੇਗਾ।