ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀ ਸਦੀ ਤਕ ਘਟਾਉਣ ਦਾ ਟੀਚਾ ਦਿਤਾ
Published : Sep 6, 2023, 7:18 pm IST
Updated : Sep 6, 2023, 7:18 pm IST
SHARE ARTICLE
Transport Minister Laljit Singh Bhullar gives target to reduce road accident mortality rate by 50 percent
Transport Minister Laljit Singh Bhullar gives target to reduce road accident mortality rate by 50 percent

ਸੜਕ ਸੁਰੱਖਿਆ ਸਬੰਧੀ ਦੋ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਸੈਸ਼ਨ ਸਮਾਪਤ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿਚ ਸੜਕ ਹਾਦਸਿਆਂ 'ਚ ਮੌਤ ਦੀ ਦਰ 50 ਫ਼ੀ ਸਦੀ ਤਕ ਘਟਾਉਣ 'ਤੇ ਜ਼ੋਰ ਦਿੰਦਿਆਂ ਸੂਬੇ ਦੀਆਂ ਸੜਕਾਂ 'ਤੇ ਅਜਾਈਂ ਜਾ ਰਹੀਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਤਰਜੀਹ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਸੜਕੀ ਹਾਦਸਿਆਂ ਵਿਚ ਹੁੰਦੀਆਂ ਮੌਤਾਂ ਦੀ ਦਰ ਨੂੰ ਵੱਧ ਤੋਂ ਵੱਧ ਹੱਦ ਤਕ ਘਟਾਉਣਾ ਹੈ।

 

ਇਥੇ ਮਗਸੀਪਾ ਵਿਖੇ ਰੋਡ ਸੇਫਟੀ ਬਾਰੇ ਲੀਡ ਏਜੰਸੀ "ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ" ਵੱਲੋਂ ਕਰਵਾਈ ਗਈ ਦੋ ਰੋਜ਼ਾ ਸੜਕ ਸੁਰੱਖਿਆ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਸਮੂਹ ਭਾਈਵਾਲਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਦ੍ਰਿੜ੍ਹ ਭਾਵਨਾ ਅਤੇ ਆਪਸੀ ਪ੍ਰਭਾਵੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿਤਾ।

 

ਸ. ਲਾਲਜੀਤ ਸਿੰਘ ਭੁੱਲਰ ਨੇ ਸੈਸ਼ਨ ਵਿਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਪ੍ਰਣ ਦੁਆਇਆ ਕਿ ਉਹ ਸੜਕ ਹਾਦਸਿਆਂ ਵਿਚ ਮੌਤ ਦਰ ਘਟਾਉਣ ਅਤੇ ਸੜਕ ਸੁਰੱਖਿਆ ਦੇ ਟੀਚੇ ਦੀ ਪ੍ਰਾਪਤੀ ਲਈ ਸਾਂਝੇ ਯਤਨ ਕਰਦਿਆਂ ਵਿਅਕਤੀਗਤ ਤੌਰ 'ਤੇ ਘੱਟੋ-ਘੱਟ 10-10 ਜਾਨਾਂ ਬਚਾਉਣ ਲਈ ਹੰਭਲਾ ਮਾਰਨਗੇ।

 

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿਤਾ ਕਿ ਛੋਟੀ ਉਮਰ ਦੇ ਨੌਜਵਾਨਾਂ ਵੱਲੋਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਅਜਿਹੇ ਨੌਜਵਾਨਾਂ ਸਮੇਤ ਉਨ੍ਹਾਂ ਦੇ ਮਾਪੇ ਵੀ ਬਰਾਬਰ ਦੇ ਜ਼ਿੰਮੇਵਾਰ ਠਹਿਰਾਏ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ ਉਲੰਘਣਾ ਦੇ ਨਤੀਜੇ ਵੀ ਬਰਾਬਰ ਭੁਗਤਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਖ਼ਤ ਪਹੁੰਚ ਸੜਕਾਂ 'ਤੇ ਲਾਪ੍ਰਵਾਹੀ ਅਤੇ ਅਣਗਹਿਲੀ ਵਾਲੇ ਰਵੱਈਏ ਨੂੰ ਰੋਕਣ ਵਿਚ ਮਦਦ ਕਰੇਗੀ।

 

ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਸ੍ਰੀ ਆਰ. ਵੈਂਕਟ ਰਤਨਮ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਸੜਕ ਹਾਦਸਿਆਂ ਵਿਚ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ, ਸੜਕ ਸੁਰੱਖਿਆ ਉਪਾਵਾਂ ਨੂੰ ਵਧੇਰੇ ਕਾਰਗਰ ਬਣਾਉਣ ਸਬੰਧੀ ਪ੍ਰਭਾਵਸ਼ਾਲੀ ਪ੍ਰਣਾਲੀ ਤਿਆਰ ਕਰਨਾ ਅਤੇ ਸੜਕ ਸੁਰੱਖਿਆ ਮਾਪਦੰਡਾਂ ਵਿਚਲੀਆਂ ਖ਼ਾਮੀਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਵਰਕਸ਼ਾਪ ਸੜਕ ਸੁਰੱਖਿਆ ਦੀ ਮਹੱਤਤਾ 'ਤੇ ਚਾਨਣਾ ਪਾਉਣ ਦੇ ਨਾਲ-ਨਾਲ ਸੜਕ ਹਾਦਸਿਆਂ ਵਿਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਲਈ ਹੋਰ ਰਣਨੀਤੀਆਂ ਤਿਆਰ ਕਰਨ ਵਿਚ ਲਾਜ਼ਮੀ ਤੌਰ 'ਤੇ ਸਹਾਈ ਹੋਵੇਗੀ।

 

ਸ੍ਰੀ ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ "ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀਆਂ" ਲਈ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 4 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਦੇ ਉਪਾਵਾਂ ਦੇ ਲਾਗੂਕਰਨ ਲਈ ਵੱਡੇ ਜ਼ਿਲ੍ਹਿਆਂ ਨੂੰ 20-20 ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਨੂੰ 15-15 ਲੱਖ ਰੁਪਏ ਦਿੱਤੇ ਗਏ ਹਨ ਅਤੇ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਵੱਲੋਂ ਵੱਖ-ਵੱਖ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧਨ ਉਪਾਅ ਕਰਨ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਰਕਸ਼ਾਪ ਕਰਵਾਉਣ ਦਾ ਇੱਕ ਉਦੇਸ਼ ਇਨ੍ਹਾਂ ਫ਼ੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਵੀ ਹੈ।

 

ਏ.ਡੀ.ਜੀ.ਪੀ. ਟ੍ਰੈਫਿਕ ਸ. ਅਮਰਦੀਪ ਸਿੰਘ ਰਾਏ ਨੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਦੀ ਇਹ ਤਰਜੀਹ ਹੋਣੀ ਚਾਹੀਦੀ ਹੈ ਕਿ ਉਹ ਬਿਨਾਂ ਕਿਸੇ ਡਰ ਤੋਂ ਸੜਕ ਹਾਦਸਿਆਂ ਵਿਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਵੇ।

ਪੰਜਾਬ ਇੰਜੀਨੀਅਰਿੰਗ ਕਾਲਜ ਚੰਡੀਗੜ੍ਹ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਪ੍ਰੋ. ਉਮੇਸ਼ ਸ਼ਰਮਾ ਨੇ ਸ਼ਹਿਰੀ ਅਤੇ ਕੌਮੀ ਮਾਰਗਾਂ ਲਈ ਸੜਕ ਸੁਰੱਖਿਆ ਇੰਜੀਨੀਅਰਿੰਗ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿਚ ਜੀਉਮੈਟ੍ਰਿਕ ਡਿਜ਼ਾਈਨ, ਸੰਕੇਤਕ ਚਿੰਨ੍ਹ, ਨਿਸ਼ਾਨਦੇਹੀ, ਬੈਠਣ ਲਈ ਰੱਖੇ ਬੈਂਚਾਂ, ਚੌਰਾਹੇ, ਚੌਕ, ਕੈਸ਼ ਬੈਰੀਅਰਜ਼ ਅਤੇ ਟ੍ਰੈਫਿਕ ਦੇ ਸ਼ੋਰ ਨੂੰ ਘਟਾਉਣ ਸਬੰਧੀ ਉਪਾਅ ਸ਼ਾਮਲ ਹਨ।

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੇ ਜੁਆਇੰਟ ਡਾਇਰੈਕਟਰ ਇੰਜੀਨੀਅਰਿੰਗ ਡਾ. ਕੇ.ਕੇ. ਗੁਪਤਾ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੀਡ ਏਜੰਸੀ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਸੜਕ ਸੁਰੱਖਿਆ ਮੀਟਿੰਗਾਂ ਅਤੇ ਸੇਫ਼ਟੀ ਫੰਡਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।

ਵਰਕਸ਼ਾਪ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਪੀਜ਼, ਐਸ.ਡੀ.ਐਮਜ਼, ਐਸ.ਈਜ਼., ਐਕਸੀਅਨਾਂ, ਐਸ.ਐਮ.ਓਜ਼, ਸਹਾਇਕ ਸਿਵਲ ਸਰਜਨਾਂ, ਕਾਰਜਸਾਧਕ ਅਫ਼ਸਰਾਂ, ਡਾਕਟਰਾਂ, ਟ੍ਰੈਫਿਕ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ, ਆਰ.ਟੀ.ਏ. ਸਕੱਤਰਾਂ, ਭਾਰਤੀ ਰਾਜਮਾਰਗ ਅਥਾਰਟੀ ਦੇ ਇੰਜੀਨੀਅਰਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

31 Oct 2024 8:24 AM

ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

31 Oct 2024 8:18 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

30 Oct 2024 9:36 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:19 AM

'ਸਾਡਾ ਕਿਸੇ ਨਾਲ ਨਹੀਂ ਮੁਕਾਬਲਾ' MP Sukhjinder Randhawa ਦੀ Wife Jatinder Kaur ਦਾ Exclusive Interview

30 Oct 2024 9:17 AM
Advertisement