ਵਿਜੀਲੈਂਸ ਵਲੋਂ LTC ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ
Published : Sep 6, 2023, 8:56 pm IST
Updated : Sep 6, 2023, 8:56 pm IST
SHARE ARTICLE
VB NABS BILL CLERK WHILE ACCEPTING 5K BRIBE FOR CLEARING LTC HOLIDAY BILL
VB NABS BILL CLERK WHILE ACCEPTING 5K BRIBE FOR CLEARING LTC HOLIDAY BILL

ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਸੀ ਹਰਦਿਆਲ ਸਿੰਘ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਉਸ ਨੇ ਵਿਭਾਗ ਤੋਂ ਮਨਜ਼ੂਰੀ ਲੈ ਕੇ 12-06-2023 ਤੋਂ 23-06-2023 ਤਕ ਐਲ.ਟੀ.ਸੀ. ਛੁੱਟੀ ਲਈ ਸੀ।

ਉਸ ਨੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਨੇ ਐਲ.ਟੀ.ਸੀ. ਛੁੱਟੀ ਦਾ ਬਿੱਲ ਖ਼ਜ਼ਾਨੇ ਵਿਚ ਭੇਜਣ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਸ (ਸ਼ਿਕਾਇਤਕਰਤਾ) ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਹ 5000 ਰੁਪਏ ਰਿਸ਼ਵਤ ਬਦਲੇ ਬਿੱਲ ਭੇਜਣ ਲਈ ਰਾਜ਼ੀ ਹੋ ਗਿਆ।

ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਬਿੱਲ ਕਲਰਕ ਹਰਦਿਆਲ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਿਤੀ 06-09-2023 ਨੂੰ ਐਫ.ਆਈ.ਆਰ ਨੰ. 31 ਦਰਜ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement