Punjab News: ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ: ਅਮਨ ਅਰੋੜਾ
Published : Sep 6, 2024, 4:40 pm IST
Updated : Sep 6, 2024, 4:45 pm IST
SHARE ARTICLE
20 thousand agricultural solar pumps will be installed in Punjab
20 thousand agricultural solar pumps will be installed in Punjab

Punjab News: ਸੋਲਰ ਪੰਪ ਲਾਉਣ 'ਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 80% ਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਮਿਲੇਗੀ 60% ਸਬਸਿਡੀ

20 thousand agricultural solar pumps will be installed in Punjab : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਨੇ ਖੇਤੀਬਾੜੀ ਵਾਸਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸੁਮ ਸਕੀਮ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਸਬੰਧੀ ਸਕੀਮ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਨੂੰ ਇਸ ਦੀ ਕੁੱਲ ਲਾਗਤ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਗਏ ਹਨ। ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ ਸੋਲਰ ਪੰਪ ਦੀ ਲਾਗਤ ਉੱਤੇ 60% ਸਬਸਿਡੀ ਦਿੱਤੀ ਜਾਵੇਗੀ।

 ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਾਸਤੇ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਸੋਲਰ-ਪੰਪ ਸਕੀਮ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ।

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ, ਜਿਨ੍ਹਾਂ ਨਾਲ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਵੀ ਮੌਜੂਦ ਸਨ, ਨੇ ਸੋਲਰ ਪੰਪਾਂ ਵਾਸਤੇ ਆਨਲਾਈਨ ਅਪਲਾਈ ਕਰਨ ਅਤੇ ਇਨ੍ਹਾਂ ਦੀ ਅਲਾਟਮੈਂਟ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੀ ਸਹਾਇਤਾ ਨਾਲ ਪੇਡਾ ਵੱਲੋਂ ਤਿਆਰ ਕੀਤੇ ਗਏ ਪੋਰਟਲ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement