
Punjab News: ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab News: ਮੋਗਾ ਦੇ ਬਾਘਾ ਪੁਰਾਣਾ ਵਿਖੇ ਦੇਰ ਰਾਤ ਕਾਰ ਦੀ ਲਪੇਟ 'ਚ ਆਉਣ ਨਾਲ 26 ਸਾਲਾ ਨੌਜਵਾਨ ਬਾਈਕ ਸਵਾਰ ਦੀ ਮੌਤ ਹੋ ਗਈ। ਡਰਾਈਵਰ ਖਿਲਾਫ ਥਾਣਾ ਬਾਘਾ ਪੁਰਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਰਾਜੇਆਣਾ ਦੇ ਰਹਿਣ ਵਾਲੇ ਧਰਮ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ।
ਉਸ ਨੇ ਦੱਸਿਆ ਕਿ ਉਸ ਦਾ ਭਤੀਜਾ ਨਾਨਕਵੀਰ ਸਿੰਘ (26) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਬਾਘਾ ਪੁਰਾਣਾ ਨੂੰ ਆ ਰਿਹਾ ਸੀ। ਫਿਰ ਦੇਰ ਰਾਤ ਰਸਤੇ 'ਚ ਇਕ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਧਰਮ ਸਿੰਘ ਦੇ ਬਿਆਨਾਂ ’ਤੇ ਥਾਣਾ ਬਾਘਾ ਪੁਰਾਣਾ ਵਿਖੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।