Sri Muktsar Sahib News : ਅਮਨ ਅਰੋੜਾ ਨੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
Published : Sep 6, 2024, 7:29 pm IST
Updated : Sep 6, 2024, 7:29 pm IST
SHARE ARTICLE
Aman Arora
Aman Arora

ਪਿੰਡ ਗੁਰੂਸਰ ਵਿਖੇ ਜਲਦੀ ਖੋਲ੍ਹਿਆ ਜਾਵੇਗਾ ਸੇਵਾ ਕੇਂਦਰ: ਅਮਨ ਅਰੋੜਾ

Sri Muktsar Sahib News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਹ ਪ੍ਰਗਟਾਵਾ ਅਮਨ ਅਰੋੜਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਅੱਜ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਗਿੱਦੜਬਾਹਾ ਨੂੰ ਮਾਡਲ ਹਲਕਾ ਵੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਸ ਮੌਕੇ ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਹਲਕੇ ਦੇ ਪਿੰਡ ਗੁਰੂਸਰ ਵਿਖੇ ਜਲਦੀ ਸੇਵਾ ਕੇਂਦਰ ਖੋਲ੍ਹਿਆ ਜਾਵੇਗਾ ਤਾਂ ਜੋ ਇਸ ਪਿੰਡ ਦੇ ਵਸਨੀਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਪਿੰਡ ਗੁਰੂਸਰ, ਮਨੀਆਂਵਾਲਾ, ਚੱਕ ਗਿਲਜੇਵਾਲਾ, ਕੋਠੇ ਸੁਰਗਾਪੁਰੀ, ਭੁੱਟੀਵਾਲਾ, ਮੱਲਣ, ਬੁੱਟਰ ਸ਼ਰੀਂਹ, ਸਾਹਿਬ ਚੰਦ, ਭਾਰੂ ਅਤੇ ਦੌਲਾ ਅਤੇ ਗਿੱਦੜਬਾਹਾ ਵਿੱਚ ਲਗਭਗ 12 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕੰਮਾਂ  ਦੇ ਨੀਂਹ ਪੱਥਰ ਵੀ ਰੱਖੇ।
 

ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਸਰਕਾਰ ਬਣਦੇ ਸਾਰ ਹੀ ਪੂਰਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਹਰ ਮਹੀਨੇ ਮੁਫਤ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਲਈ ਵੀ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਵੀ ਸਰਕਾਰ ਨੇ ਮੈਰਿਟ ਦੇ ਆਧਾਰ ਉੱਤੇ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ  ਗਈਆਂ ਹਨ। ਇਸ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੀ ਨੁਹਾਰ ਨੂੰ ਬਦਲਣ ਲਈ ਵੀ ਸਰਕਾਰ ਵਲੋਂ ਅਹਿਮ ਕਦਮ ਚੁੱਕੇ ਗਏ ਹਨ। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 842 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ 118 ਸਕੂਲ ਆਫ ਐਮੀਨੈਂਸ ਵੀ ਖੋਲ੍ਹੇ ਗਏ ਹਨ।

 ਇਸ ਮੌਕੇ ਦਵਿੰਦਰਜੀਤ ਸਿੰਘ ਲਾਡੀ ਢੋਸ ਹਲਕਾ ਵਿਧਾਇਕ ਧਰਮਕੋਟ, ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ,  ਹਰਦੀਪ ਸਿੰਘ ਡਿੰਪੀ ਢਿੱਲੋਂ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement