MP Vikramjit Singh Sahney : ਪੰਜਾਬ ਵਿੱਚ ਵਿੱਤੀ ਸੰਕਟ ਚਿੰਤਾ ਦਾ ਵਿਸ਼ਾ : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ
Published : Sep 6, 2024, 6:08 pm IST
Updated : Sep 6, 2024, 6:08 pm IST
SHARE ARTICLE
MP Vikramjit Singh Sahney
MP Vikramjit Singh Sahney

ਕਿਹਾ - ਕੇਂਦਰੀ ਪੂਲ ਲਈ ਕਣਕ ਅਤੇ ਚੌਲਾਂ ਦੀ ਖਰੀਦ ਲਈ ਸੀਸੀਐਲ ਵਿਆਜ ਦਰਾਂ ਕਾਰਨ ਪੰਜਾਬ ਨੂੰ ਸਾਲਾਨਾ 650 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ

MP Vikramjit Singh Sahney : ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਦਾ ਮਾਲੀਆ ਘਾਟਾ ਅਤੇ ਸੂਬੇ ਦੀ ਵਿੱਤੀ ਸਿਹਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਹਾਲਾਂਕਿ ਮਾਲੀਏ ਵਿੱਚ ਲਗਭਗ 11% ਦਾ ਵਾਧਾ ਹੋਇਆ ਹੈ, ਖਰਚੇ ਵਿੱਚ 13% ਦਾ ਵਾਧਾ ਹੋਇਆ ਹੈ, ਪੰਜਾਬ ਵਿੱਚ ਵਿੱਤ ਦੀਆਂ ਪ੍ਰਾਪਤੀਆਂ ਅਤੇ ਖਰਚਿਆਂ ਵਿੱਚ ਲਗਾਤਾਰ ਅਸੰਤੁਲਨ ਰਾਜ 'ਤੇ ਵਧ ਰਹੇ ਵਿੱਤੀ ਦਬਾਅ ਨੂੰ ਦਰਸਾਉਂਦਾ ਹੈ।

ਡਾਕਟਰ ਸਾਹਨੀ ਨੇ ਕਿਹਾ ਕਿ ਕੇਂਦਰੀ ਪੂਲ ਲਈ ਕਣਕ ਅਤੇ ਚੌਲਾਂ ਦੀ ਖਰੀਦ ਲਈ ਸੀਸੀਐਲ ਵਿਆਜ ਦਰਾਂ ਕਾਰਨ ਪੰਜਾਬ ਨੂੰ ਸਾਲਾਨਾ 650 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

ਡਾ: ਸਾਹਨੀ ਨੇ ਮੁੜ ਕੇਂਦਰ ਨੂੰ ਬੇਨਤੀ ਕੀਤੀ ਕਿ ਉਹ ਪੰਜਾਬ ਨੂੰ ਇਸ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ਵਿਚੋਂ ਕੱਢਣ ਲਈ ਸਹਾਇਤਾ ਕਰੇ। ਪੰਜਾਬ ਦੇ ਕਰੀਬ 8500 ਕਰੋੜ ਰੁਪਏ ਦੇ ਫੰਡ ਕੇਂਦਰ ਸਰਕਾਰ ਕੋਲ ਬਕਾਇਆ ਪਏ ਹਨ, ਜਿਸ ਵਿੱਚ 5658 ਕਰੋੜ ਰੁਪਏ ਪੇਂਡੂ ਵਿਕਾਸ ਫੰਡ, 1000 ਕਰੋੜ ਰੁਪਏ ਨੈਸ਼ਨਲ ਹੈਲਥ ਮਿਸ਼ਨ ਅਤੇ 1837 ਕਰੋੜ ਰੁਪਏ ਰਾਜ ਨੂੰ ਪੂੰਜੀ ਨਿਵੇਸ਼ ਲਈ ਵਿਸ਼ੇਸ਼ ਸਹਾਇਤਾ ਸ਼ਾਮਲ ਹਨ।

ਡਾ: ਸਾਹਨੀ ਨੇ ਇਹ ਵੀ ਕਿਹਾ ਕਿ ਹੋਰ ਕਰਜ਼ਾ ਚੁੱਕਣਾ ਕੋਈ ਸਥਾਈ ਹੱਲ ਨਹੀਂ ਹੈ ਅਤੇ ਸਹਿਕਾਰੀ ਸੰਘਵਾਦ ਦੀ ਅਸਲ ਭਾਵਨਾ ਨਾਲ ਕੇਂਦਰ ਨੂੰ ਇਸ ਔਖੇ ਸਮੇਂ ਵਿੱਚ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ। ਡਾ: ਸਾਹਨੀ ਨੇ ਅਪੀਲ ਕੀਤੀ ਕਿ ਪੂੰਜੀ ਨਿਵੇਸ਼ ਲਈ ਸੂਬੇ ਨੂੰ ਵਿਸ਼ੇਸ਼ ਸਹਾਇਤਾ ਲਈ ਪਹਿਲਾਂ ਹੀ ਪ੍ਰਵਾਨ ਕੀਤੇ 1837 ਕਰੋੜ ਰੁਪਏ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੇ ਜਾਣ।

ਡਾ: ਸਾਹਨੀ ਨੇ ਪਿਛਲੇ ਹਫ਼ਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ 1,102 ਏਕੜ ਰਕਬੇ ਵਿੱਚ ਇੰਟੈਗਰੇਟਿਡ ਮੈਨੂਫੈਕਚਰਿੰਗ ਕਲੱਸਟਰ (ਆਈ.ਐਮ.ਸੀ.) ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਲਈ ਕੇਂਦਰ ਸਰਕਾਰ ਦੀ ਪ੍ਰਸ਼ੰਸਾ ਕੀਤੀ ਅਤੇ ਆਸ ਪ੍ਰਗਟਾਈ ਕਿ ਕੇਂਦਰ ਇਸ ਲਈ ਛੇਤੀ ਹੀ ਫੰਡ ਜਾਰੀ ਕਰੇਗਾ।

Location: India, Punjab

SHARE ARTICLE

ਏਜੰਸੀ

Advertisement

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM

Himachal Police ਨੇ ਮੋਟਰਸਾਇਕਲ ਵਾਲੇ ਪੰਜਾਬੀ ਮੁੰਡੇ 'ਤੇ ਹੀ ਕੱਟ ਦਿੱਤੇ 2 ਪਰਚੇ, ਝੰਡਾ ਲਾਉਣ 'ਤੇ ਕੀਤਾ ਐਕਸ਼ਨ

17 Mar 2025 1:27 PM

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM
Advertisement