Amritsar News : ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਦੁਬਈ 'ਚ ਹੋਈ ਮੌਤ

By : BALJINDERK

Published : Sep 6, 2024, 5:41 pm IST
Updated : Sep 6, 2024, 5:41 pm IST
SHARE ARTICLE
ਮ੍ਰਿਤਕ ਪਲਵਿੰਦਰ ਸਿੰਘ
ਮ੍ਰਿਤਕ ਪਲਵਿੰਦਰ ਸਿੰਘ

Amritsar News : ਡਾ.ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ 

Amritsar News : ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੀ ਰਾਤ ਮਜੀਠਾ ਨੇੜਲੇ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ।      

1

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਲਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੇਵਲ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਜਿਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ  ਪੀੜਤ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲੈਣ ਉਪਰੰਤ ਆਪਣੀ ਦੁਬਈ ਵਿਚਲੀ ਟੀਮ ਰਾਹੀਂ ਅਤੇ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪਲਵਿੰਦਰ ਸਿੰਘ ਦਾ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਲਵਿੰਦਰ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ ।

ਇਹ ਵੀ ਪੜੋ : Fazilka News : ਭਾਰਤ ਵਿਸ਼ਵ ਦਾ ਪਹਿਲਾ ਦੇਸ਼, ਜਿਸ 'ਚ ਸਿੱਖਿਆ ਕਰਜ਼ ਹੈ ਸਭ ਤੋਂ ਮਹਿੰਗਾ

ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਚਾਚੇ ਸਾਹਿਲ ਮੱਟੂ ਤੋਂ ਇਲਾਵਾ ਹਮਜ਼ਾ ਦੇ ਸਰਪੰਚ ਧਰਮਵੀਰ ਭੱਟੀ, ਪਲਵਿੰਦਰ ਦੀ ਮ੍ਰਿਤਕ ਦੇ ਨਾਲ ਦੁਬਈ ਤੋਂ ਆਏ ਉਸ ਦੇ ਰਿਸ਼ਤੇਦਾਰ ਸ਼ਿਪਨ,ਰਵੀਸ਼ੇਰ ਸਿੰਘ,ਹਰਪ੍ਰੀਤ ਸਿੰਘ ਅਤੇ ਨਵਦੀਪ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਪਲਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕੁਝ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ ਸੀ । ਪਲਵਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਉਨ੍ਹਾਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਹਮੇਸ਼ਾ ਯਾਦ ਰੱਖਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਟੈਲੀਫੋਨ ਰਾਹੀਂ ਡਾ.ਐਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ।      

ਇਹ ਵੀ ਪੜੋ : First Track 'Parchhawan Nar Da' released : ਸੁੱਚਾ ਸੂਰਮਾ ਦਾ ਪਹਿਲਾ ਟਰੈਕ 'ਪਰਛਾਵਾਂ ਨਾਰ ਦਾ' ਹੋਇਆ ਰਿਲੀਜ਼ 

ਪੀੜ੍ਹਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 370 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਦੇਹ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

(For more news apart from Dr. Oberoi Due to efforts, dead body 22-year-old man from Majitha reached India News in Punjabi, stay tuned to Rozana Spokesman)
     

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement