ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
Published : Sep 6, 2024, 4:07 pm IST
Updated : Sep 6, 2024, 4:11 pm IST
SHARE ARTICLE
Dr. Baljit Kaur
Dr. Baljit Kaur

ਕਿਹਾ, ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਅਤੇ ਆਰਥਿਕ ਤੌਰ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ

Sri Muktsar Sahib News : ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ। ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਅਤੇ ਚਾਹਵਾਨ ਪ੍ਰਾਰਥੀਆਂ ਨੂੰ ਲੋਨ ਮੁਹੱਈਆ ਕਰਵਾਇਆ ਜਾਵੇਗਾ।

ਮੰਤਰੀ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਮੈਗਾ ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਸਮੂਲੀਅਤ ਕੀਤੀ ਜਾਵੇ। ਉਹਨਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹਨਾਂ ਅਧੀਨ ਆਉਂਦੇ ਵੱਖ-ਵੱਖ ਆਂਗਨਵਾੜੀ ਸੈਂਟਰਾਂ ਰਾਹੀ ਪਿੰਡਾਂ ਵਿੱਚ ਅਨਾਊਸਮੈਂਟ ਕਰਵਾਈ ਜਾਵੇ ਅਤੇ ਮਹਿਲਾਵਾਂ ਨੂੰ ਇਹਨਾਂ ਕੈਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਵੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਤੌਰ ਤੇ ਆਤਮ-ਨਿਰਭਰ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕ੍ਰਮਵਾਰ ਸਾਰੇ ਜ਼ਿਲ੍ਹਿਆਂ ਵਿੱਚ ਰੋਜ਼ਗਾਰ ਕੈਂਪ ਸ਼ੁਰੂ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਰੋਜ਼ਗਾਰ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਮਹਿਲਾਵਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਰੋਜ਼ਗਾਰ ਵਿੱਚ ਲਿੰਗ ਅਧਾਰਤ ਪਾੜੇ ਨੂੰ ਖਤਮ ਕਰਨਾ, ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਮਹਿਲਾਵਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement