Dera Baba Nanak News : ਵਿਜੀਲੈਂਸ ਟੀਮ ਨੇ ਤਹਿਸੀਲਦਾਰ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By : BALJINDERK

Published : Sep 6, 2024, 6:37 pm IST
Updated : Sep 6, 2024, 6:40 pm IST
SHARE ARTICLE
ਵਿਜੀਲੈਂਸ ਟੀਮ ਤਹਿਸੀਲਦਾਰ ਨੂੰ ਕਾਬੂ ਕਰਕੇ ਲਿਜਾਂਦੀ ਹੋਈ
ਵਿਜੀਲੈਂਸ ਟੀਮ ਤਹਿਸੀਲਦਾਰ ਨੂੰ ਕਾਬੂ ਕਰਕੇ ਲਿਜਾਂਦੀ ਹੋਈ

Dera Baba Nanak News : ਆਰੋਪੀ ਤਹਿਸੀਲਦਾਰ ਦੇ 2 ਸਹਾਇਕ ਸਾਥੀ ਵੀ ਕਾਬੂ

Dera Baba Nanak News : ਪੰਜਾਬ ਸਰਕਾਰ ਵੱਲੋਂ ਭਰਿਸ਼ਟਾਚਾਰ ਰੋਕੂ ਐਕਟ ਤੇ ਤਹਿਤ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਡੇਰਾ ਬਾਬਾ ਨਾਨਕ ਤੇ ਤਹਿਸੀਲਦਾਰ ਲਖਵਿੰਦਰ ਸਿੰਘ ਸਮੇਤ ਉਸ ਦੇ ਦੋ ਹੋਰ ਸਹਾਇਕ ਸਾਥੀਆਂ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥ ਕਾਬੂ ਕੀਤਾ ਹੈ।

ਇਹ ਵੀ ਪੜੋ : Fazilka News : ਭਾਰਤ ਵਿਸ਼ਵ ਦਾ ਪਹਿਲਾ ਦੇਸ਼, ਜਿਸ 'ਚ ਸਿੱਖਿਆ ਕਰਜ਼ ਹੈ ਸਭ ਤੋਂ ਮਹਿੰਗਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਿਤ ਕਿਸਾਨ ਸੁਖਦੇਵ ਸਿੰਘ ਸੋਹੀ ਪਿੰਡ ਮਨਸੂਰ ਨੇ ਦੱਸਿਆ ਕਿ ਤਹਿਸੀਲਦਾਰ ਲਖਵਿੰਦਰ ਸਿੰਘ ਵੱਲੋਂ ਉਹਨਾਂ ਦੀ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।  ਉਹਨਾਂ ਨੂੰ ਪਿਛਲੇ ਚਾਰ ਪੰਜ ਮਹੀਨੇ ਤੋਂ ਖੱਜਲ ਖੁਆਰ ਕੀਤਾ ਜਾ ਰਿਹਾ ਸੀ। ਜਿਸ ਦੇ ਕਾਰਨ ਅਸੀਂ ਥੱਕ ਹਾਰ ਕੇ ਵਿਜੀਲੈਂਸ ਵਿਭਾਗ ਗੁਰਦਾਸਪੁਰ ਨੂੰ ਸ਼ਿਕਾਇਤ ਦਿੱਤੀ ਗਈ। ਅੱਜ ਰਿਸ਼ਵਤ ਦੀ ਪਹਿਲੀ ਕਿਸ਼ਤ 50 ਹਜ਼ਾਰ ਰੁਪਏ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਦਿੱਤੀ ਗਈ ਤਾਂ ਵਿਭਾਗ ਦੀ ਟੀਮ ਨੇ ਤਹਸੀਲਦਾਰ ਲਖਵਿੰਦਰ ਸਿੰਘ ਸਮੇਤ ਉਸਦੇ 2 ਸਹਾਇਕ ਸਾਥੀਆਂ ਨੂੰ ਰੰਗੇ ਹੱਥੀ ਕਾਬੂ ਕਰ ਲਿਆ।

ਇਹ ਵੀ ਪੜੋ : First Track 'Parchhawan Nar Da' released : ਸੁੱਚਾ ਸੂਰਮਾ ਦਾ ਪਹਿਲਾ ਟਰੈਕ 'ਪਰਛਾਵਾਂ ਨਾਰ ਦਾ' ਹੋਇਆ ਰਿਲੀਜ਼   

ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਮਾਮਲੇ ਸਬੰਧੀ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਪੱਤਰਕਾਰਾਂ ਨੂੰ ਟਾਲ ਮਟੋਲ ਕਰਦੇ ਨਜ਼ਰ ਆਏ।

(For more news apart from Vigilance caught Tehsildar red-handed by taking a bribe of 50 thousand News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement