
Muktsar Sahib News: ਪਰਿਵਾਰ ਨੇ ਦੋਸਤਾਂ 'ਤੇ ਕਤਲ ਦਾ ਲਗਾਇਆ ਦੋਸ਼
Youth dies of drug overdose in Muktsar Sahib News: ਸ੍ਰੀ ਮੁਕਤਸਰ ਦੇ ਮਲੋਟ ਦੇ ਪਿੰਡ ਫਤਿਹਪੁਰ ਮਨੀਆਂ 'ਚ ਨਸ਼ੇ ਦੀ ਓਵਰਡੋਜ਼ ਦੇ ਟੀਕੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਦੂਜੇ ਪਾਸੇ ਪਰਿਵਾਰ ਨੇ ਮ੍ਰਿਤਕ ਦੇ ਦੋਸਤਾਂ 'ਤੇ ਨਸ਼ੇ ਦੀ ਓਵਰਡੋਜ਼ ਦਾ ਟੀਕਾ ਲਗਾ ਕੇ ਉਸ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮ੍ਰਿਤਕ ਦੇ ਚਾਰ ਦੋਸਤਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਮਾਤਾ ਸਬਰਜੀਤ ਕੌਰ ਪਤਨੀ ਬਲਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਤੀ ਦੀ 2011 ਵਿਚ ਮੌਤ ਹੋ ਗਈ ਸੀ। ਉਸ ਦੇ ਦੋ ਪੁੱਤਰ ਹਨ। ਵੱਡਾ ਪੁੱਤਰ ਗੁਰਪ੍ਰੀਤ ਸਿੰਘ (22) ਗੁੜਗਾਓਂ ਅਮੇਜ਼ਨ ਕੰਪਨੀ ਵਿੱਚ ਕੰਮ ਕਰਦਾ ਹੈ। ਕਿਸੇ ਕਿਸਮ ਦਾ ਨਸ਼ਾ ਨਹੀਂ ਕਰਦਾ। ਉਹ ਕੁਝ ਦਿਨ ਪਹਿਲਾਂ ਪਿੰਡ ਆਇਆ ਸੀ।
ਜਿਸ ਤੋਂ ਬਾਅਦ ਪਿੰਡ ਦੇ ਹੀ ਗੁਰਪ੍ਰੀਤ ਸਿੰਘ ਗੋਰਾ, ਲਵਦੀਪ ਸਿੰਘ, ਸ਼ੁਭਦੀਪ ਸਿੰਘ ਅਤੇ ਸ਼ਰਨਦੀਪ ਸਿੰਘ ਸਵੇਰੇ ਉਸ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਲੈ ਗਏ।
ਲਵਦੀਪ ਸਿੰਘ ਦੀ ਮਲੋਟ ਦੇ ਪ੍ਰਾਈਵੇਟ ਕਾਲਜ ਵਿੱਚ ਲੜਾਈ ਹੋ ਗਈ ਸੀ, ਜਿਸ ਕਾਰਨ ਉਹ ਮੇਰੇ ਲੜਕੇ ਗੁਰਪ੍ਰੀਤ ਸਿੰਘ ਨੂੰ ਲੜਾਈ ਵਿਚ ਲੈ ਗਿਆ। ਜਿਸ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਚਿੱਟੇ ਦਾ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।