
ਹੜ੍ਹ ਪ੍ਰਭਾਵਿਤ ਪਿੰਡ ਗੱਟੀ ਰਾਜੋ ਕੇ ਦਾ ਕੀਤਾ ਦੌਰਾ, ਕਿਹਾ, ‘ਪਾਣੀ ਉਤਰਣ ਤੋਂ ਬਾਅਦ ਵੀ ਲੋਕਾਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ’
ਫਿਰੋਜ਼ਪੁਰ : ਫਿਰੋਜ਼ਪੁਰ ਵਿਖ਼ੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦਾ ਹਾਲ ਚਾਲ ਜਾਨਣ ਲਈ ਅੱਜ ਦੀਪਕ ਬਾਲੀ (ਜਨਰਲ ਸਕੱਤਰ ਆਮ ਆਦਮੀ ਪਾਰਟੀ, ਚੇਅਰਮੈਨ ਟੂਰਿਸਮ ਪੰਜਾਬ ਤੇ ਵਾਈਸ ਪ੍ਰਧਾਨ ਪੰਜਾਬ ਕ੍ਰਿਕੇਟ ਐਸੋਸਿਸ਼ਨ) ਵਲੋਂ ਪਿੰਡ ਗੱਟੀ ਰਾਜੋ ਕੇ ਦਾ ਦੌਰਾ ਕੀਤਾ ਗਿਆ|
ਇਸ ਦੌਰਾਨ ਸ਼੍ਰੀ ਦੀਪਕ ਬਾਲੀ ਨੇ ਪਿੰਡ ਵਿੱਚ ਪਹੁੰਚ ਕੇ ਪਹਿਲਾਂ ਉਥੇ ਪਾਣੀ ਦੇ ਪੱਧਰ ਦਾ ਜਾਇਜ ਲਿਆ ਅਤੇ ਨਾਲ ਹੀ ਉਥੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਪਦਾ ਹੈ ਜਿਸ ਨੂੰ ਸਾਰਿਆਂ ਨੇ ਰੱਲ ਮਿਲ ਕੇ ਹੀ ਸਾਹਮਣਾ ਕਰਨਾ ਹੈ ਅਤੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦਾ ਸਾਥ ਦੇਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਾਸੋਂ ਵੀ ਲਗਾਤਾਰ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪਿੰਡ ਵਾਸੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦਾ ਰਾਹਤ ਕਾਰਜਾਂ ਵਿੱਚ ਭਰਵਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ਼ ਇੱਥੇ ਲੋਕਾਂ ਦਾ ਹਾਲ ਚਾਲ ਜਾਨਣ ਅਤੇ ਉਨ੍ਹਾਂ ਦੀ ਮੱਦਦ ਲਈ ਆਏ ਹਨ । ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਫਿਲਮੀ ਐਕਟਰ ਸਲਮਾਨ ਖਾਨ ਦੀ ਐਨਜੀਓ ਬੀਂਗ ਹਿਊਮਨ ਨਾਲ ਗੱਲਬਾਤ ਕੀਤੀ ਗਈ ਅਤੇ ਅੱਜ ਇਸ ਪਿੰਡ ਲਈ 02 ਕਿਸ਼ਤੀਆਂ ਦੀ ਸੇਵਾ ਭੇਜੀ ਗਈ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਪਾਣੀ ਨਿਕਲਣ ਉਪਰੰਤ ਵੀ ਉਨ੍ਹਾਂ ਵੱਲੋਂ ਕਈ ਪਿੰਡਾਂ ਨੂੰ ਗੋਦ ਲਿਆ ਜਾਵੇਗਾ ਅਤੇ ਪੂਰੀ ਸਹਾਇਤਾ ਕੀਤੀ ਜਾਵੇਗੀ।
ਇਸ ਦੌਰਾਨ ਦੀਪਕ ਬਾਲੀ ਵੱਲੋ ਪਿੰਡ ਦੇ ਲੋਕਾਂ ਨੂੰ ਰਾਸ਼ਨ ਪਾਣੀ ਅਤੇ ਜਾਨਵਰਾਂ ਵਾਸਤੇ ਫੀਡ ਦੀ ਵੀ ਵੰਡ ਕੀਤੀ ਗਈ ਅਤੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਅਸੀਂ ਉਨ੍ਹਾਂ ਦੇ ਨਾਲ ਖੜੇ ਹਾਂ ਅਤੇ ਪਾਣੀ ਉਤਰਣ ਤੇ ਵੀ ਪਿੰਡ ਵਾਸੀਆਂ ਦੀ ਉਦੋਂ ਤੱਕ ਪੂਰੀ ਮੱਦਦ ਕੀਤੀ ਜਾਵੇਗੀ ਜਦੋਂ ਤੱਕ ਉਹ ਫਿਰ ਤੋਂ ਪਹਿਲਾਂ ਵਾਲੀ ਜਿੰਦਗੀ ਜਿਉਣ ਜੋਗੇ ਨਹੀਂ ਹੋ ਜਾਂਦੇ। ਇਸ ਦੌਰਾਨ ਪਿੰਡ ਦੇ ਸਰਪੰਚ ਪ੍ਰਕਾਸ਼ ਸਿੰਘ ਵੱਲੋਂ ਵੀ ਉਨ੍ਹਾਂ ਨੂੰ ਪਿੰਡ ਦੀ ਹਾਲਤ ਬਾਰੇ ਜਾਣੂ ਕਰਵਾਇਆ ਗਿਆ ਜਿਸ ਤੇ ਉਨ੍ਹਾਂ ਹਰ ਪਿੰਡ ਵਾਲੀਆਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਵਾਇਆ। ਇਸ ਦੌਰਾਨ ਉਨ੍ਹਾਂ ਐਨਜੀਓ ਬੀਂਗ ਹਿਊਮਨ ਵੱਲੋਂ ਭੇਜੀਆਂ ਦੋ ਕਿਸ਼ਤੀਆਂ ਉਨ੍ਹਾਂ ਦੇ ਸਪੁਰਦ ਕੀਤੀਆਂ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਮੱਦਦ ਕੀਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਨਾਲ ਡਟ ਕੇ ਖੜਾ ਰਹੇਗਾ। ਇਸ ਮੌਕੇ ਉਨ੍ਹਾਂ ਉਥੇ ਚੱਲ ਰਹੇ ਰਾਹਤ ਕਾਰਜਾਂ, ਮੈਡੀਕਲ ਕੈਂਪਾਂ ਦਾ ਵੀ ਜਾਇਜਾ ਲਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਪੀ.ਸੀ.ਐਸ, ਆਰ.ਟੀ.ਓ ਅਮਨਦੀਪ ਪੀ.ਸੀ.ਐਸ, ਜ਼ਿਲ੍ਹਾ ਭਾਸ਼ਾ ਅਫਸਰ ਡਾ. ਜਗਦੀ ਸੰਧੂ ਸਮੇਤ ਹੋਰ ਅਧਿਕਾਰੀ/ਕਰਮਚਾਰੀ ਤੇ ਪਿੰਡ ਵਾਸੀ ਹਾਜ਼ਰ ਸਨ।