
1-2 ਦਿਨ ਹਸਪਤਾਲ 'ਚ ਹੀ ਰਹਿਣਗੇ ਮੁੱਖ ਮੰਤਰੀ, ਹਾਲ ਜਾਨਣ ਪਹੁੰਚੇ ਮਨੀਸ਼ ਸਿਸੋਦੀਆ ਤੇ ਪਾਰਟੀ ਦੇ ਲੀਡਰ
CM Bhagwant Mann health News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅੱਜ ਉਨ੍ਹਾਂ ਦੀ ਮਾਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨੂੰ ਮਿਲਣ ਗਏ।
ਹਾਲਾਂਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੀ ਨਬਜ਼ ਦੀ ਦਰ ਪਹਿਲਾਂ ਨਾਲੋਂ ਬਿਹਤਰ ਹੋ ਗਈ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਸੀਐਮ ਮਾਨ 1-2 ਦਿਨ ਹਸਪਤਾਲ 'ਚ ਹੀ ਰਹਿਣਗੇ।
ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਹੌਲੀ ਧੜਕਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖ਼ਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਭਗਵੰਤ ਮਾਨ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ। ਇਸ ਕਾਰਨ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਉਨ੍ਹਾਂ ਦਾ ਦੌਰਾ ਵੀ ਮੁਲਤਵੀ ਕਰ ਦਿੱਤਾ ਗਿਆ। ਉਦੋਂ ਤੋਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਆਰਾਮ ਕਰ ਰਹੇ ਸਨ ਅਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਪਰ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ।
(For more news apart from “CM Bhagwant Mann health News,” stay tuned to Rozana Spokesman.)