ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼
Published : Sep 6, 2025, 8:20 pm IST
Updated : Sep 6, 2025, 8:20 pm IST
SHARE ARTICLE
MP Sanjay Singh and Cabinet Ministers expressed confidence during relief operations
MP Sanjay Singh and Cabinet Ministers expressed confidence during relief operations

ਕਿਹਾ, 'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ'

ਚੰਡੀਗੜ੍ਹ : ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ 'ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ।

ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, 'ਆਪ' ਵਲੰਟੀਅਰ ਅਤੇ ਤਕਨੀਕੀ ਮਾਹਿਰ ਰਲ ਮਿਲ ਕੇ ਇਸ ਨੇਕ ਕਾਰਜ ਵਿੱਚ ਹਿੱਸਾ ਪਾ ਰਹੇ ਹਨ। ਵੱਡੀਆਂ ਅਤਿ-ਆਧੁਨਿਕ ਮਸ਼ੀਨਰੀ ਅਤੇ ਕਿਸ਼ਤੀਆਂ ਦੀ ਮਦਦ ਨਾਲ ਸਤਲੁਜ ਦੇ ਕਿਨਾਰੇ ਇਸ ਧਾਰਮਿਕ ਸਥਾਨ ਨੂੰ ਮਜ਼ਬੂਤ ਕਰਨ ਲਈ ਰੇਤ ਅਤੇ ਬੱਜਰੀ ਨਾਲ ਭਰੇ ਵੱਡੇ ਥੈਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਸ ਧਾਰਮਿਕ ਅਸਥਾਨ ਨੂੰ ਸਥਾਈ ਤੌਰ 'ਤੇ ਬਚਾਉਣ ਲਈ 1.27 ਕਰੋੜ ਰੁਪਏ ਦੀ ਰਾਸ਼ੀ ਦੀ ਲੋੜ ਹੋਵੇਗੀ।

ਇਸ ਦੌਰਾਨ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਅਤੇ ਹੋਰ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਜ਼ਰੂਰੀ ਸੁੱਕੇ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਖਾਣ-ਪੀਣ ਦੀ ਸਮੱਗਰੀ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਸਮਾਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਖੇਪਾਂ ਨਿਯਮਿਤ ਤੌਰ 'ਤੇ ਭੇਜੀਆਂ ਜਾ ਰਹੀਆਂ ਹਨ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਵੰਡਣ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ। ਉਹਨਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਲੋੜ ਵੇਲੇ ਦੇਸ਼ ਲਈ ਖੜ੍ਹਾ ਹੋਇਆ ਹੈ ਪਰ ਹੁਣ ਜਦੋਂ ਸੂਬੇ ਨੂੰ ਖੁਦ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਇਸਦੀ ਸਹਾਇਤਾ ਕਰਨ ਤੋਂ ਝਿਜਕ ਰਹੀ ਹੈ ਅਤੇ ਇਸ ਨਾਲ ਮਤਰੇਈ ਮਾਂ ਵਾਂਗ ਸਲੂਕ ਕਰ ਰਹੀ ਹੈ।

ਰਾਹਤ ਸਮੱਗਰੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋੜਵੰਦ ਲੋਕਾਂ ਨੂੰ 8599 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਦੁੱਧ ਦੇਣ ਵਾਲੇ ਪਸ਼ੂਆਂ ਲਈ 5000 ਥੈਲੇ ਪਸ਼ੂਆਂ ਦੀ ਖੁਰਾਕ ਵੰਡੀ ਜਾ ਚੁੱਕੀ ਹੈ, ਉੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ ਵੱਲੋਂ 3715 ਤਰਪਾਲਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵੈਟਰਨਰੀ ਵਿਭਾਗ ਦੀਆਂ 28 ਟੀਮਾਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਿਤ ਪਿੰਡਾਂ ਵਿੱਚ 3 ਤਹਿਸੀਲਦਾਰ, 2 ਨਾਇਬ ਤਹਿਸੀਲਦਾਰ, 3 ਬੀਡੀਪੀਓ, 58 ਪਟਵਾਰੀ, 5 ਕਾਨੂੰਨਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ।

ਇਸ ਦੌਰਾਨ ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ਨੀਵਾਰ ਸਵੇਰੇ ਹੜ੍ਹਾਂ ਤੋਂ ਬਚਾਅ ਕਰਨ ਲਈ ਚੱਲ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸਸਰਾਲੀ ਕਾਲੋਨੀ ਵਿੱਚ ਧੁੱਸੀ ਬੰਨ੍ਹ ਦਾ ਦੌਰਾ ਕੀਤਾ।

ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫੌਜ, ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਡਰੇਨੇਜ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇੱਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ੍ਰੀ ਬੁਬਲਾਨੀ ਨੇ ਬੰਨ੍ਹ ਦੇ ਨੇੜੇ ਫਸਲਾਂ ਨੂੰ ਹੋਏ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਮਾਲ, ਜੰਗਲਾਤ ਅਤੇ ਡਰੇਨੇਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਵੀ ਕੀਤਾ।

Tags: flood

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement