ਪਾਕਿਸਤਾਨ 'ਤੇ ਜਵਾਨੀ ਤਬਾਹ ਕਰਨ ਲਈ ਪੰਜਾਬ ਨੂੰ ਨਸ਼ਿਆਂ 'ਚ ਧੱਕਣ ਦਾ ਦੋਸ਼
Published : Oct 6, 2018, 6:04 pm IST
Updated : Oct 6, 2018, 6:04 pm IST
SHARE ARTICLE
HT Summit 2018
HT Summit 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਸ਼ਕਤੀਆਂ ਨੂੰ ਖੋਰਾ ਲੱਗਣ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਮੁਲਕ ਦੇ ਸੰਘੀ ਢਾਂਚੇ ਵਿੱਚ ...

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਸ਼ਕਤੀਆਂ ਨੂੰ ਖੋਰਾ ਲੱਗਣ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਮੁਲਕ ਦੇ ਸੰਘੀ ਢਾਂਚੇ ਵਿੱਚ ਕੇਂਦਰ-ਰਾਜ ਸਬੰਧਾਂ ਨੂੰ ਢਾਹ ਲੱਗ ਰਹੀ ਹੈ। ਇੱਥੇ ਹਿੰਦੁਸਤਾਨ ਟਾਈਮਜ਼ ਦੇ ਸੰਮੇਲਨ-2018 ਵਿਖੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਕੋਈ ਦਿੱਕਤ ਨਹੀਂ ਹੈ ਜਿਸ ਪਾਸੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ ਪਰ ਸੂਬੇ ਨੂੰ ਵਿੱਤ ਤੇ ਪ੍ਰਮੁੱਖ ਨਿਯੁਕਤੀਆਂ ਦੇ ਮਾਮਲਿਆਂ ਸਮੇਤ ਕੁਝ ਮਸਲੇ ਦਰਪੇਸ਼ ਹਨ। 

HT Summit 2018HT Summit 2018

ਕੈਪਟਨ ਅਮਰਿੰਦਰ ਸਿੰਘ ਨਾਲ ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਾਸਵਾਮੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਨੇ ਵੀ ਵਿਚਾਰ-ਚਰਚਾ ਵਿੱਚ ਹਿੱਸਾ ਲਿਆ ਜਿਸ ਦੀ ਕਾਰਵਾਈ ਅਨੰਦ ਨਰਸਿਮ੍ਹ ਨੇ ਚਲਾਈ। ਵਿਚਾਰ-ਚਰਚਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਿਆਂ ਦੇ ਹੱਕਾਂ ਨੂੰ ਖੋਰਾ ਲਾਇਆ ਜਾ ਰਿਹਾ ਹੈ ਅਤੇ ਇੱਥੋਂ ਤੱਕ ਕਿ ਉਨ੍ਹਾਂ ਕੋਲ ਆਪਣੇ ਸੂਬੇ ਦਾ ਪੁਲੀਸ ਮੁਖੀ ਨਿਯੁਕਤ ਕਰਨ ਦਾ ਵੀ ਅਧਿਕਾਰ ਵੀ ਨਹੀਂ ਹੈ ਸਗੋਂ ਨਿਯੁਕਤੀ ਲਈ ਨਾਵਾਂ ਦੀ ਸੂਚੀ ਯੂ.ਪੀ.ਐਸ.ਸੀ ਨੂੰ ਭੇਜਣੀ ਪੈਂਦੀ ਹੈ।

ਉਨ੍ਹਾਂ ਕਿਹਾ,''ਕੀ ਉਨ੍ਹਾਂ ਨੂੰ ਸਾਡੇ ਨਾਲੋਂ ਜ਼ਿਆਦਾ ਪਤਾ?'' ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਡੀ.ਜੀ.ਪੀ. ਦੀ ਨਿਯੁਕਤੀ ਦੇ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਰਹੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ 'ਤੇ ਪੰਜਾਬ ਨਾਲ ਖੜ੍ਹੇਗੀ ਕਿਉਂਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਗੱਲੋਂ ਪੂਰੀ ਤਰ੍ਹਾਂ ਸਹਿਮਤ ਹਨ ਕਿ ਸੂਬਿਆਂ ਨੂੰ ਆਪਣੇ ਡੀ.ਜੀ.ਪੀ. ਲਾਉਣ ਦੀ ਪੂਰਨ ਆਜ਼ਾਦੀ ਹੋਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਸਮੇਂ ਵੀ ਸੂਬਿਆਂ ਨਾਲ ਵਿਚਾਰ-ਵਟਾਂਦਰਾ ਨਹੀਂ ਕੀਤਾ ਜਾਂਦਾ

HT Summit 2018HT Summit 2018

ਜਦੋਂਕਿ ਪਹਿਲਾਂ ਸਬੰਧਤ ਸੂਬੇ ਵੱਲੋਂ ਸਿਫਾਰਸ਼ਾਂ ਭੇਜੀਆਂ ਜਾਂਦੀਆਂ ਸਨ ਅਤੇ ਹੁਣ ਸਿਰਫ ਨਾਂ ਭੇਜੇ ਜਾਂਦੇ ਹਨ। ਨਸ਼ਿਆਂ ਬਾਰੇ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਕੌਮੀ ਨੀਤੀ ਬਣਾਏ ਜਾਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀ ਨੀਤੀ ਬਣਾਉਣ ਲਈ ਉਨ੍ਹਾਂ ਵੱਲੋਂ ਕੇਂਦਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰੀ ਰਾਜਾਂ ਦੀ ਜਵਾਨੀ ਨੂੰ ਕੱਖੋਂ ਹੌਲੇ ਕਰਨ ਲਈ ਪਾਕਿਸਤਾਨ ਵੱਲੋਂ ਸਰਹੱਦਾਂ ਰਾਹੀਂ ਨਸ਼ੇ ਧੱਕੇ ਜਾ ਰਹੇ ਹਨ। ਉਨ੍ਹਾਂ ਨੇ ਤੱਥ ਰੱਖਿਆ ਕਿ ਭਾਵੇਂ ਦਿੱਲੀ ਅਤੇ ਮੁੰਬਈ ਵਿੱਚ ਮਹਿੰਗੇ ਭਾਅ ਨਸ਼ੇ ਵੇਚੇ ਸਕਦੇ ਹਨ ਪਰ ਨਸ਼ਿਆਂ ਦੀ ਗੁਜਰਾਤ ਤੋਂ ਅੰਮ੍ਰਿਤਸਰ ਤਸਕਰੀ ਕੀਤੀ ਜਾ ਰਹੀ ਹੈ।

ਇਸ ਦਾ ਇਕੋ-ਇਕ ਮਕਸਦ ਜਵਾਨੀ ਨੂੰ ਤਬਾਹ ਕਰਨਾ ਅਤੇ ਭਾਰਤੀ ਫੌਜ ਨੂੰ ਬਹਾਦਰ ਜਵਾਨਾਂ ਤੋਂ ਵਾਂਝੇ ਕਰਨਾ ਹੈ। ਉਨ੍ਹਾਂ ਦੱਸਿਆ ਕਿ ਫ਼ੌਜ ਦੀ ਦੋ-ਤਿਹਾਈ ਨਫ਼ਰੀ ਉੱਤਰੀ ਬੈਲਟ ਤੋਂ ਹੈ। ਉਨ੍ਹਾਂ ਪੁੱਛਿਆ, 'ਜੇਕਰ ਤੁਹਾਡੇ ਕੋਲ ਸਿਹਤਮੰਦ ਤੇ ਨਰੋਏ ਨੌਜਵਾਨ ਨਹੀਂ ਹੋਣਗੇ ਤਾਂ ਤੁਹਾਨੂੰ ਫੌਜੀ ਜਵਾਨ ਕਿੱਥੋਂ ਮਿਲਣਗੇ?' ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਜੋ ਇਸ ਵੇਲੇ ਅਹਿਮ ਮੋੜ ਹੈ।

HT Summit 2018HT Summit 2018

ਸੂਬਾ ਸਰਕਾਰ ਵੱਲੋਂ ਬਾਦਲਾਂ ਦੀ ਪ੍ਰਤੀ ਨਰਮੀ ਵਰਤਣ ਦੇ ਦੋਸ਼ਾਂ ਬਾਰੇ ਪੁੱਛੇ ਜਾਣ 'ਤੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਫੜ ਕੇ ਸਲਾਖਾਂ ਪਿੱਛੇ ਨਹੀਂ ਡੱਕਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਜਾਂਚ ਕਮਿਸ਼ਨ ਨੇ ਆਪਣੀ ਰਿਪੋਰਟ ਦੇ ਦਿੱਤੀ ਹੈ ਅਤੇ ਬੇਅਦਬੀਆਂ ਮਾਮਲਿਆਂ ਦੀ ਤਹਿ ਤੱਕ ਜਾਣ ਲਈ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕੰਟਰੋਲ ਨਹੀਂ ਕਰਨਾ ਚਾਹੁੰਦੀ ਪਰ

ਬਾਦਲਾਂ ਨੂੰ ਇੱਥੋਂ ਬਾਹਰ ਕਰਨਾ ਚਾਹੁੰਦੀ ਹੈ ਕਿਉਂਕਿ ਇਨ੍ਹਾਂ ਨੇ ਧਾਰਮਿਕ ਸੰਸਥਾ ਨੂੰ ਆਪਣੀ ਜਾਗੀਰ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਕਾਂਗਰਸ ਵੱਲੋਂ ਹਰ ਉਸ ਇਕ ਨੂੰ ਸਮਰਥਨ ਦਿੱਤਾ ਜਾਵੇਗਾ ਜੋ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਵਿੱਚੋਂ ਬਾਹਰ ਦਾ ਰਸਤਾ ਵਿਖਾ ਸਕਦਾ ਹੋਵੇ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਸਿੱਖ ਭਾਈਚਾਰੇ ਦੀ ਭਲਾਈ ਲਈ ਕੰਮ ਨਹੀਂ ਕਰ ਰਹੇ। ਸੂਬੇ ਦੇ ਸਨਮੁਖ ਮੌਜੂਦਾਂ ਹਾਲਾਤ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ''ਪੰਜਾਬ ਪੂਰੇ ਮੁਲਕ ਨੂੰ ਖਾਧ ਪਦਾਰਥਾਂ ਪੱਖੋਂ ਆਤਮ ਨਿਰਭਰ ਬਣਾ ਰਿਹਾ ਹੈ ਪਰ ਮੁਲਕ ਇਸ ਨੂੰ ਮੁੜਵਾਂ ਉਸਾਰੂ ਹੁੰਗਾਰਾ ਨਹੀਂ ਦੇ ਰਿਹਾ।''

ਪੰਜਾਬ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਨਾ ਹੀ ਇਸ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਢੁਕਵਾਂ ਉਦਯੋਗ ਹੈ। ਉਨ੍ਹਾਂ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਸੂਬਾ ਜਿਸ ਦਾ ਗੁਆਂਢ ਦੁਸ਼ਮਣ ਹੈ, ਮੁਲਕ ਦੇ ਕੁੱਲ ਘਰੇਲੂ ਉਤਪਾਦ 'ਚ 7.2 ਫੀਸਦ ਵਾਧੇ ਦੇ ਮੁਕਾਬਲੇ ਇਸ ਦੀ ਵਾਧਾ ਦਰ ਕੇਵਲ 5.1 ਫੀਸਦ ਹੈ। ਸ੍ਰੀ ਕੁਮਾਰਾਸਵਾਮੀ ਵੱਲੋਂ ਵੀ ਕੁਝ ਅਜਿਹੇ ਮਸਲਿਆਂ ਬਾਰੇ ਵਿਚਾਰ ਜ਼ਾਹਰ ਕੀਤੇ ਗਏ ਜਿਨ੍ਹਾਂ ਵਿੱਚ ਕੇਂਦਰ ਵੱਲੋਂ ਉਨ੍ਹਾਂ ਦੇ ਸੂਬੇ ਨੂੰ ਸਹਿਯੋਗ ਨਹੀਂ ਦਿੱਤਾ ਜਾਂਦਾ। ਇਨ੍ਹਾਂ ਮਾਮਲਿਆਂ ਵਿੱਚ ਪਾਣੀ ਦੇ ਝਗੜੇ ਅਤੇ ਜੀ.ਐਸ.ਟੀ ਦੇ ਮਸਲੇ ਮੁੱਖ ਹਨ।

ਉਨ੍ਹਾਂ ਕਿਹਾ ਕਿ ਕੇਂਦਰ, ਰਾਜਾਂ ਪਾਸੋਂ ਸਾਰੀਆਂ ਸ਼ਕਤੀਆਂ ਖੋਹ ਰਿਹਾ ਹੈ ਜਿਸ ਸਦਕਾ ਰਾਜ ਕਰ ਇਕੱਠੇ ਕਰਨ ਤੋਂ ਵਾਂਝੇ ਹੋ ਜਾਣਗੇ ਅਤੇ ਇਨ੍ਹਾਂ ਪਾਸ ਆਪਣੀ ਆਮਦਨ ਵਾਧੇ ਦੇ ਵਸੀਲੇ ਵੀ ਕਮਜ਼ੋਰ ਹੋ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੇਲ ਨੂੰ ਜੀ.ਐਸ.ਟੀ ਦੇ ਘੇਰੇ ਤੋਂ ਬਾਹਰ ਰੱਖਣਾ ਚਾਹੀਦਾ ਹੈ ਅਤੇ ਇਸ ਵਿਚਾਰ ਨਾਲ ਸ੍ਰੀ ਕੁਮਾਰਾਸਵਾਮੀ ਵੱਲੋਂ ਵੀ ਸਹਿਮਤੀ ਪ੍ਰਗਟਾਈ ਗਈ। ਭਾਵੇਂ ਸ੍ਰੀ ਫੜਨਵੀਸ ਤੇਲ ਨੂੰ ਜੀ.ਐਸ.ਟੀ ਦੇ ਘੇਰੇ ਹੇਠ ਲਿਆਉਣ ਦੇ ਹੱਕ ਵਿੱਚ ਸਨ ਪਰ ਉਨ੍ਹਾਂ ਵੀ ਮੁੱਖ ਮੰਤਰੀ ਦੇ ਇਸ ਵਿਚਾਰ ਦਾ ਸਮਰਥਨ ਕੀਤਾ ਕਿ ਰਾਜਾਂ ਨੂੰ ਵਿੱਤੀ ਮਾਮਲਿਆਂ ਸਬੰਧੀ ਫੈਸਲੇ ਲੈਣ ਦੀ ਆਜ਼ਾਦੀ ਘੱਟ ਹੈ।

ਈਂਧਣ ਦੇ ਨਵੇਂ ਬਦਲਾਂ ਬਾਰੇ ਸ੍ਰੀ ਫੜਨਵੀਸ ਵੱਲੋਂ ਸਲਾਹ ਦਿੱਤੀ ਗਈ ਕਿ ਇਸ ਖੇਤਰ ਵਿੱਚ ਈਥਾਨੋਲ ਨੀਤੀ ਵੱਡੀ ਭੂਮਿਕਾ ਨਿਭਾ ਸਕਦੀ ਹੈ, ਜਿਸ ਬਾਰੇ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਇਸ ਨੂੰ ਚੰਗੇ ਬਦਲ ਵਜੋਂ ਉਭਾਰਨ ਸਬੰਧੀ  ਸਮਰਥਨ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਾਸਮਤੀ ਤੋਂ ਇਲਾਵਾ ਹੋਰ ਅਨਾਜ ਨੂੰ ਨਿਰਯਾਤ ਤਹਿਤ ਲਿਆਉਣ 'ਤੇ ਵੀ ਜ਼ੋਰ ਦਿੱਤਾ।ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮੁੱਦੇ ਬਾਰੇ ਦਰਸ਼ਕਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਉਹ ਅਜਿਹਾ ਕੀਤੇ ਜਾਣਾ ਪਸੰਦ ਨਹੀਂ ਕਰਦੇ ਪਰ ਤਾਂ ਵੀ ਉਨ੍ਹਾਂ ਦੀ ਸਰਕਾਰ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ 'ਤੇ ਜਰਮਾਨੇ ਲਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ 'ਤੇ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਪਰ ਇਸ ਸਮੱਸਿਆ ਦਾ ਵਿੱਤੀ ਨਜ਼ਰੀਏ ਤੋਂ ਹੱਲ ਕੱਢਿਆ ਜਾਣਾ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਕੇਂਦਰ ਪਾਸੋਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣ ਦੀ ਆਪਣੀ ਮੰਗ ਨੂੰ ਦਹੁਰਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement