ਕਲਕੱਤਾ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ 'ਤੇ ਪੰਡਾਲ ਬਣਾਉਣ ਤੋਂ ਸਿੱਖ ਨਾਰਾਜ਼
Published : Oct 6, 2019, 9:48 am IST
Updated : Oct 6, 2019, 9:48 am IST
SHARE ARTICLE
Sikhs reluctant make pandal on lines of Sach Khand Sri Harmandir Sahib in Calcutta
Sikhs reluctant make pandal on lines of Sach Khand Sri Harmandir Sahib in Calcutta

ਕਲਕੱਤਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਮਾਮਲਾ ਸਾਹਮਣੇ ਆਉਣ 'ਤੇ ਸਿੱਖ ਸੰਗਤਾਂ ਅੰਦਰ ਰੋਸ ਦੀ ਲਹਿਰ ਹੈ।

ਅੰਮ੍ਰਿਤਸਰ (ਪਰਮਿੰਦਰ ਅਰੋੜਾ): ਕਲਕੱਤਾ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਮਾਮਲਾ ਸਾਹਮਣੇ ਆਉਣ 'ਤੇ ਸਿੱਖ ਸੰਗਤਾਂ ਅੰਦਰ ਰੋਸ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਕਲਕੱਤਾ ਦੇ ਭਵਾਨੀਪੁਰ ਇਲਾਕੇ 'ਚ ਨਾਰਦਰਨ ਪਾਰਕ 'ਚ ਦੁਰਗਾ ਪੂਜਾ ਮੌਕੇ ਇਹ ਪੰਡਾਲ ਬਣਾਇਆ ਗਿਆ ਹੈ, ਜੋ ਬਿਲਕੁਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ਦਾ ਹੈ। ਇਸ 'ਤੇ ਸੰਗਤਾਂ ਨੇ ਇਤਰਾਜ਼ ਪ੍ਰਗਟ ਕੀਤੇ ਹਨ। ਸੰਗਤਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਸ ਕਾਰਵਾਈ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।

SGPC SGPC

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਕਾਰਵਾਈ ਸਿੱਖ ਰਵਾਇਤਾਂ, ਪ੍ਰੰਪਰਾਵਾਂ ਅਤੇ ਸਿਧਾਂਤਾਂ ਦੇ ਉਲਟ ਹੈ। ਇਸ ਨਾਲ ਸੰਗਤਾਂ ਦੀਆਂ ਧਾਰਮਕ ਭਾਵਨਾਵਾਂ ਦੁਖੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਨਹੀਂ ਕੀਤੀ ਜਾ ਸਕਦੀ। ਅਜਿਹਾ ਕਰਨ ਵਾਲਿਆਂ ਨੂੰ ਸਿੱਖ ਰਵਾਇਤਾਂ, ਮਾਨਤਾਵਾਂ ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਸੀ।

Bhai Gobind Singh LongowalBhai Gobind Singh Longowal

ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਕਲਕੱਤਾ ਵਿਖੇ ਗੁਰਦੁਆਰਾ ਬੜਾ ਸਿੱਖ ਸੰਗਤ ਦੇ ਪ੍ਰਬੰਧਕਾਂ ਨੂੰ ਪੜਤਾਲ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਿੱਖ ਮਿਸ਼ਨ ਕਲਕੱਤਾ ਦੇ ਇੰਚਾਰਜ ਵੀ ਪੜਤਾਲ 'ਚ ਸਹਿਯੋਗ ਕਰਨਗੇ। ਭਾਈ ਲੌਂਗੋਵਾਲ ਨੇ ਵਰਤਮਾਨ ਸਮੇਂ 'ਚ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਦੇ ਚਲਨ 'ਤੇ ਵੀ ਚਿੰਤਾ ਪ੍ਰਗਟ ਕੀਤੀ ਹੈ।

SGPC President and Secretary also votedSGPCਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਕ ਗਾਂ ਦੀ ਤਸਵੀਰ ਉਪਰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਲਗਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਅਜਿਹਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰ ਕੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਈ ਵਾਰ ਸਾਈਬਰ ਕਰਾਇਮ ਵਿਭਾਗ ਨੂੰ ਸ਼੍ਰੋਮਣੀ ਕਮੇਟੀ ਵਲੋਂ ਅਜਿਹੇ ਮਾਮਲਿਆਂ ਸਬੰਧੀ ਕਾਰਵਾਈ ਲਈ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੋਣਾ ਇਹ ਚਾਹੀਦਾ ਹੈ ਕਿ ਜਦੋਂ ਵੀ ਕੋਈ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਪੋਸਟ ਸਾਹਮਣੇ ਆਵੇ ਤਾਂ ਸਰਕਾਰ ਦਾ ਸਾਈਬਰ ਕਰਾਇਮ ਸੈੱਲ ਤੁਰਤ ਹਰਕਤ ਵਿਚ ਆਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement