ਕਾਂਗਰਸ ਪਾਰਟੀ ਆਖ਼ਰੀ ਦਮ ਤਕ ਕਿਸਾਨਾਂ ਦੀ ਲੜਾਈ ਲੜੇਗੀ : ਕੈਪਟਨ
Published : Oct 6, 2020, 12:06 am IST
Updated : Oct 6, 2020, 12:06 am IST
SHARE ARTICLE
image
image

ਕਾਂਗਰਸ ਪਾਰਟੀ ਆਖ਼ਰੀ ਦਮ ਤਕ ਕਿਸਾਨਾਂ ਦੀ ਲੜਾਈ ਲੜੇਗੀ : ਕੈਪਟਨ

ਟਰੈਕਟਰ ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਸੰਗਰੂਰ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਚਿਤਾਵਨੀ ਦਿਤੀ ਕਿ ਕੇਂਦਰ ਸਰਕਾਰ ਦੇ ਕਿਸਾਨਾਂ ਉਪਰ ਮਾਰੂ ਹਮਲੇ ਨਾਲ ਸਮੁੱਚਾ ਮੁਲਕ ਤਬਾਹੀ ਦੇ ਕੰਢੇ 'ਤੇ ਪਹੁੰਚ ਜਾਵੇਗਾ। ਇਹ ਟਰੈਕਟਰ ਰੈਲੀ ਭਵਾਨੀਗੜ੍ਹ, ਫ਼ਤਿਹਗੜ੍ਹ ਛੰਨਾ, ਬਾਹਮਣਾ ਰਾਹੀਂ ਹੁੰਦੀ ਹੋਈ ਪਟਿਆਲਾ ਜ਼ਿਲ੍ਹੇ ਵਿਚ ਸਮਾਣਾ ਦੀ ਅਨਾਜ ਮੰਡੀ ਵਿਚ ਇਕ ਹੋਰ ਰੈਲੀ ਨਾਲ ਸਮਾਪਤ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨਾਲ ਸਨ ਜਿਨ੍ਹਾਂ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਹ ਸਰਕਾਰ ਕਿਸਾਨ-ਆੜ੍ਹਤੀ ਦਰਮਿਆਨ ਪਰਖੇ ਹੋਏ ਰਿਸ਼ਤੇ ਨੂੰ ਖੇਰੂ-ਖੇਰੂ ਕਰ ਕੇ ਖੇਤੀਬਾੜੀ ਨੂੰ ਅਡਾਨੀ ਅਤੇ ਅੰਬਾਨੀ ਵਰਗੇ ਵੱਡੇ ਕਾਰਪੋਰੇਟਾਂ ਦੇ ਹੱਥਾਂ ਵਿਚ ਦੇਣ 'ਤੇ ਤੁਲੀ ਹੋਈ ਹੈ।  ਰਾਹੁਲ ਗਾਂਧੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਤੋਂ ਪਿੱਛੇ ਨਹੀਂ ਹਟੇਗੀ। ਕਾਂਗਰਸੀ ਆਗੂ ਨੇ ਕਿਹਾ ਕਿ ਇਹ ਨਵੇਂ ਕਾਨੂੰਨ ਕਿਸਾਨਾਂ ਨੂੰ ਵੱਡੇ ਉਦਯੋਗਪਤੀਆਂ ਦੇ ਰਹਿਮੋ-ਕਰਮ 'ਤੇ ਛੱਡ ਦੇਣਗੇ ਅਤੇ ਕਿਸਾਨ ਨਾ ਤਾਂ ਲੜਾਈ ਲੜਨ ਦੇ ਸਮਰਥ ਰਹਿਣਗੇ ਅਤੇ ਨਾ ਹੀ ਕਿਸੇ ਕੋਲ ਸਹਾਇਤ ਲਈ ਜਾ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਆਖ਼ਰੀ ਦਮ ਤਕ ਕਿਸਾਨਾਂ ਦੀ ਲੜਾਈ ਲੜੇਗੀ। ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਬਣਨ 'ਤੇ ਤੁਰਤ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਣ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਥੇ ਕਿਸਾਨਾਂ ਦੀ ਸਾਰ ਲੈਣ ਲਈ ਆਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਕਿਸਾਨ ਭਾਈਚਾਰੇ ਨਾਲ ਘੋਰ ਬੇਇਨਸਾਫ਼ੀ ਦਸਿਆ।  ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਹ 'ਜ਼ਮੀਨ ਬਚਾਉ ਯਾਤਰਾ' ਭਾਜਪਾ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਗਵਾਹ ਹੈ ਕਿ ਆਉਣ ਵਾਲੀ ਕੇਂਦਰ ਵਿਚ ਸਰਕਾਰ ਕਾਂਗਰਸ ਦੀ ਹੋਵੇਗੀ। ਬੀਬੀ ਰਜਿੰਦਰ ਕੌਰ ਭੱਠਲ ਨੇ ਜੇਜੀ ਪੈਲਸ ਸੰਗਰੂਰ ਵਿਖੇ ਅਪਣੇ ਵਰਕਰਾਂ ਨਾਲ ਕੈਪਟਨ ਅਤੇ ਰਾਹੁਲ ਦਾ ਸਵਾਗਤ ਕੀਤਾ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਵਿਜੇ ਇੰਦਰ ਸਿੰਗਲਾ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਇਸ ਸਮਾਗਮ ਵਿਚ ਪੰਜਾਬ ਮਾਮਲਿਆਂ ਦੇ ਏ.ਆਈ.ਸੀ.ਸੀ ਜਨਰਲ ਸਕੱਤਰ ਇੰਚਾਰਜ ਹਰੀਸ਼ ਰਾਵਤ, ਹਰਿਆਣਾ ਕਾਂਗimageimageਰਸੀ ਆਗੂ ਦੀਪੇਂਦਰ ਹੁੱਡਾ, ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਅਵਤਾਰ ਸਿੰਘ ਸੇਰੋਂ ਪ੍ਰਧਾਨ ਕਿਸਾਨ ਸੈੱਲ ਕਾਂਗਰਸ ਕਮੇਟੀ ਸੰਗਰੂਰ, , ਚੇਅਰਪਰਸਨ ਜਸਬੀਰ ਕੌਰ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ, ਹਰਪ੍ਰੀਤ ਦਿਆਲਗੜ੍ਹ ਮੀਤ ਪ੍ਰਧਾਨ ਕਾਂਗਰਸ ਕਮੇਟੀ ਸੰਗਰੂਰ, ਸੁਖਵਿੰਦਰ ਸਿੰਘ ਸੇਰੋਂ ਮੀਤ ਪ੍ਰਧਾਨ ਕਿਸਾਨ ਸੈੱਲ ਸੰਗਰੂਰ ਆਦਿ ਹਾਜ਼ਰ ਸਨ।

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement