
ਯਸ਼ਪਾਲ ਸਿੰਘ ਮਹਿਲ ਕਲਾਂ ਪਿਛਲੇ ਲੰਮੇ ਸਮੇਂ ਤੋਂ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣਿਆ ਹੈ।
ਬਰਨਾਲਾ- ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਜਾਰੀ ਹੈ ਤੇ ਸੜਕਾਂ ਤੇ ਧਰਨੇ ਦੇ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੇ ਚਲਦਿਆਂ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਕਿਸਾਨ ਮੋਰਚੇ ਨੂੰ ਸੰਬੋਧਨ ਕਰਨ ਸਮੇਂ ਇਕ ਕਿਸਾਨ ਮਾ: ਯਸ਼ਪਾਲ ਸਿੰਘ ਮੌਤ ਦਾ ਸ਼ਿਕਾਰ ਹੋ ਗਏ ਸਨ। ਇਹ ਕਿਸਾਨ ਆਰ.ਐਮ.ਪੀ.ਆਈ. ਦੇ ਸੂਬਾ ਕਮੇਟੀ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸਨ।
Farmer Protestਮੌਤ ਦਾ ਸ਼ਿਕਾਰ ਹੋਏ ਮਾ: ਯਸ਼ਪਾਲ ਸਿੰਘ ਮਹਿਲ ਕਲਾਂ ਦਾ ਅੰਤਿਮ ਸੰਸਕਾਰ ਉਸਦੇ ਪਿੰਡ ਮਹਿਲ ਕਲਾਂ ਦੇ ਸ਼ਮਸ਼ਾਨ ਘਾਟ ਅੰਦਰ ਇਨਕਲਾਬੀ ਨਾਅਰਿਆਂ ਦੀ ਗੂੰਜ ਵਿਚ ਕੀਤਾ ਗਿਆ। ਇਸ ਮੌਕੇ ਆਰ ਐੱਮ ਪੀ ਆਈ ਦੇ ਕੌਮੀ ਜਰਨਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਵੱਖ-ਵੱਖ ਕਿਸਾਨ ਮਜ਼ਦੂਰ ਮੁਲਾਜ਼ਮ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਮਾਸਟਰ ਯਸ਼ਪਾਲ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਪੁਹੁੰਚੇ। ਲੋਕ ਦਾ ਕਹਿਣਾ ਹੈ ਕਿ ਯਸ਼ਪਾਲ ਸਿੰਘ ਮਹਿਲ ਕਲਾਂ ਪਿਛਲੇ ਲੰਮੇ ਸਮੇਂ ਤੋਂ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣਿਆ ਹੈ।