ਚੀਨ ਨਾਲ ਨਜਿੱਠਣ ਲਈ ਭਾਰਤ ਤਿਆਰ : ਭਦੌਰੀਆ
Published : Oct 6, 2020, 1:17 am IST
Updated : Oct 6, 2020, 1:17 am IST
SHARE ARTICLE
image
image

ਚੀਨ ਨਾਲ ਨਜਿੱਠਣ ਲਈ ਭਾਰਤ ਤਿਆਰ : ਭਦੌਰੀਆ

ਨਵੀਂ ਦਿੱਲੀ, 5 ਅਕਤੂਬਰ : ਲੱਦਾਖ਼ 'ਚ ਸਰਹੱਦ 'ਤੇ ਚੀਨ ਨਾਲ ਚਲ ਰਹੇ ਤਣਾਅ ਦਰਮਿਆਨ ਹਵਾਈ ਫ਼ੌਜ ਮੁਖੀ ਆਰ.ਕੇ.ਐਸ. ਭਦੌਰੀਆ ਨੇ ਅੱਜ ਕਿਹਾ ਕਿ ਚੀਨ ਦੀ ਹਰ ਚੁਣੌਤੀ ਨਾਲ ਨਜਿੱਠਣ ਲਈ ਭਾਰਤੀ ਹਵਾਈ ਫ਼ੌਜ ਚੰਗੀ ਸਥਿਤੀ 'ਚ ਹੈ। ਭਦੌਰੀਆ ਨੇ ਕਿਹਾ ਕਿ ਚੀਨ ਨਾਲ ਨਜਿੱਠਣ ਲਈ ਹਵਾਈ ਫ਼ੌਜ ਦੀਆਂ ਤਿਆਰੀਆਂ ਚੰਗੀਆਂ ਹਨ ਅਤੇ ਅਸੀਂ ਸਾਰੇ ਸਬੰਧਤ ਇਲਾਕਿਆਂ 'ਚ ਤਾਇਨਾਤੀ ਕੀਤੀ ਹੈ।
      ਪੂਰਬੀ ਲੱਦਾਖ਼ ਵਿਚ ਭਾਰਤੀ ਅਤੇ ਚੀਨੀ ਫ਼ੌਜਾਂ ਦੇ ਇਕ-ਦੂਜੇ ਦੇ ਸਾਹਮਣੇ ਆਉਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚ ਤਣਾਅ ਸਿਖਰ 'ਤੇ ਹੈ। ਇਸ ਦੇ ਨਾਲ ਹੀ ਪਾਕਿਸਤਾਨ ਚੀਨ ਤੋਂ ਤਣਾਅ ਦਾ ਫਾਇਦਾ ਉਠਾਉਣ ਵਿਚ ਲਗਿਆ ਹੋਇਆ ਹੈ। ਪਾਕਿਸਤਾਨ ਅਤਿਵਾਦੀ ਸਾਜਿਸ਼ਾਂ ਨੂੰ ਅੰਜ਼ਾਮ ਦੇਣ ਲਈ ਇਸ ਮੌਕੇ ਦਾ ਲਾਭ ਲੈ ਸਕਦਾ ਹੈ। ਹਵਾਈ ਸੈਨਾ ਦੇ ਮੁਖੀ ਆਰ ਕੇ ਐਸ ਭਦੌਰੀਆ ਨੇ ਸਪੱਸ਼ਟ ਕਰ ਦਿਤਾ ਹੈ ਕਿ ਦੋਵਾਂ ਦੇਸ਼ਾਂ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਭਾਰਤੀ ਫ਼ੌਜ ਹਰ ਦੁਸ਼ਮਣ ਦਾ ਸਾਹਮਣਾ ਕਰਨ ਲਈ ਤਿਆਰ ਹੈ।
       ਫ਼ੌਜ ਮੁਖੀ ਨੇ ਕਿਹਾ ਕਿ ਅਸੀਂ ਦੁਸ਼ਮਣ ਨੂੰ ਘੱਟ ਨਹੀਂ ਸਮਝ ਰਹੇ, ਪਰ ਭਰੋਸਾ ਰੱਖੋ, ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਹਵਾਈ ਫ਼ੌਜ ਮਜ਼ਬੂਤੀ ਨਾਲ ਤਾਇਨਾਤ ਹੈ। ਹਾਲ 'ਚ ਹਵਾਈ ਫ਼ੌਜ 'ਚ ਸ਼ਾਮਲ ਕੀਤੇ ਗਏ ਰਾਫ਼ੇਲ ਲੜਾਕੂ ਜਹਾਜ਼ਾਂ ਬਾਰੇ ਏਅਰ ਚੀਫ਼ ਮਾਰਸ਼ਲ ਨੇ ਕਿਹਾ ਕਿ ਰਾਫ਼ੇਲ ਦੀ ਤਾਇਨਾਤੀ 'ਚ ਹਵਾਈ ਫ਼ੌਜ ਨੂੰ ਮਜਬੂਤੀ ਮਿਲੀ ਹੈ। ਦੇਸ਼ ਦੇ ਸਾਹਮਣੇ ਮੌਜੂਦਾ ਚੁਣੌਤੀਆਂ ਨੂੰ ਜਟਿਲ ਦਸਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ 2 ਮੋਰਚਿਆਂ 'ਤੇ ਜੰਗ ਸਮੇਤ ਕਿਸੇ ਵੀ ਸੰਘਰਸ਼ ਲਈ ਤਿਆਰ ਹਾਂ।  (ਏਜੰਸੀ)

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement