
ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ
ਪਟਿਆਲਾ: ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਅਯੋਜਿਤ ਕੀਤੇ ਗਏ 6ਵੇਂ ਰੁਜ਼ਗਾਰ ਮੇਲੇ ਦੇ ਸਮਾਪਤੀ ਸਮਾਰੋਹ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੁਨੀਲ ਜਾਖੜ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਕੈਬਨਿਟ ਮੰਤਰੀਆਂ ਨੇ ਸ਼ਮੂਲੀਅਤ ਕੀਤੀ।
Captain Amarinder Singh
ਇਸ ਸਮਾਪਤੀ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ 50 ਹਜ਼ਾਰ ਅਤੇ ਅਗਲੇ ਸਾਲ 50 ਹਜ਼ਾਰ ਨੌਕਰੀਆਂ ਦੇਣ ਦਾ ਐਲ਼ਾਨ ਕੀਤਾ ਗਿਆ ਹੈ।
Rahul Gandhi-Captain Amarinder Singh
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤ ਵਿਦਿਆਰਥੀਆਂ ਲਈ ਅਪਣੀ ਨਵੀਂ ਸਕੀਮ ਲੈ ਕੇ ਆਵੇਗੀ, ਜਿਸ ਦੇ ਤਹਿਤ ਉਹਨਾਂ ਨੂੰ ਮੁਫ਼ਤ ਸਿੱਖਿਆ ਦੀ ਸਹੂਲਤ ਦਿੱਤੀ ਜਾਵੇਗੀ।