
ਹਲਕਾ ਬੁਖ਼ਾਰ ਤੇ ਗਲਾ ਦਰਦ ਹੋਣ ਦੀ ਸ਼ਿਕਾਇਤ
ਚੰਡੀਗੜ੍ਹ - ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਉਹਨਾਂ ਨੂੰ ਹਲਕਾ ਬੁਖ਼ਾਰ ਤੇ ਗਲਾ ਦਰਦ ਹੋਣ ਦੀ ਸ਼ਿਕਾਇਤ ਸੀ। ਜਿਸ ਕਰਕੇ ਉਨ੍ਹਾਂ ਨੇ ਟੈਸਟ ਕਰਵਾਇਆ ਸੀ ਜੋ ਕਿ ਪਾਜ਼ੇਟਿਵ ਪਾਇਆ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਰ 'ਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸਿਹਤ ਮੰਤਰੀ ਕੱਲ੍ਹ ਰਾਹੁਲ ਗਾਂਧੀ ਵੱਲੋਂ ਕੀਤੀ ਜਾ ਰਹੀ ਟਰੈਕਟਰ ਰੈਲੀ ਵਿਚ ਸ਼ਾਮਲ ਸਨ।