
'71 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ'
ਚੰਡੀਗੜ੍ਹ- ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਚੰਡੀਗੜ੍ਹ ਦੇ ਇੱਕ ਨਿਜੀ ਹਸਪਤਾਲ ਵਿਚ ਆਖਰੀ ਸਾਹ ਲਏ। ਉਹ 71 ਸਾਲਾਂ ਦੇ ਸਨ। ਜੱਥੇਦਾਰ ਸੇਵਾ ਸਿੰਘ ਸੇਖਵਾਂ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ।
Sewa Singh Sekhwan
ਸੇਵਾ ਸਿੰਘ ਸੇਖਵਾਂ ਨੇ ਇਸ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਸਬੰਧੀ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ਉਪਰ ਕੀਤੀ ਹੈ। ਜ਼ਿਕਰਯੋਗ ਹੈ ਕਿ ਜਥੇ. ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ. ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ।