ਟਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਬਿਨ੍ਹਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਜ਼ਬਤ
Published : Oct 6, 2021, 8:48 pm IST
Updated : Oct 6, 2021, 8:48 pm IST
SHARE ARTICLE
15 buses of private companies operating without tax seized
15 buses of private companies operating without tax seized

ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਰਾਜਾ ਵੜਿੰਗ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਅੱਜ ਸੂਬੇ ਵਿਚ ਬਿਨ੍ਹਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 15 ਬੱਸਾਂ ਨੂੰ ਜ਼ਬਤ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਨਿੱਜੀ ਕੰਪਨੀਆਂ ਦੀਆਂ ਬੱਸਾਂ ਦੇ ਬਿਨ੍ਹਾਂ ਟੈਕਸ ਚੱਲਣ ਸਬੰਧੀ ਨਿਰੰਤਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਾਰਨ ਵਿਭਾਗ ਦੀਆਂ ਵਿਸ਼ੇਸ਼ ਜਾਂਚ ਟੀਮਾਂ ਗਠਤ ਕਰਕੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ।

PHOTOPHOTO

ਉਨ੍ਹਾਂ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਫ਼ਰੀਦਕੋਟ, ਬਠਿੰਡਾ, ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਵਿਸ਼ੇਸ਼ ਜਾਂਚ ਟੀਮਾਂ ਨੇ 15 ਬੱਸਾਂ ਜ਼ਬਤ ਕੀਤੀਆਂ ਹਨ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

PHOTOPHOTO

ਫ਼ਰੀਦਕੋਟ ਵਿਖੇ ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ ਅਤੇ ਨਿਊ ਦੀਪ ਦੀਆਂ 2 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਵਿਚ ਨਿਊ ਦੀਪ ਦੀਆਂ 2 ਬੱਸਾਂ, ਓਰਬਿਟ ਐਵੀਏਸ਼ਨ ਦੀ 1 ਬੱਸ ਤੇ ਰਾਜਧਾਨੀ ਬੱਸ ਸਰਵਿਸ ਦੀ 1 ਬੱਸ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਾਬਾ ਬੁੱਢਾ ਟਰਾਂਸਪੋਰਟ ਸਰਵਿਸ ਦੀਆਂ 2 ਬੱਸਾਂ ਅਤੇ ਜ਼ਿਲ੍ਹਾ ਲੁਧਿਆਣਾ ਵਿਚ ਓਰਬਿਟ ਐਵੀਏਸ਼ਨ ਦੀ 1 ਬੱਸ, ਜੁਝਾਰ ਬੱਸ ਸਰਵਿਸ ਦੀਆਂ 2 ਬੱਸਾਂ, ਲਿਬੜਾ ਬੱਸ ਸਰਵਿਸ ਦੀ 1 ਬੱਸ ਅਤੇ ਨਾਗਪਾਲ ਬੱਸ ਸਰਵਿਸ ਦੀ 1 ਬੱਸ ਕਬਜ਼ੇ ਵਿਚ ਲਈ ਗਈ ਹੈ।

Location: India, Chandigarh

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement