ਨਾਬਾਲਿਗਾ ਨਾਲ ਛੇੜਛਾੜ ਦੇ ਮਾਮਲੇ 'ਚ ’ਆਪ’ ਦਾ ਬਲਾਕ ਇੰਚਾਰਜ ਗ੍ਰਿਫ਼ਤਾਰ
Published : Oct 6, 2022, 12:41 pm IST
Updated : Oct 6, 2022, 12:41 pm IST
SHARE ARTICLE
Block in-charge of 'AAP' arrested in case of molestation of minor
Block in-charge of 'AAP' arrested in case of molestation of minor

ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

 

ਮਜੀਠਾ: ਆਮ ਆਦਮੀ ਪਾਰਟੀ ਮਜੀਠਾ ਬਲਾਕ ਦਾ ਇੰਚਾਰਜ ਪ੍ਰਿਤਪਾਲ ਸਿੰਘ ਬੱਲ ਤੇ ਉਸ ਦੇ ਇਕ ਕਰੀਬੀ ਸਾਥੀ ਰਾਜਬੀਰ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ’ਤੇ ਨਾਬਾਲਿਗਾ ਨਾਲ ਛੇੜਛਾੜ ਕਰਨ ਦੇ ਗੰਭੀਰ ਇਲਜ਼ਾਮ ਲੱਗੇ ਹਨ। ਪੀੜਤਾ ਨੇ ਥਾਣਾ ਮਜੀਠਾ 'ਚ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਉਮਰ 15 ਸਾਲ ਹੈ ਤੇ ਉਹ ਦੋ ਭੈਣ-ਭਰਾ ਹਨ। ਉਸ ਦੀ ਮਾਤਾ ਦੇ ਧਰਮਿੰਦਰਪਾਲ ਸਿੰਘ ਉਰਫ ਬਿੱਲਾ ਜਿਹੜਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਵਿਚ ਅਧਿਆਪਕ ਵਜੋਂ ਤਾਇਨਾਤ ਹੈ, ਨਾਲ ਸਬੰਧ ਬਣ ਗਏ ਜਿਸ ਬਾਰੇ ਉਸ ਦੇ ਪਿਤਾ ਨੂੰ ਪਤਾ ਲੱਗਣ ਉਤੇ ਉਨ੍ਹਾਂ ਦੇ ਘਰ ਵਿਚ ਕਲੇਸ਼ ਰਹਿਣ ਲੱਗਾ।

ਕਲੇਸ਼ ਤੋਂ ਬਾਅਦ ਉਸ ਦੀ ਮਾਤਾ ਉਸ ਨੂੰ ਨਾਲ ਲੈ ਕੇ ਧਰਮਿੰਦਰਪਾਲ ਸਿੰਘ ਉਰਫ ਬਿੱਲਾ ਦੇ ਘਰ ਮਜੀਠਾ ਵਿਚ ਆ ਗਏ ਜਿਥੇ ਉਸ ਦੀ ਮਾਤਾ ਤੇ ਧਰਮਿੰਦਰਪਾਲ ਸਿੰਘ ਇਕੱਠੇ ਰਹਿਣ ਲੱਗ ਪਏ। ਇਸ ਮਗਰੋਂ ਧਰਮਿੰਦਰਪਾਲ ਸਿੰਘ ਉਸ 'ਤੇ ਮਾੜੀ ਨਜ਼ਰ ਰੱਖਣ ਲੱਗ ਪਿਆ ਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ ਜਦਕਿ ਉਸ ਦੀ ਮਾਤਾ ਵੀ ਉਸ ਨੂੰ ਧਮਕੀਆਂ ਦੇਣ ਲੱਗ ਪਈ। ਉਸ ਨੇ ਦੱਸਿਆ ਕਿ ਧਰਮਿੰਦਰਪਾਲ ਦੇ ਘਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਿਤਪਾਲ ਸਿੰਘ ਬੱਲ ਵਾਸੀ ਮਜੀਠਾ ਤੇ ਰਾਜਵੀਰ ਸਿੰਘ ਵਾਸੀ ਆਬਾਦੀ ਰੋੜੀ ਦਾ ਆਉਣਾ ਜਾਣਾ ਹੋਣ ਕਰ ਕੇ ਉਨ੍ਹਾਂ ਨੂੰ ਹੱਡਬੀਤੀ ਦੱਸੀ ਪਰ ਇਸ ਦੇ ਉਲਟ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਡਰਾਇਆ।

ਉਸ ਨੇ ਅੱਗੇ ਦੱਸਿਆ ਕਿ ਕੁਝ ਦਿਨ ਪਹਿਲਾਂ ਧਰਮਿੰਦਰਪਾਲ ਸਿੰਘ ਉਰਫ ਬਿੱਲਾ ਨੇ ਉਸ ਦੀ ਮਾਂ ਦੇ ਸਾਹਮਣੇ ਉਸ ਨਾਲ ਛੇੜਛਾੜ ਕੀਤੀ ਤੇ ਉਸ ਦੇ ਕੱਪੜੇ ਪਾੜ ਦਿੱਤੇ। ਉਸ ਨੇ ਦੋਸ਼ ਲਾਇਆ ਕਿ ਧਰਮਿੰਦਰਪਾਲ ਸਿੰਘ ਉਰਫ ਬਿੱਲਾ ਨੇ ਉਸ ਦੀ ਮਾਤਾ ਤੇ ਆਮ ਆਦਮੀ ਪਾਰਟੀ ਦੇ ਆਦਮੀ ਪ੍ਰਿਤਪਾਲ ਸਿੰਘ ਬੱਲ ਤੇ ਰਾਜਵੀਰ ਸਿੰਘ ਦੀ ਸ਼ਹਿ 'ਤੇ ਉਸ ਨਾਲ ਛੇੜਛਾੜ ਕੀਤੀ। ਮਜੀਠਾ ਥਾਣਾ ਦੇ ਐਸਐਚਓ ਮਨਮੀਤਪਾਲ ਸਿੰਘ ਨੇ ਕਿਹਾ ਕਿ ਉਕਤ ਨਾਬਾਲਿਗਾ ਦੇ ਬਿਆਨਾਂ ਦੇ ਆਧਾਰ 'ਤੇ ਆਮ ਆਦਮੀ ਪਾਰਟੀ ਦੇ ਪ੍ਰਿਤਪਾਲ ਸਿੰਘ ਬੱਲ ਤੇ ਉਸ ਦੇ ਨਜ਼ਦੀਕੀ ਸਾਥੀ ਰਾਜਵੀਰ ਸਿੰਘ ਉਰਫ ਰੋੜੀ ’ਤੇ ਨਾਬਲਿਗ ਕੁੜੀ ਦੀ ਮਾਤਾ ਦਲਜੀਤ ਕੌਰ ਤੇ ਧਰਮਿੰਦਪਾਲ ਸਿੰਘ ਉਰਫ ਬਿੱਲਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪ੍ਰਿਤਪਾਲ ਸਿੰਘ ਬੱਲ ਤੇ ਰਾਜਵੀਰ ਸਿੰਘ ਉਰਫ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement