ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ - ਚੀਮਾ
Published : Oct 6, 2022, 8:20 pm IST
Updated : Oct 6, 2022, 8:20 pm IST
SHARE ARTICLE
Harpal Cheema meeting with Nambadar Union
Harpal Cheema meeting with Nambadar Union

ਨੰਬਰਦਾਰ ਯੂਨੀਅਨ ਨਾਲ ਮੀਟਿੰਗ ਦੌਰਾਨ ਜਾਇਜ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ

 

ਚੰਡੀਗੜ੍ਹ:  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੰਬਰਦਾਰਾਂ ਨੂੰ ਸਰਕਾਰ ਦਾ ਅਹਿਮ ਅੰਗ ਦੱਸਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ  ਕਰਨ ਲਈ ਵਜਨਬੱਧ ਹੈ। ਅੱਜ ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਨੰਬਰਦਾਰਾਂ ਦੀਆਂ ਯੂਨੀਅਨਾਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਸ. ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ. ਚੀਮਾ ਨੇ ਯੂਨਿਅਨਾਂ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਹੈ।

ਨੰਬਰਦਾਰਾਂ ਦੀ ਸਹੂਲਤ ਲਈ ਵਿੱਤ ਮੰਤਰੀ ਨੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਉਨ੍ਹਾਂ ਲਈ ਕਮਰੇ ਰਾਖਵੇਂ ਕਰਨ, ਜਿਲ੍ਹਾ ਤੇ ਤਹਿਸੀਲ ਕੰਪਲੈਕਸਾਂ ਵਿੱਚ ਬੈਠਣ ਲਈ ਕਮਰੇ ਦੀ ਵਿਵਸਥਾ ਕਰਨ, ਜਿਲ੍ਹਾਂ ਪੱਧਰ ‘ਤੇ ਬਨਣ ਵਾਲੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਉਨ੍ਹਾਂ ਨੂੰ ਸ਼ਾਮਿਲ ਕਰਨ ਲਈ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਮਾਲ ਵਿਭਾਗ ਨੂੰ ਜਮੀਨਾਂ ਦੀ ਰਜਿਸ਼ਟਰੇਸ਼ਨ ਪ੍ਰਕ੍ਰਿਆ ਵਿੱਚ ਨੰਬਰਦਾਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ।

ਨੰਬਰਦਾਰਾਂ ਵੱਲੋਂ ਮਾਣ-ਭੱਤਾ ਵਧਾਉਣ ਸਬੰਧੀ ਕੀਤੀ ਮੰਗ ‘ਤੇ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੰਗ ਦੇ ਵਿੱਤੀ ਪ੍ਰਭਾਵਾਂ ਨੂੰ ਵੀ ਵਾਚਿਆ ਜਾਵੇਗਾ ਤਾਂ ਜੋ ਯੋਗ ਫੈਸਲਾ ਲਿਆ ਜਾ ਸਕੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖਰਚਾ ਮੁਹੰਮਦ ਤਇਅਬ ਵੀ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement