ਮੰਤਰੀ ਕੁਲਦੀਪ ਧਾਲੀਵਾਲ ਨੇ ਅਮਰੀਕਾ 'ਚ ਮਾਰੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ
Published : Oct 6, 2022, 12:36 pm IST
Updated : Oct 6, 2022, 12:36 pm IST
SHARE ARTICLE
Minister Kuldeep Dhaliwal
Minister Kuldeep Dhaliwal

ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਨਾਲ ਕੀਤਾ ਹਮਦਰਦੀ ਦਾ ਪ੍ਰਗਟਾਵਾ

 

ਚੰਡੀਗੜ੍ਹ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਮਰਸਿਡ ਕਾਂਉਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਨਾਲ ਹੀ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਭਵਿੱਖ ਵਿਚ ਅਜਿਹੇ ਅਪਰਾਧਾਂ ਨੂੰ ਠੱਲ ਪਾਈ ਜਾ ਸਕੇ।

ਜਿਕਰਯੋਗ ਹੈ ਕਿ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਰਹਿਣ ਵਾਲੇ ਪਰਿਵਾਰ ਦੀ ਅੱਠ ਸਾਲਾ ਬੱਚੀ ਸਣੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਅਇਆ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜੀ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਾਤਲਾਂ ਸਖਤ ਤੋਂ ਸਖਤ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਪੱਧਰ ‘ਤੇ ਇਸ ਮਾਮਲੇ ਨੂੰ ਪੂਰੇ ਜੋਰ ਸ਼ੋਰ ਨਾਲ ਉਠਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement