
ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਗਵਾੜਾ: ਥਾਣਾ ਸਦਰ ਫਗਵਾੜਾ ਵਿਖੇ ਦਰਜ ਐਕਸਪਲੋਸ਼ਿਵ ਐਕਟ ਦੇ ਮਾਮਲੇ 'ਚ ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿਚ ਬੰਦ ਮੁਲਜ਼ਮ ਕੋਲੋਂ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਬੀਰ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਫਗਵਾੜਾ ਥਾਣਾ ਸਦਰ ਫਗਵਾੜਾ ਵਿਖੇ ਐਕਸਪਲੋਸ਼ਿਵ ਅਤੇ ਅਸਲਾ ਐਕਟ ਸਮੇਤ ਹੋਰ ਸੰਘੀਨ ਧਾਰਾਵਾਂ ਤਹਿਤ ਜੇਲ੍ਹ ਦੀ ਹਾਈ ਸਕਿਓਰਿਟੀ ਵਾਰਡ ਵਿਚ ਬੰਦ ਹੈ।
ਦੇਰ ਸ਼ਾਮ ਕਰੀਬ 8 ਵਜੇ ਜਦੋਂ ਅਚਨਚੇਤ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਓਪੋ ਕੰਪਨੀ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਬਰਾਮਦ ਹੋਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਭਜਨ ਸਿੰਘ ਮੁਤਾਬਕ ਮੋਬਾਈਲ ਫੋਨ ਕਬਜ਼ੇ ਵਿਚ ਲੈ ਕੇ ਗਗਨਦੀਪ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।