ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿਚ 10 ਹਜ਼ਾਰ ਕਰੋੜ ਜੀ.ਐਸ.ਟੀ ਦਾ ਅੰਕੜਾ ਪਾਰ ਕੀਤਾ : ਚੀਮਾ
Published : Oct 6, 2022, 6:35 am IST
Updated : Oct 6, 2022, 6:35 am IST
SHARE ARTICLE
image
image

ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ਵਿਚ 10 ਹਜ਼ਾਰ ਕਰੋੜ ਜੀ.ਐਸ.ਟੀ ਦਾ ਅੰਕੜਾ ਪਾਰ ਕੀਤਾ : ਚੀਮਾ


ਰਾਜ ਵਲੋਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਜੀ.ਐਸ.ਟੀ ਵਿਚ 22.6 ਫ਼ੀ ਸਦੀ ਵਾਧਾ ਦਰਜ

ਚੰਡੀਗੜ੍ਹ, 5 ਅਕਤੂਬਰ (ਭੁੱਲਰ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ ਹੈ |
ਇਥੇ ਜਾਰੀ ਇਕ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਚਾਲੂ ਵਿੱਤੀ ਸਾਲ ਦੌਰਾਨ ਜੀਐਸਟੀ ਵਸੂਲੀ ਵਿੱਚ 22.6 ਫ਼ੀ ਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ 8650 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਹੋਈ ਸੀ ਜਦਕਿ ਮੌਜੂਦਾ ਸਾਲ ਦੌਰਾਨ ਸੂਬੇ ਨੇ ਕੁੱਲ 10604 ਕਰੋੜ ਰੁਪਏ ਦੀ ਜੀ.ਐਸ.ਟੀ. ਉਗਰਾਹੀ ਨਾਲ 1954 ਕਰੋੜ ਰੁਪਏ ਹੋਰ ਕਮਾਏ ਹਨ | ਸਤੰਬਰ 2022 ਦੇ ਜੀਐਸਟੀ ਦੇ ਅੰਕੜਿਆਂ ਦਾ ਪ੍ਰਗਟਾਵਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ 22 ਫ਼ੀ ਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ |
ਉਨ੍ਹਾਂ ਕਿਹਾ ਕਿ ਸਤੰਬਰ 2021 ਵਿੱਚ 1402 ਰੁਪਏ ਦੀ ਕੁਲੈਕਸ਼ਨ ਦੇ ਮੁਕਾਬਲੇ ਇਸ ਸਾਲ ਸਤੰਬਰ ਵਿਚ ਜੀਐਸਟੀ ਕੁਲੈਕਸ਼ਨ 1710 ਕਰੋੜ ਰੁਪਏ ਰਹੀ |
ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2022-23 ਲਈ ਅਪਣੇ ਪਹਿਲੇ ਬਜਟ ਵਿਚ 20,550 ਕਰੋੜ ਰੁਪਏ ਦੀ ਜੀ.ਐਸ.ਟੀ ਉਗਰਾਹੀ ਦਾ ਅਨੁਮਾਨ ਲਗਾਇਆ ਹੈ | ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਨੇ ਪਹਿਲੇ ਛੇ ਮਹੀਨਿਆਂ ਵਿੱਚ 50 ਫ਼ੀ ਸਦੀ ਤੋਂ ਵੱਧ ਦੀ ਪ੍ਰਾਪਤੀ ਕੀਤੀ ਹੈ ਅਤੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਜੀਐਸਟੀ ਦੀ ਉਗਰਾਹੀ ਵਿਚ ਚੰਗੇ ਵਾਧੇ ਦੀ ਉਮੀਦ ਹੈ |
ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਅਲੀ ਬਿਲਿੰਗ ਨੂੰ  ਰੋਕਣ ਦੇ ਨਾਲ-ਨਾਲ ਸਾਰੀਆਂ ਖ਼ਾਮੀਆਂ ਨੂੰ  ਦੂਰ ਕਰਨ ਲਈ ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਹੈ, ਜਿਸ ਨਾਲ ਨਾ ਸਿਰਫ਼ ਵਪਾਰੀਆਂ ਨੂੰ  ਫ਼ਾਇਦਾ ਹੋਵੇਗਾ ਸਗੋਂ ਸੂਬੇ ਦੇ ਅਪਣੇ ਮਾਲੀਏ ਵਿਚ ਵੀ ਵਾਧਾ ਹੋਵੇਗਾ |  

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement