ਪੰਜਾਬ ਪੁਲਿਸ ਦੀ ਭਰਤੀ ਪ੍ਰਕਿਰਿਆ ਸ਼ੁਰੂ, CM ਮਾਨ ਨੇ ਸਾਂਝੇ ਕੀਤੇ ਪ੍ਰੀਖਿਆ ਦੇ ਵੇਰਵੇ
Published : Oct 6, 2022, 2:11 pm IST
Updated : Oct 6, 2022, 2:11 pm IST
SHARE ARTICLE
Punjab Police Exam
Punjab Police Exam

ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਭਰਤੀ ਕਿਸੇ ਰਿਸ਼ਵਤ ਅਤੇ ਸਿਫਾਰਿਸ਼ ਤੋਂ ਬਿਨ੍ਹਾਂ ਹੋਵੇਗੀ।

 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਭਰਤੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮਹੀਨੇ ਵਿਚ ਹੀ ਪੰਜਾਬ ਪੁਲਿਸ ਦੀ ਭਰਤੀ ਪ੍ਰੀਖਿਆ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਵੇਰਵੇ ਸਾਂਝੇ ਕੀਤੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿਚ 4374 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ ਅਤੇ ਹੁਣ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਭਰਤੀ ਕਿਸੇ ਰਿਸ਼ਵਤ ਅਤੇ ਸਿਫਾਰਿਸ਼ ਤੋਂ ਬਿਨ੍ਹਾਂ ਹੋਵੇਗੀ।

ਮੁੱਖ ਮੰਤਰੀ ਮਾਨ ਨੇ ਟਵਿਟਰ ’ਤੇ ਲਿਖਿਆ, “ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਾਡਾ ਪਹਿਲਾ ਟੀਚਾ ਹੈ। ਪਿਛਲੇ ਦਿਨੀਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸੀ ਤੇ ਹੁਣ ਪੁਲਿਸ ਮਹਿਕਮੇ 'ਚ ਨਵੀਆਂ ਭਰਤੀਆਂ ਕਰਨ ਜਾ ਰਹੇ ਹਾਂ...ਜਿਸ ਦਾ ਵੇਰਵਾ ਤੁਹਾਡੇ ਨਾਲ ਸਾਂਝਾ ਕਰ ਰਿਹਾ ਹਾਂ...ਇਕ ਗਰੰਟੀ ਹੈ ਕਿ ਸਾਰੀ ਭਰਤੀ ਮੈਰਿਟ ਅਤੇ ਬਿਨ੍ਹਾਂ ਰਿਸ਼ਵਤ ਜਾਂ ਕਿਸੇ ਦੀ ਸਿਫਰਿਸ਼ ਤੋਂ ਹੋਵੇਗੀ”।

ਪੰਜਾਬ ਪੁਲਿਸ ਭਰਤੀ ਪ੍ਰੀਖਿਆ ਦਾ ਵੇਰਵਾ

- ਕਾਂਸਟੇਬਲ (ਇੰਟੈਲੀਜੈਂਸ ਅਤੇ ਜਾਂਚ ਕਾਡਰ) ਦੀਆਂ 1156 ਪੋਸਟਾਂ ਲਈ ਪ੍ਰੀਖਿਆ 14 ਅਕਤੂਬਰ 2022 ਨੂੰ ਹੋਵੇਗੀ।
-ਹੈੱਡ ਕਾਂਸਟੇਬਲ (ਜਾਂਚ ਕਾਡਰ) ਦੀਆਂ 787 ਪੋਸਟਾਂ ਲਈ ਪ੍ਰੀਖਿਆ 15 ਅਕਤੂਬਰ 2022 ਨੂੰ ਹੋਵੇਗੀ
-ਸਬ-ਇੰਸਪੈਕਟਰ (ਜਾਂਚ, ਇੰਟੈਲੀਜੈਸ, ਜ਼ਿਲ੍ਹਾ ਅਤੇ ਹਥਿਆਰਬੰਦ ਪੁਲਿਸ ਕਾਡਰ) ਦੀਆਂ 560 ਪੋਸਟਾਂ ਲਈ ਪ੍ਰੀਖਿਆ 16 ਅਕਤੂਬਰ 2022 ਨੂੰ ਹੋਵੇਗੀ।
ਇਹਨਾਂ ਪ੍ਰੀਖਿਆਵਾਂ ਲਈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement