ਮੁੱਖ ਮੰਤਰੀ ਨੇ ਅਮਰੀਕਾ ਵਿਚ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਕੀਤੀ ਮੰਗ
Published : Oct 6, 2022, 1:14 pm IST
Updated : Oct 6, 2022, 1:14 pm IST
SHARE ARTICLE
Bhagwant Mann
Bhagwant Mann

ਇਸ ਵਹਿਸ਼ੀਆਨਾ ਘਟਨਾ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਝੰਜੋੜ ਦਿੱਤਾ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ ਸਬੰਧਤ ਪੰਜਾਬੀ ਪਰਿਵਾਰ ਦਾ ਕੈਲੀਫੋਰਨੀਆ ਵਿੱਚ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਪਰਿਵਾਰ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਬਾਅਦ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਸਦੀਪ ਸਿੰਘ, ਜਸਲੀਨ ਕੌਰ, ਅਮਨਦੀਪ ਸਿੰਘ ਅਤੇ ਅੱਠ ਮਹੀਨੇ ਦੀ ਬੱਚੀ ਰੂਹੀ ਵਜੋਂ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ, ਜਿਸ ਨੇ ਹਰ ਕਿਸੇ ਖ਼ਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਹਿਸ਼ੀਆਨਾ ਕਤਲ ਨੇ ਅਮਰੀਕਾ ਵਰਗੇ ਉੱਨਤ ਦੇਸ਼ਾਂ ਵਿਚ ਵੀ ਪੰਜਾਬੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਦੇ ਦਖ਼ਲ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਰਾਜ ਦੀ ਫੈਡਰਲ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਲਈ ਦਬਾਅ ਪਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਵਿੱਚ ਆਪਣੇ ਹਮਰੁਤਬਾ ਕੋਲ ਉਠਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਥੇ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement