ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ
Published : Oct 6, 2022, 9:19 pm IST
Updated : Oct 6, 2022, 9:19 pm IST
SHARE ARTICLE
Chetan singh jouramajra
Chetan singh jouramajra

ਅਤਿ ਆਧੁਨਿਕ ਉਪਕਰਨ ਕੈਂਸਰ ਦੇ ਇਲਾਜ ‘ਚ ਵਧੇਰੇ ਕੁਸ਼ਲਤਾ ਲਿਆਏਗਾ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ.ਟੀ.) ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਅਤਿ-ਆਧੁਨਿਕ ਹੈਲਥ ਕੇਅਰ ਅਤੇ ਡਾਇਗਨੌਸਟਿਕ ਸੁਵਿਧਾਵਾਂ ਬਣਾਉਣ ਅਤੇ ਮੁਹੱਈਆ ਕਰਵਾਉਣ ਦਾ ਪੱਕਾ ਸੰਕਲਪ ਰੱਖਦੀ ਹੈ। ਉਨ੍ਹਾਂ ਕਿਹਾ ਕਿ 100 ਆਮ ਆਦਮੀ ਕਲੀਨਿਕ ਵੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ, ਜਿੱਥੇ ਕੋਈ ਵੀ ਵਿਅਕਤੀ ਆਪਣੇ ਘਰ ਦੇ ਆਸ-ਪਾਸ ਸਿਹਤ ਸੇਵਾਵਾਂ ਮੁਫ਼ਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ।

ਜੌੜਾਮਾਜਰਾ ਨੇ ਦੱਸਿਆ ਕਿ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ ਏ.ਐਮ.ਸੀ./ਸੀ.ਐਮ.ਸੀ. ਨੂੰ 7.50 ਕਰੋੜ ਰੁਪਏ ਦੀ ਵਾਧੂ ਲਾਗਤ ਨਾਲ ਖਰੀਦਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ‘’ਇਸ ਤੋਂ ਇਲਾਵਾ, ਸੈੱਸ ਯੋਜਨਾ ਦੀ ਉਗਰਾਹੀ ਲਈ 60 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।’’ ਉਨ੍ਹਾਂ ਦੱਸਿਆ ਕਿ ਸੂਬੇ ਦੇ ਖਜ਼ਾਨੇ ਵਿੱਚੋਂ ਹੁਣ ਤੱਕ 48.75 ਕਰੋੜ ਰੁਪਏ ਕਢਵਾਏ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement